Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing *ਦਿਲਕਸ਼ ਸਿੰਘ ਨੇ ਖੇਡਾਂ ਵਿੱਚ ਕੀਤਾ ਆਪਣਾ ਨਾਮ ਰੋਸ਼ਨ*

*ਦਿਲਕਸ਼ ਸਿੰਘ ਨੇ ਖੇਡਾਂ ਵਿੱਚ ਕੀਤਾ ਆਪਣਾ ਨਾਮ ਰੋਸ਼ਨ*

ਗੜ੍ਹਦੀਵਾਲਾ 21 ਮਈ (ਚੌਧਰੀ )

: ਲਾਲਾ ਜਗਤ ਨਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਵੁਸ਼ੂ ਚੈਂਪੀਅਨਸ਼ਿਪ 2025 ਵਿੱਚ,ਵੁਸ਼ੂ ਨਾਮ ਦੀ ਖੇਡ ਵਿੱਚੋਂ ਸ਼ਾਨਦਾਰ ਪ੍ਰਦਰਸ਼ਨ ਪੇਸ਼ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ ਅਤੇ ਹੋਰ ਮਿਹਨਤ ਤੇ ਤਰੱਕੀ ਕਰਨ ਦਾ ਆਸ਼ੀਰਵਾਦ ਦਿੱਤਾ।

ਵੁਸ਼ੂ ਚੈਂਪੀਅਨਸ਼ਿਪ 2025,17/5/25 ਅਤੇ 18/5/25 ਸਿਲਵਰ ਆਕਸ ਸਕੂਲ ਰਾਮਪੁਰਾ ਰੋਡ ਲਹਿਰਾਬਾਗ ਬਠਿੰਡਾ ਵਿਖੇ ਕਰਵਾਈਆਂ ਗਈਆਂ ਸਨ । ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦਾ ਵਿਦਿਆਰਥੀ ਦਿਲਕਸ਼ ਸਿੰਘ, ਅੰਡਰ-14 ਵਿੱਚ ਵੁਸ਼ੂ ਗੇਮ ਖੇਡਣ ਗਿਆ ਸੀ।
ਦਿਲਕਸ਼ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਪੇਸ਼ ਕਰਕੇ ਖੇਡ ਵਿੱਚੋਂ ਤੀਸਰਾ ਸਥਾਨ ਹਾਸਿਲ ਕੀਤਾ। ਉਸਨੇ ਤਾਂਬੇ ਦਾ ਤਮਗਾ ਹਾਸਲ ਕੀਤਾ। ਦਿਲਕਸ਼ ਇੱਕ ਬਹੁਤ ਹੀ ਹੋਣਹਾਰ ਇਮਾਨਦਾਰ ਵਿਦਿਆਰਥੀ ਹੈ ਜਿਸ ਨੇ ਖੇਡ ਪੱਧਰ ਤੇ ਪੜ੍ਹਾਈ ਵਿੱਚ ਹਮੇਸ਼ਾ ਮਿਹਨਤ ਕੀਤੀ ਹੈ।

ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਦਿਲਸ਼ਾਨ ਦੀ ਇਸ ਮਿਹਨਤ ਨੂੰ ਦੇਖਦੇ ਹੋਏ ਉਸ ਦੀ ਹੌਸਲਾ ਅਫਜਾਈ ