Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਦਸੂਹਾ : ਟੇਰਕਿਆਣਾ ਦੇ ਨਾਲ ਲੱਗਦੇ ਬਿਆਸ ਦਰਿਆ ਦੇ ਮੰਡ ਏਰੀਆ ਚੋਂ ਪੁਲਿਸ ਵਲੋਂ ਭਾਰੀ ਮਾਤਰਾ ‘ਚ ਲਾਹਣ(ਦੇਸੀ ਸ਼ਰਾਬ) ਬਰਾਮਦ 

ਦਸੂਹਾ : ਟੇਰਕਿਆਣਾ ਦੇ ਨਾਲ ਲੱਗਦੇ ਬਿਆਸ ਦਰਿਆ ਦੇ ਮੰਡ ਏਰੀਆ ਚੋਂ ਪੁਲਿਸ ਵਲੋਂ ਭਾਰੀ ਮਾਤਰਾ ‘ਚ ਲਾਹਣ(ਦੇਸੀ ਸ਼ਰਾਬ) ਬਰਾਮਦ 

ਦਸੂਹਾ / ਹੁਸ਼ਿਆਰਪੁਰ 11 ਫਰਵਰੀ (ਚੌਧਰੀ) : ਦਸੂਹਾ ਪਲਿਸ ਨੇ ਭਾਰੀ ਮਾਤਰਾ ਵਿਚ ਲਾਹਣ (ਦੇਸ਼ੀ ਸ਼ਰਾਬ) ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮ  ਤਰਸੇਮ ਸਿੰਘ ਉਰਫ ਕਾਲਾ ਪੁੱਤਰ ਗੱਜਣ ਸਿੰਘ ਵਾਸੀ ਮੋਜ਼ਪੁਰ ਥਾਣਾ ਭੈਣੀਮੀਆਂ ਖਾਂ ਜਿਲ੍ਹਾ ਗੁਰਦਾਸਪੁਰ ਅਤੇ 2 ਹੋਰ ਅਣਪਛਾਤੇ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਹੈ।
ਵਿਧਾਨ ਸਭਾ ਚੋਣਾਂ ਸਾਲ 2022 ਦੌਰਾਨ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ,ਧਰੂਮਨ ਐਚ. ਨਿੰਬਲੇ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਵਲੋਂ ਜਿਲ੍ਹਾ ਹਜਾ ਵਿੱਚ ਨਸ਼ਿਆਂ ਖਿਲਾਫ ਮੁਹਿੰਮ ਚਲਾਈ ਗਈ ਹੈ। ਜਿਲ੍ਹਾ ਪੁਲਿਸ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਥਾਣਾ ਦਸੂਹਾ ਦੇ ਪਿੰਡ ਟੇਰਕੀਆਣਾ ਦੇ ਨਾਲ ਲੱਗਦੇ ਬਿਆਸ ਦਰਿਆ ਦੇ ਮੰਡ ਏਰੀਆ ਵਿੱਚ ਕੁਝ ਨਾਮਾਲੂਮ ਵਿਅਕਤੀਆਂ ਵੱਲੋਂ ਨਜਾਇਜ ਸ਼ਰਾਬ ਦੀ ਸਮਗਲਿੰਗ ਕਰਨ ਲਈ ਅਤੇ ਉਹ ਸ਼ਰਾਬ ਲੋਕਾਂ ਨੂੰ ਪਿਲਾਉਣ ਲਈ ਗੈਰ ਜਗ੍ਹਾ ਤੇ ਭੱਠੀਆਂ ਲਗਾ ਕੇ ਵੱਡੀ ਪੱਧਰ ਤੇ ਨਜਾਇਜ ਸ਼ਰਾਬ ਤਿਆਰ ਕੀਤੀ ਜਾ ਰਹੀ ਹੈ, ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਭਾਰੀ ਮਾਤਰਾ ਵਿੱਚ ਨਜਾਇਜ ਸ਼ਰਾਬ ਦੀ ਬਰਾਮਦਗੀ ਹੋ ਸਕਦੀ ਹੈ।
