Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਦਸੂਹਾ : ਵਿਧਾਨ ਸਭਾ ਚੋਣਾਂ ‘ਚ ਇਸ ਵਾਰ ਉਲਟ ਫੇਰ ਕਰਨ ਦਾ ਇਰਾਦਾ ਰੱਖਦੇ ਹਨ ਸੀਨੀਅਰ ਸਿਟੀਜ਼ਨਜ਼

ਦਸੂਹਾ : ਵਿਧਾਨ ਸਭਾ ਚੋਣਾਂ ‘ਚ ਇਸ ਵਾਰ ਉਲਟ ਫੇਰ ਕਰਨ ਦਾ ਇਰਾਦਾ ਰੱਖਦੇ ਹਨ ਸੀਨੀਅਰ ਸਿਟੀਜ਼ਨਜ਼

ਦਸੂਹਾ 24 ਜਨਵਰੀ (ਚੌਧਰੀ) : ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਵੱਲੋ ਜਾਰੀ ਪ੍ਰੈਸ ਨੋਟ ਵਿੱਚ ਰਾਹੀਂ ਕਮਾਂਡੈਂਟ ਬਖਸ਼ੀਸ਼ ਸਿੰਘ ਪ੍ਰਧਾਨ ਅਤੇ ਚੌਧਰੀ ਕੁਮਾਰ ਸੈਣੀ ਜਰਨਲ ਸਕੱਤਰ ਨੇ ਦੱਸਿਆ ਕਿ ਫਰਵਰੀ ਮਹੀਨੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ ਰਾਜਨੀਤੀਕ ਪਾਰਟੀਆਂ ਖਾਸ ਕਰ ਕਾਂਗਰਸ, ਆਪ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੂੰ ਅਪੀਲ ਕਰਦੇ ਹਾਂ ਕਿ ਆਪਣੇ ਆਪਣੇ ਚੋਣ ਮੈਨੀਫੈਸਟੋ ਵਿੱਚ ਸੀਨੀਅਰ ਸਿਟੀਜ਼ਨਜ਼ ਅਤੇ ਪੰਜਾਬ ਪੈਨਸ਼ਨਰਜ਼ ਯੂਨੀਅਨਾ ਦੀਆਂ ਮੰਗਾਂ ਨੂੰ ਤਰਜੀਹ ਦੇ ਤੌਰ ਤੇ ਸ਼ਾਮਿਲ ਕਰਨਾ ਚਾਹੀਦਾ ਹੈ ਜਿਵੇਂ ਕਿ ਸੀਨੀਅਰ ਸਿਟੀਜ਼ਨਜ਼ ਲਈ ਪੰਜਾਬ ਸਟੇਟ ਆਯੋਗ ਜਾ ਵੱਖਰਾ ਡਾਇਰੈਕਟੋਰੇਟ ਦਾ ਗਠਨ ਕਰਨਾ ਅਤੇ ਪੰਜਾਬ ਪੈਨਸ਼ਨਰਜ਼ ਲਈ ਸਮੇਂ-ਸਮੇਂ ਸਿਰ ਪੇ-ਕਮਿਸ਼ਨ ਦੀਆਂ ਹਦਾਇਤਾਂ ਨੂੰ ਲਾਗੂ ਕਰਨਾ ਅਤੇ ਪੰਜਾਬ ਦੇ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆ ਦੀਆਂ ਸਹੂਲਤਾਂ ਅਤੇ ਮੰਗਾਂ ਵੱਲ ਉਚੇਚੇ ਤੌਰ ਤੇ ਧਿਆਨ ਦੇਣਾ ਚਾਹੀਦਾ ਹੈ। ਇਹ ਗੱਲ ਵਰਨਣਯੋਗ ਹੈ ਕਿ ਪੰਜਾਬ ਵਿੱਚ ਸੀਨੀਅਰ ਸਿਟੀਜ਼ਨਜ਼ ਅਤੇ ਪੰਜਾਬ ਪੈਨਸ਼ਨਰਜ਼ ਦੀ ਸੰਖਿਆ (ਗਿਣਤੀ) ਲਗਪਗ ਆਬਾਦੀ ਦਾ ਇਕ ਚੋਥਾਈ ਯਾਨੀ 25% ਹੈ। ਜੇਕਰ ਇਹਨਾ ਦੇ ਪਰਿਵਾਰਾਂ ਨੂੰ ਨਾਲ ਜੋੜ ਦਿੱਤਾ ਜਾਵੇ ਤਾਂ ਇਹ ਕੁੱਲ ਆਬਾਦੀ ਦੀ ਗਿਣਤੀ ਦੋ ਤਿਹਾਈ ਬਣ ਜਾਂਦੀ ਹੈ। ਇਸ ਕਰਕੇ ਸਾਰੀਆਂ ਰਾਜਨੀਤੀਕ ਪਾਰਟੀਆਂ ਨੂੰ ਇਸ ਗਿਣਤੀ ਦੇ ਲੋਕਾਂ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਇਸ ਵਾਰ ਦੇ ਵਿਧਾਨ ਸਭਾ ਦੇ ਪੰਜ ਕੋਣਾਂ ਚੋਣ ਮੁਕਾਬਲੇ ਕਾਰਣ ਉਪਰੋਕਤ ਵਰਗ ਦੀ ਅਹਿਮੀਅਤ ਬਹੁਤ ਵੱਧ ਜਾਂਦੀ ਹੈ। ਇਸ ਵਾਰੀ ਚੋਣ ਮੁਕਾਬਲਿਆ ਵਿੱਚ ਜੇਤੂ ਉਮੀਦਵਾਰ ਲਗਪਗ 500 ਤੋਂ 1000 ਵੋਟਾਂ ਦੇ ਫਰਕ ਨਾਲ ਜੇਤੂ ਕਰਾਰ ਦਿੱਤੇ ਜਾ ਸਕਦੇ ਹਨ। ਉਹਨਾਂ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨਾਲ ਸਹਿਮਤ ਹੁੰਦੇ ਹੋਏ ਕਿਹਾ ਕਿ ਇਸ ਵਾਰ ਪੰਜਾਬ ਦੇ ਸਾਫ ਹਵਾ ਅਤੇ ਪਾਣੀ ਨੂੰ ਦੇਖਦੇ ਹੋਏ ਸ਼ੁੱਧ ਵਾਤਾਵਰਨ ਨੂੰ ਕਾਇਮ ਰੱਖਣ ਲਈ ਜੰਗਲਾਤ ਦਾ ਏਰੀਆ 4 ਫ਼ੀਸਦੀ ਤੋਂ ਵਧਾ ਕੇ 10 ਫ਼ੀਸਦੀ ਕਰਨਾ ਪਵੇਗਾ ਤਾਂ ਜ਼ੋ ਪੰਜਾਬ ਵਿੱਚ ਘਟ ਰਿਹਾ ਪਾਣੀ ਜੌ ਕਿ ਹੁਣ 17 ਸਾਲ ਦਾ ਹੀ ਬੱਚਿਆ ਹੈ, ਦੇ ਸਮੇਂ ਨੂੰ ਵੀ ਵਧਾਇਆ ਜਾ ਸਕੇ। ਇਹ ਸਾਰੀਆਂ ਮੰਗਾਂ ਪੰਜਾਬ ਦੀਆਂ ਸਾਰੀਆਂ ਰਾਜਨੀਤੀਕ ਪਾਰਟੀਆਂ ਨੂੰ ਆਪਣੇ ਮੈਨੀਫੈਸਟੋ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਉਹਨਾਂ ਸਮੁੱਚੇ ਤੌਰ ਤੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਉਹ ਆਪਣੀ ਵੋਟ ਦੀ ਅਹਿਮੀਅਤ ਨੂੰ ਸਮਝਦੇ ਹੋਏ ਸਾਰੇ ਉਮੀਦਵਾਰਾਂ ਤੇ ਇਹਨਾ ਮੰਗਾਂ ਲਈ ਦਬਾਅ ਬਣਾਉਣ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਿਟਾਇਰ ਪ੍ਰਿੰਸੀਪਲ ਸਤੀਸ਼ ਕਾਲੀਆ, ਰਿਟਾਇਰ ਕਰਨਲ ਜੇ.ਐਲ ਸ਼ਰਮਾ, ਮਾਸਟਰ ਰਮੇਸ਼ ਸ਼ਰਮਾ, ਅਨਿਲ ਕੁਮਾਰ, ਸੁਰਿੰਦਰ ਨਾਥ ਸ਼ਰਮਾ ਆਦਿ ਹਾਜ਼ਰ ਸਨ।