Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਦਸੂਹਾ : ਇੰਗਲੈਂਡ ਭੇਜਣ ਦਾ ਲਾਰਾ ਲਗਾ ਕੇ 12 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਦੋ ਵਿਅਕਤੀਆਂ ਤੇ ਮਾਮਲਾ ਦਰਜ 

ਦਸੂਹਾ : ਇੰਗਲੈਂਡ ਭੇਜਣ ਦਾ ਲਾਰਾ ਲਗਾ ਕੇ 12 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਦੋ ਵਿਅਕਤੀਆਂ ਤੇ ਮਾਮਲਾ ਦਰਜ 

ਇੰਗਲੈਂਡ ਭੇਜਣ ਦਾ ਲਾਰਾ ਲਗਾ ਕੇ 12 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਦੋ ਵਿਅਕਤੀਆਂ ਤੇ ਮਾਮਲਾ ਦਰਜ 

ਦਸੂਹਾ 18 ਜੂਨ (ਚੌਧਰੀ) : ਇੰਗਲੈਂਡ ਭੇਜਣ ਦਾ ਲਾਰਾ ਲਗਾ ਕੇ 12 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਦੋ ਵਿਅਕਤੀਆਂ ਤੇ ਦਸੂਹਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ  ਸੁਖਵੀਰ ਸਿੰਘ ਪੁੱਤਰ ਭੁਪਿੰਦਰ ਸਿੰਘ ਤੇ ਭੁਪਿੰਦਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀਆਨ ਮਕਾਨ ਨੰ 915-ਏ, ਭਗਤ ਨਗਰ ਜਲੰਧਰ ਦਿਹਾਤੀ ਵਜੋਂ ਹੋਈ ਹੈ।

ਪੁਲਿਸ ਵਲੋਂ ਦਰਜ ਐਫ ਆਈ ਆਰ ਮੁਤਾਬਕ ਦਰਖਾਸਤ ਨੰਬਰੀ 1944- ਐਸ.ਐਸ.ਪੀ ਮਿਤੀ 16-06-2021 ਵਲੋ ਰਣੀਤ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਜੰਡੋਰ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ( ਉਮਰ ਕਰੀਬ 50 ਸਾਲ ) ਦੀ ਬਾਅਦ ਇੰਨਕੁਆਰੀ ਐਸ ਆਈ ਜਗਜੀਤ ਸਿੰਘ ਇੰਚਾਰਜ ਆਰਥਿਕ ਅਪਰਾਧ ਸ਼ਾਖਾ -2 ਹੁਸ਼ਿਆਰਪੁਰ ਵੱਲੋ ਕਰਨ ਤੇ ਬਰਖਿਲਾਫ ਸੁਖਵੀਰ ਸਿੰਘ ਪੁੱਤਰ ਭੁਪਿੰਦਰ ਸਿੰਘ ਅਤੇ ਭੁਪਿੰਦਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀਆਨ ਮਕਾਨ ਨੰ 915-ਏ, ਭਗਤ ਨਗਰ ਜਲੰਧਰ ਦਿਹਾਤੀ ਨੇ ਹਮਸਲਾਹ ਹੋ ਕੇ ਸਿਕਾਇਤਾ ਕਰਤਾ ਦੇ ਲੜਕੇ ਪ੍ਰਭਜੋਤ ਸਿੰਘ ਅਤੇ ਭਾਣਜਾ ਮਨਜੋਤ ਸਿੰਘ ਪੁੱਤਰ ਹਰਦਿਆਲ ਸਿੰਘ ਨੂੰ ਵਿਦੇਸ਼ (ਇੰਗਲੈਂਡ) ਭੇਜਣ ਦਾ ਲਾਰਾ ਲਗਾ ਕੇ ਜਾਅਲੀ ਨਾਮ ਜਸਵਿੰਦਰ ਸਿੰਘ ਦੱਸ ਕੇ ਜਾਅਲੀ ਅਧਾਰ ਕਾਰਡ ਪੇਸ਼ ਕਰਕੇ ਉਸ ਪਾਸੋਂ 12 ਲੱਖ ਰੁਪਏ ਦੀ ਠੱਗੀ ਮਾਰੀ ਜਿਸ ਤੇ ਰਾਹੀ ਨੰਬਰ 1363-ਪੀ.ਸੀ ਮਿਤੀ 15-06-22 ਨੂੰ ਦਰਖਾਸਤ ਸਮੇਤ ਇੰਨਕੁਆਰੀ ਮੋਸੂਲ ਥਾਣਾ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।