Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਦੌਲਤਪੁਰ ਗਿੱਲਾਂ ਵਿਖੇ ਮਕਾਨ ਦੀ ਛੱਤ ਡਿੱਗਣ ਨਾਲ ਹੋਇਆ ਵੱਡਾ ਨੁਕਸਾਨ

ਦੌਲਤਪੁਰ ਗਿੱਲਾਂ ਵਿਖੇ ਮਕਾਨ ਦੀ ਛੱਤ ਡਿੱਗਣ ਨਾਲ ਹੋਇਆ ਵੱਡਾ ਨੁਕਸਾਨ

(ਡਿਗੀ ਹੋਈ ਛੱਤ ਤੇ ਮਲਵੇ ਥੱਲੇ ਦਬਿਆ ਹੋਇਆ ਸਮਾਨ )

ਗੜ੍ਹਦੀਵਾਲਾ (ਚੌਧਰੀ) 

: ਪਿੰਡ ਦੌਲਤਪੁਰ ਗਿੱਲਾਂ ਵਿਖੇ ਬਲਵਿੰਦਰ ਸਿੰਘ ਧੁੱਗਾ ਨਾਮਕ ਵਿਅਕਤੀ ਦੇ ਘਰ ਦੀ ਛੱਤ ਡਿੱਗਣ ਨਾਲ ਵੱਡਾ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਮੌਕੇ ਘਰ ਦੇ ਮਾਲਕ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਬੀਤੀ ਸ਼ਾਮ ਕਰੀਬ 6 ਵਜੇ ਆਪਣੀ ਦੁਕਾਨ ਬੰਦ ਕਰਕੇ ਘਰ ਆਇਆ ਤਾਂ ਦੇਖਿਆ ਕਿ ਮਕਾਨ ਦੀ ਛੱਤ ਡਿੱਗੀ ਹੋਈ ਸੀ ਅਤੇ ਕਮਰੇ ਵਿੱਚ ਪਿਆ ਸਾਰਾ ਸਮਾਨ ਮਲਵੇ ਦੇ ਥੱਲੇ ਦੱਬ ਗਿਆ ਸੀ। ਮਕਾਨ ਮਾਲਕ ਨੇ ਦੱਸਿਆ ਕਿ ਮਕਾਨ ਦੀ ਛੱਤ ਡਿੱਗਣ ਨਾਲ ਉਸਦਾ 2 ਲੱਖ ਦੇ ਕਰੀਬ ਨੁਕਸਾਨ ਹੋਇਆ ਹੈ।

ਪ੍ਰਮਾਤਮਾ ਦਾ ਸ਼ੁਕਰ ਹੈ ਕਿ ਮਕਾਨ ਦੀ ਛੱਤ ਡਿੱਗਣ ਸਮੇਂ ਘਰ ਵਿੱਚ ਕੋਈ ਹੋਰ ਪਰਿਵਾਰਿਕ ਮੈਂਬਰ ਨਹੀਂ ਸੀ ਨਹੀਂ ਤਾਂ ਕੋਈ ਵੱਡੀ ਘਟਨਾ ਘੱਟ ਸਕਦੀ ਸੀ। ਮੌਕੇ ਤੇ ਪਿੰਡ ਦੌਲਤਪੁਰ ਗਿੱਲਾਂ ਦੇ ਸਰਪੰਚ ਮਨਜੀਤ ਸਿੰਘ ਨੇ ਬੀ ਡੀ ਪੀ ਓ ਭੁੰਗਾ ਨੂੰ ਅਪੀਲ ਕੀਤੀ ਕਿ ਉਹ ਆ ਕੇ ਮੌਕਾ ਦੇਖਣ ਅਤੇ ਇਸ ਪਰਿਵਾਰ ਦੀ ਸਰਕਾਰ ਵੱਲੋਂ ਮੱਦਦ ਕੀਤੀ ਜਾਵੇ ਤਾਂ ਜ਼ੋ ਓਹ ਆਪਣਾ ਮਕਾਨ ਦੁਬਾਰਾ ਬਣਾ ਸਕੇ।