Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਦਸੂਹਾ : ਪਿੰਡ ਓਡਰਾ ਦੇ 20 ਸਾਲਾ ਨੌਜਵਾਨ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕਰਨ ਦਾ ਮਾਮਲਾ … 

ਦਸੂਹਾ : ਪਿੰਡ ਓਡਰਾ ਦੇ 20 ਸਾਲਾ ਨੌਜਵਾਨ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕਰਨ ਦਾ ਮਾਮਲਾ … 

ਦਸੂਹਾ (ਚੌਧਰੀ) 

ਦਸੂਹਾ : ਪਿੰਡ ਓਡਰਾ ਦੇ 20 ਸਾਲਾ ਨੌਜਵਾਨ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕਰਨ ਦਾ ਮਾਮਲਾ … 

ਦਸੂਹਾ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਤੇ ਮਾਮਲਾ ਦਰਜ 

8 ਅਕਤੂਬਰ : ਬੀਤੇ ਕੱਲ ਦੁਪਹਿਰ ਦਸੂਹਾ ਦੇ ਪਿੰਡ ਓਡਰਾ ਦੇ ਇਕ 20 ਸਾਲਾ ਨੌਜਵਾਨ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕਰਕੇ ਲੈ ਗਏ ਸਨ। ਇਸ ਸਬੰਧੀ ਦਸੂਹਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਗਿਆ ਹੈ।

 ਦਸੂਹਾ ਪੁਲਿਸ ਨੂੰ ਦਿੱਤੇ ਬਿਆਨਾਂ ਚ ਸੁਰਜੀਤ ਸਿੰਘ ਪੁੱਤਰ ਅਮਰ ਸਿੰਘ ਵਾਸੀ ਓਡਰਾ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਨੇ ਕਿਹਾ ਕਿ ਉਸ ਦੇ ਦੋ ਲੜਕੇ ਹਨ ਵੱਡਾ ਲੜਕਾ ਜਿਸ ਦੀ ਉਮਰ ਕਰੀਬ 20 ਸਾਲ ਹੈ ਅਤੇ ਛੋਟਾ ਲੜਕਾ ਜਿਸ ਦੀ ਉਮਰ ਕਰੀਬ 17 ਸਾਲ ਹੈ ਉਸ ਦਾ ਵੱਡਾ ਲੜਕਾ ਰੋਬਨ ਸਿੰਘ ਜੋ ਕਿ ਗੁਰੂ ਗ੍ਰੰਥ ਸਾਹਿਬ ਵਰਡ ਯੂਨੀਵਰਸਟੀ ਫਤਿਹਗੜ ਸਾਹਿਬ ਵਿਖੇ ਪੜਦਾ ਹੈ ਜੋ ਕਿ ਮਿਤੀ 5-10-22 ਨੂੰ ਘਰ ਆਇਆ ਸੀ ਤਾਂ ਮਿਤੀ 7-10-22 ਵਕਤ ਕਰੀਬ 1-55 ਪੀ ਐਮ ਆਪਣੇ ਮੋਟਰਸਾਇਕਲ ਪਰ ਸਵਾਰ ਹੋ ਕੇ ਘਰੋਂ ਬਾਹਰ ਗਿਆ ਸੀ ਤਾਂ ਵਕਤ ਕਰੀਬ 2:05 ਪੀ ਐਮ ਦਾ ਹੋਵੇਗਾ ਕਿ ਉਸ ਦੇ ਪਿੰਡ ਦੀ ਲੜਕੀ ਰਿਸਤੇ ਵਿੱਚ ਉਸ ਦੀ ਭਤੀਜੀ ਲੱਗਦੀ ਹੈ ਨੇ ਦੱਸਿਆ ਕਿ ਤੁਹਾਡਾ ਮੋਟਰ ਸਾਇਕਲ ਪੀ ਬੀ 07 ਬੀ ਡਬਲਯੂ 1355 ਸਕੂਲ ਦੇ ਗੇਟ ਪਾਸ ਡਿੱਗਿਆ ਪਿਆ ਹੈ ਤਾਂ ਮੇਰੇ ਬੇਟੇ ਗੁਰਮਿੰਦਰ ਸਿੰਘ ਨੇ ਮੇਰੇ ਵੱਡੇ ਲੜਕੇ ਰੋਬਿਨ ਸਿੰਘ ਨੂੰ ਉਸ ਦੇ ਫੋਨ ਨੰਬਰ 88375-26109 ਤੇ ਫੋਨ ਕੀਤਾ ਤਾ ਰੋਬਨ ਸਿੰਘ ਨੇ ਦੱਸਿਆ ਕਿ ਉਸ ਨੂੰ ਕੋਈ ਨਾ ਮਾਲੂਮ ਵਿਅਕਤੀ ਸਿਰ ਵਿੱਚ ਸੁੱਟ ਮਾਰ ਕੇ ਗੱਡੀ ਵਿੱਚ ਪਾ ਕੇ ਲੈ ਗਏ ਹਨ। ਇਸ ਬਾਰੇ ਮੈਨੂੰ ਨਹੀਂ ਪਤਾ ਕਿ ਕਿੱਥੇ ਲਿਜਾ ਰਹੇ ਹਨ। ਜਿਸ ਦਾ ਬਾਅਦ ਵਿੱਚ ਫੋਨ ਬੰਦ ਆ ਰਿਹਾ ਹੈ।ਮੇਰੇ ਪੁੱਤਰ ਨੂੰ ਨਾ ਮਾਲੂਮ ਵਿਅਕਤੀ ਅਗਵਾ ਕਰਕੇ ਕਿ ਕਿਧਰੇ ਲੈ ਗਏ ਹਨ। ਦਸੂਹਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।