Prime Punjab Times

Latest news
KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕ+ਤ+ਲ ਕਰਨ ਵਾਲੇ ਕਲਯੁਗੀ ਪਿਤਾ ਦੀ ਮਿਲੀ ਲਾ+ਸ਼ *ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਹੋਏ ਪਦਉੱਨਤ, ਬਣੇ ਇੰਸਪੈਕਟ* ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਮੁਕਾਬਲ... KMS ਕਾਲਜ ਵਿਖੇ ਐਨ.ਐੱਸ.ਐੱਸ. ਦੇ ਦੋ ਰੋਜ਼ਾ ਕੈਂਪ ਦੇ ਪਹਿਲੇ ਦਿਨ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ : ਪ੍ਰਿੰਸੀਪਲ ਡਾ. ਮ... *12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ 13 ਅਤੇ 14 ਨਵੰਬਰ ਨੂੰ ਕਰਵਾਈ ਜਾਵੇਗੀ : ਆਰ ਐਸ ਅਭੀ,ਅਸ਼ੋਕ ਕੁਮਾਰ*
ADVERTISEMENT
You are currently viewing DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ

DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ

ਗੜ੍ਹਦੀਵਾਲਾ 31 ਜੁਲਾਈ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜਦੀਵਾਲਾ (ਹੁਸ਼ਿਆਰਪੁਰ) ਦੀ ਹੋਣਹਾਰ ਵਿਦਿਆਰਥਣ ਪਰਿਕਾ ਸ਼ਰਮਾ (ਅੰਡਰ-14 ਗਰਲਜ਼) ਨੇ ਡੀ.ਏ.ਵੀ. ਕਲੱਸਟਰ ਲੈਵਲ ਤਾਇਕਵਾਂਡੋ ਮੁਕਾਬਲਿਆਂ (ਸੈਸ਼ਨ 2026-27) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲੇ 22 ਜੁਲਾਈ 2026 ਨੂੰ ਲਾਲਾ ਜਗਤ ਨਾਰਾਇਣ ਡੀ.ਏ.ਵੀ. ਮਾਡਲ ਸਕੂਲ, ਜਲੰਧਰ ਵਿਖੇ ਕਰਵਾਏ ਗਏ ਸਨ।

ਪਰਿਕਾ ਸ਼ਰਮਾ ਨੇ ਆਪਣੇ ਮੁਕਾਬਲਿਆਂ ਦੌਰਾਨ ਸ਼ਾਨਦਾਰ ਹੁਨਰ, ਆਤਮ-ਵਿਸ਼ਵਾਸ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਵਿਰੋਧੀਆਂ ਨੂੰ ਪਿੱਛੇ ਛੱਡ ਦਿੱਤਾ। ਉਸ ਦੀ ਇਸ ਪ੍ਰਾਪਤੀ ਨੇ ਸਕੂਲ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਵਿਦਿਆਰਥਣ ਦੀ ਇਸ ਕਾਮਯਾਬੀ ਪਿੱਛੇ ਉਸਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਕੋਚਾਂ ਦੀ ਯੋਗ ਅਗਵਾਈ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ।

ਸਕੂਲ ਦੇ ਪ੍ਰਿੰਸੀਪਲ  ਸ਼ੇਖਰ ਮੋਦਗਿੱਲ ਨੇ ਪਰਿਕਾ ਸ਼ਰਮਾ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਦੇ ਨਾਲ-ਨਾਲ ਖੇਡਾਂ ਵਿੱਚ ਵੀ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਪਰਿਕਾ ਦੀ ਇਹ ਜਿੱਤ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾਦਾਇਕ ਸਾਬਤ ਹੋਵੇਗੀ। ਵਿਦਿਆਰਥੀ ਦੀ ਇਨੀ ਸ਼ਾਨਦਾਰ ਜਿੱਤ ਅਤੇ ਮਿਹਨਤ ਦਾ ਸਿਹਰਾ ਇਨਾਂ ਦੇ ਕੋਚ ਸਾਹਿਬਾਨ ਦੇ ਸਿਰ ਜਾਂਦਾ ਹੈ ਜਿਨਾ ਨੇ ਇਹਨਾਂ ਨੂੰ ਦਿਨ ਰਾਤ ਮਿਹਨਤ ਕਰਵਾਈ ਤੇ ਅੱਜ ਇਸ ਮੁਕਾਮ ਨੂੰ ਹਾਸਿਲ ਕਰ ਸਕੇ|

ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਪਰਿਕਾ ਸ਼ਰਮਾ ਦੀ ਇਸ ਉਲੇਖਣਯੋਗ ਪ੍ਰਾਪਤੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਉਸਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਹੋਰ ਵੱਡੀਆਂ ਸਫਲਤਾਵਾਂ ਹਾਸਲ ਕਰਨ ਦੀ ਕਾਮਨਾ ਕੀਤੀ।

انا