Prime Punjab Times

Latest news
ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ....
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ “ਬੇਟੀ ਬਚਾਓ ਬੇਟੀ ਪੜ੍ਹਾਓ” ਯੋਜਨਾ ਅਧੀਨ ਭਾਸ਼ਣ ਮੁਕਾਬਲੇ ਕਰਵਾਏ ਗਏ

ਖ਼ਾਲਸਾ ਕਾਲਜ ਵਿਖੇ “ਬੇਟੀ ਬਚਾਓ ਬੇਟੀ ਪੜ੍ਹਾਓ” ਯੋਜਨਾ ਅਧੀਨ ਭਾਸ਼ਣ ਮੁਕਾਬਲੇ ਕਰਵਾਏ ਗਏ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ , ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ‘ਬੇਟੀ ਬਚਾਓ ਬੇਟੀ ਪੜ੍ਹਾਓ’ ਯੋਜਨਾ ਅਧੀਨ ਅੰਤਰ-ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ ਗਏ।

ਇਸਦਾ ਉਦੇਸ਼ ਸਮਾਜ ਵਿੱਚ ਕੁੜੀਆਂ ਦੀ ਸਿੱਖਿਆ ਅਤੇ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣਾ ਸੀ। ਇਸ ਮੌਕੇ ਕਾਲਜ ਦੀਆਂ ਵੱਖ-ਵੱਖ ਸਟ੍ਰੀਮਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੇ ਵਿਚਾਰ ਪ੍ਰਗਟ ਕੀਤੇ। ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਰਾਹੀਂ ਦੱਸਿਆ ਕਿ ਬੇਟੀਆਂ ਦੀ ਸਿੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਸਮਾਜ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੈ। ਭਾਸ਼ਣ ਮੁਕਾਬਲੇ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਆਪਣੇ ਹੱਕਾਂ, ਅਧਿਕਾਰਾਂ ਅਤੇ ਫਰਜ਼ਾਂ ਪ੍ਰਤੀ ਸੁਚੇਤ ਰਹਿਣ ਦਾ ਸੁਨੇਹਾ ਦਿੱਤਾ। ਇਸ ਮੌਕੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸੈੱਲ ਦੇ ਮੈਂਬਰ ਡਾ. ਗਗਨਦੀਪ ਕੌਰ, ਮੈਡਮ ਜਤਿੰਦਰ ਕੌਰ ਅਤੇ ਮੈਡਮ ਸੰਦੀਪ ਕੌਰ ਤੋਂ ਇਲਾਵਾ ਡਾ. ਹਰਪ੍ਰੀਤ ਕੌਰ ,ਮੈਡਮ ਕੁਸ਼ਮਾ, ਮੈਡਮ ਪੂਜਾ, ਮੈਡਮ ਇਸ਼ਿਤਾ ਅਤੇ ਵਿਦਿਆਰਥੀ ਹਾਜ਼ਰ ਸਨ ।

error: copy content is like crime its probhihated