Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਦਸੂਹਾ ਪੁਲਿਸ ਵਲੋਂ ਚੋਰੀਸ਼ੁਦਾ 03 ਮੋਟਰਸਾਈਕਲ ਸਮੇਤ 02 ਨੌਜਵਾਨ ਗ੍ਰਿਫਤਾਰ

ਦਸੂਹਾ ਪੁਲਿਸ ਵਲੋਂ ਚੋਰੀਸ਼ੁਦਾ 03 ਮੋਟਰਸਾਈਕਲ ਸਮੇਤ 02 ਨੌਜਵਾਨ ਗ੍ਰਿਫਤਾਰ

ਗੜ੍ਹਦੀਵਾਲਾ (ਚੌਧਰੀ) 

8 ਅਗਸਤ : ਦਸੂਹਾ ਪੁਲਿਸ ਵਲੋਂ ਚੋਰੀਸ਼ੁਦਾ 03 ਮੋਟਰਸਾਈਕਲ ਸਮੇਤ 02 ਨੌਜਵਾਨ ਨੂੰ ਗ੍ਰਿਫਤਾਰ ਕਰਨ ਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਸੰਨੀ ਪੁੱਤਰ ਦੀਵਾਨ ਲਾਲ ਵਾਸੀ ਕਾਂਵਾ ਵਾਲੀ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਅਤੇ ਗੁਰਦੀਪ ਸਿੰਘ ਉਰਫ ਸੋਨੂੰ ਪੁੱਤਰ ਰਛਪਾਲ ਸਿੰਘ ਵਾਸੀ ਬਿਸ਼ਨ ਕੋਟ ਜਿਲਾ ਗੁਰਦਾਸਪੁਰ ਹਾਲ ਵਾਸੀ ਘੋੜਾ ਵਾਹੀ ਥਾਣਾ ਭੋਗਪੁਰ ਜਿਲਾ ਜਲੰਧਰ ਵਜੋਂ ਹੋਈ ਹੈ ।

ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਜੀ ਨੇ ਜਿਲ੍ਹੇ ਅੰਦਰ ਨਸ਼ਾ ਵੇਚਣ ਵਾਲੇ ਮਾੜੇ ਅੰਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰਕ੍ਰਿਸ਼ਨ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ, ਇੰਸ ਬਲਵਿੰਦਰ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ। ਜਦੋਂ ਮੁੱਕਦਮਾ ਨੰਬਰ 161 ਮਿਤੀ 06-08-23 ਅ/ਧ 22-61-85 ਐਨ ਡੀ ਪੀ ਐਸ ਐਕਟ ਵਿੱਚ ਗ੍ਰਿਫਤਾਰ ਦੋਸ਼ੀ ਸੰਨੀ ਪੁੱਤਰ ਦੀਵਾਨ ਲਾਲ ਵਾਸੀ ਕਾਂਵਾ ਵਾਲੀ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਅਤੇ ਮੁੱਕਦਮਾ ਨੰਬਰ 162 ਮਿਤੀ 07-08-23 ਅ/ਧ 22-61-85 ਐਨ.ਡੀ.ਪੀ.ਐਸ ਵਿੱਚ ਗ੍ਰਿਫਤਾਰ ਦੋਸ਼ੀ ਗੁਰਦੀਪ ਸਿੰਘ ਉਰਫ ਸੋਨੂੰ ਪੁੱਤਰ ਰਛਪਾਲ ਸਿੰਘ ਵਾਸੀ ਬਿਸ਼ਨ ਕੋਟ ਜਿਲਾ ਗੁਰਦਾਸਪੁਰ ਹਾਲ ਵਾਸੀ ਘੋੜਾ ਵਾਹੀ ਥਾਣਾ ਭੋਗਪੁਰ ਜਿਲਾ ਜਲੰਧਰ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ । ਜਿਨਾ ਨੇ ਦੋਰਾਨੇ ਤਫਤੀਸ਼ ਮੁੱਕਦਮਾ ਨੰਬਰ 159 ਮਿਤੀ 05-08-23 ਜੁਰਮ 379 IPC ਥਾਣਾ ਦਸੂਹਾ ਜਿਲਾ ਹੁਸਿ: ਵਿੱਚ ਚੋਰੀਸ਼ੁਦਾ 03 ਮੋਟਰਸਾਈਕਲ ਬ੍ਰਾਮਦ ਕਰਵਾਏ ਸਨ ।