ਇਸ ਭਰੋਸੇਯੋਗ ਗੁਪਤ ਸੂਚਨਾ ਦੇ ਆਧਾਰ ਤੇ ਫੌਰੀ ਤੌਰ ਤੇ ਕਾਰਵਾਈ ਕਰਦੇ ਹੋਏ ਰਣਜੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ, ਦਸੂਹਾ ਦੀ ਅਗਵਾਈ ਹੇਠ ਸਮੇਤ ਮੁੱਖ ਅਫਸਰ ਥਾਣਾ ਦਸੂਹਾ ਦੀ ਰੇਡ ਟੀਮ ਤਿਆਰ ਕਰਕੇ ਸਰਚ ਅਪ੍ਰੇਸ਼ਨ ਕਰਵਾਇਆ ਗਿਆ। ਇਸ ਸਰਚ ਅਪ੍ਰੇਸ਼ਨ ਦੌਰਾਨ ਪੁਲਿਸ ਦੀ ਆਮਦ ਨੂੰ ਦੇਖ ਕੇ ਨਜਾਇਜ ਸ਼ਰਾਬ ਤਿਆਰ ਕਰਨ ਵਾਲੇ ਸਮੱਗਲਰ ਬਿਆਸ ਦਰਿਆ ਵਿੱਚ ਛਾਲਾਂ ਮਾਰ ਕੇ ਭੱਜਣ ਵਿੱਚ ਕਾਮਯਾਬ ਹੋ ਗਏ, ਜਿਹਨਾਂ ਦੀ ਤਲਾਸ਼ ਕੀਤੀ ਜਾ ਰਹੀ ਹੈ, ਇਸ ਦੇ ਸਬੰਧ ਵਿੱਚ ਮੁਕੱਦਮਾਂ ਨੰਬਰ 26 ਮਿਤੀ 11.02.22 ਅ:ਧ: 61/1/14 ਆਬਕਾਰੀ ਐਕਟ ਥਾਣਾ ਦਸੂਹਾ ਬਰਖਿਲਾਫ ਤਰਸੇਮ ਸਿੰਘ ਉਰਫ ਕਾਲਾ ਪੁੱਤਰ ਗੱਜਣ ਸਿੰਘ ਵਾਸੀ ਮੋਜ਼ਪੁਰ ਥਾਣਾ ਭੈਣੀਮੀਆਂ ਖਾਂ ਜਿਲ੍ਹਾ ਗੁਰਦਾਸਪੁਰ ਅਤੇ 2 ਹੋਰ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਦਰਜ ਰਜਿਸਟਰ ਕੀਤਾ ਗਿਆ ਹੈ।ਪੁਲਿਸ ਵਲੋਂ ਇਸ ਜਗ੍ਹਾ ਤੋਂ 42,000 ਲੀਟਰ ਲਾਹਣ (ਦੇਸ਼ੀ ਸ਼ਰਾਬ), 40 ਲੀਟਰ ਨਜਾਇਜ਼ ਸ਼ਰਾਬ, 21 ਤਰਪਾਲਾਂ, 02 ਮੋਟਰਸਾਈਕਲ, 01 ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ
ਇਥੇ ਇਹ ਵੀ ਦੱਸਣਯੋਗ ਹੈ ਕਿ ਵਿਧਾਨ ਸਭਾ ਇਲੈਕਸ਼ਨ 2022 ਦੇ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਧਰੂਮਨ ਐਚ. ਨਿੰਬਲੇ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਜੀ ਦੀ ਅਗਵਾਈ ਹੇਠ ਹੁਣ ਤੱਕ ਇਸ ਜਿਲ੍ਹਾ ਅੰਦਰ ਆਬਕਾਰੀ ਐਕਟ ਅਧੀਨ 59 ਮੁਕਦਮੇਂ ਦਰਜ ਕਰਕੇ 52 ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ ਅਤੇ ਇਹਨਾਂ ਪਾਸੋਂ 1,46,290 ML ਨਜਾਇਜ ਸ਼ਰਾਬ, 1961850 ML ਸ਼ਰਾਬ ਅੰਗਰੇਜੀ ਅਤੇ 2,35,110 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਪਿਛਲੇ ਸਮੇਂ ਦੋਰਾਨ ਹੋਈਆਂ ਚੋਣਾਂ ਦੇ ਮੁਕਾਬਲੇ ਮੌਜੂਦਾ ਸਮੇਂ ਵਿੱਚ ਹੋਣ ਵਾਲੀਆਂ ਚੋਣਾ ਦੋਰਾਨ ਆਬਕਾਰੀ ਐਕਟ ਅਧੀਨ ਹੋਈ ਬਰਾਮਦਗੀ ਕਾਫੀ ਜਿਆਦਾ ਹੈ।
error: copy content is like crime its probhihated