Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਿੰਡ ਟੇਰਕਿਆਣਾ ਦੇ ਨੌਜਵਾਨ ਦੀ ਅਮਰੀਕਾ ਵਿਖੇ ਪਾਣੀ ਵਿੱਚ ਡੁੱਬਣ ਨਾਲ ਹੋਈ ਮੌ+ਤ

ਪਿੰਡ ਟੇਰਕਿਆਣਾ ਦੇ ਨੌਜਵਾਨ ਦੀ ਅਮਰੀਕਾ ਵਿਖੇ ਪਾਣੀ ਵਿੱਚ ਡੁੱਬਣ ਨਾਲ ਹੋਈ ਮੌ+ਤ

ਦਸੂਹਾ,23 ਮਈ (ਚੌਧਰੀ )

– ਦਸੂਹਾ ਦੇ ਪਿੰਡ ਛੋਟਾ ਟੇਰਕਿਆਣਾ ਦੇ ਮੁਹੱਲਾ ਛੁਰੀਆਂ ਦੇ ਨੌਜਵਾਨ ਦੀ ਅਮਰੀਕਾ ਵਿਖੇ ਪਾਣੀ ਵਿੱਚ ਡੁੱਬਣ ਨਾਲ ਮੌ+ਤ ਹੋਣ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਉਮਰ ਕਰੀਬ 22 ਸਾਲ ਪੁੱਤਰ ਬਲਜੀਤ ਸਿੰਘ ਜੋ ਅਮਰੀਕਾ ਵਿਖੇ 2019 ਵਿੱਚ ਰੋਜੀ ਰੋਟੀ ਕਮਾਉਣ ਵਾਸਤੇ ਗਿਆ ਸੀ ਜਿਸ ਦੀ ਪਾਣੀ ਵਿੱਚ ਡੁੱਬਣ ਨਾਲ ਮੌ+ਤ ਹੋਈ ਹੈ। ਇਸ ਸੰਬੰਧੀ ਮ੍ਰਿਤਕ ਦੇ ਪਿਤਾ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਿਸਤੇਦਾਰਾਂ ਦਾ ਫੋਨ ਆਇਆ ਕਿ ਉਨ੍ਹਾਂ ਦੇ ਮੁੰਡੇ ਦੀ ਪਾਣੀ ਵਿੱਚ ਨਹਾਉਣ ਸਮੇਂ ਡੁੱਬਣ ਨਾਲ ਮੌ+ਤ ਹੋ ਗਈ। ਉਨ੍ਹਾਂ ਦੱਸਿਆ ਕਿ ਦੋ ਲੜਕੇ ਨਹਾਉਣ ਗਏ ਸੀ ਮ੍ਰਿ+ਤਕ ਬਲਜੀਤ ਸਿੰਘ ਡੂੰਘੇ ਪਾਣੀ ਵਿੱਚ ਚਲਾ ਗਿਆ ਜਦ ਕਿ ਦੂਸਰਾ ਲੜਕਾ ਫੋਨ ਸੁਣ ਰਿਹਾ ਸੀ। ਜਦੋਂ ਉਸ ਨੂੰ ਇਸ ਸਬੰਧੀ ਪਤਾ ਲੱਗਾ ਤਾਂ ਤੁਰੰਤ ਪੁਲਿਸ ਨੂੰ ਬੁਲਾਇਆ ਗਿਆ ਪੁਲਿਸ ਵੱਲੋਂ ਮ੍ਰਿਤਕ ਨੂੰ ਬਾਹਰ ਕੱਢਿਆ ਗਿਆ।ਮੌ+ਤ ਦੀ ਖਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ। ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਮ੍ਰਿ+ਤਕ ਦੀ ਦੇਹ ਨੂੰ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ। ਤਾਂ ਜੋ ਰੀਤੀ ਰਿਵਾਜਾਂ ਅਨੁਸਾਰ ਉਸਦਾ ਸੰਸਕਾਰ ਕੀਤਾ ਜਾ ਸਕੇ। ਮ੍ਰਿ+ਤਕ ਦਾ ਇੱਕ ਭਰਾ ਤੇ ਇੱਕ ਭੈਣ ਸੀ।