Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਬੇਟੀ ਬਚਾਓ,ਬੇਟੀ ਪੜ੍ਹਾਓ ਸਕੀਮ ਤਹਿਤ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ 23 ਨੂੰ : ਕੋਮਲ ਮਿੱਤਲ

ਬੇਟੀ ਬਚਾਓ,ਬੇਟੀ ਪੜ੍ਹਾਓ ਸਕੀਮ ਤਹਿਤ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ 23 ਨੂੰ : ਕੋਮਲ ਮਿੱਤਲ

ਹੁਸ਼ਿਆਰਪੁਰ (ਬਿਊਰੋ) 

ਡਿਪਟੀ ਕਮਿਸ਼ਨਰ ਨੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

 9 ਨਵੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਹੁਸ਼ਿਆਰਪੁਰ ਵਿਖੇ 23 ਨਵੰਬਰ ਨੂੰ ਲਾਜਵੰਤੀ ਸਟੇਡੀਅਮ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਐਸ.ਪੀ ਮਨਜੀਤ ਕੌਰ, ਸਹਾਇਕ ਕਮਿਸ਼ਨਰ (ਜਨਰਲ) ਵਿਓਮ ਭਾਰਦਵਾਜ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਵੀ ਮੌਜੂਦ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੀਆਂ ਤਿਆਰੀਆਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਜ਼ਿਲ੍ਹੇ ਭਰ ਤੋਂ ਲੋਕ ਪਹੁੰਚਣਗੇ, ਇਸ ਲਈ ਆਵਾਜਾਈ, ਸੁਰੱਖਿਆ, ਸਾਫ਼-ਸਫ਼ਾਈ ਅਤੇ ਪੀਣ ਵਾਲੇ ਪਾਣੀ ਆਦਿ ਪ੍ਰਬੰਧਾਂ ਸਬੰਧੀ ਪਹਿਲਾਂ ਤੋਂ ਹੀ ਤਿਆਰੀਆਂ ਕਰ ਲਈਆਂ ਜਾਣ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਕੂਲੀ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ 51 ਨਵਜੰਮੀਆਂ ਬੱਚੀਆਂ, 21 ਗਰਭਵਤੀ ਔਰਤਾਂ, 30 ਸਿਹਤਮੰਦ ਬੇਬੀ ਸ਼ੋਅ ਕਰਨ ਵਾਲੇ ਬੱਚਿਆਂ ਅਤੇ ਪ੍ਰਾਪਤੀਆਂ ਕਰਨ ਵਾਲੀਆਂ ਲੜਕੀਆਂ ਨੂੰ ਵੀ ਮੁੱਖ ਮਹਿਮਾਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਵੱਲੋਂ ਧੀਆਂ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਕੋਮਲ ਮਿੱਤਲ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਸਾਰੀਆਂ ਤਿਆਰੀਆਂ ਸਬੰਧੀ ਹਦਾਇਤਾਂ ਦਿੰਦਿਆਂ ਕਿਹਾ ਕਿ ਉਹ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਅਗਾਊਂ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮਨਪ੍ਰੀਤ ਸਿੰਘ,ਜ਼ਿਲ੍ਹਾ ਉਦਯੋਗ ਕੇਂਦਰ ਦੇ ਜੀ.ਐਮ ਅਰੁਣ ਕੁਮਾਰ, ਡਾ. ਅਨੀਤਾ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਧੀਰਜ ਵਸ਼ਿਸ਼ਟ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ, ਸੀ.ਡੀ.ਪੀ.ਓ ਦਇਆ ਰਾਣੀ, ਸੀ.ਡੀ.ਪੀ.ਓ ਮੰਜੂ ਬਾਲਾ, ਸੀ.ਡੀ.ਪੀ.ਓ. ਪਰਮਜੀਤ ਕੌਰ, ਸੀ.ਡੀ ਪੀ.ਓ ਜਸਵਿੰਦਰ ਕੌਰ, ਆਰਤੀ ਸ਼ਰਮਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।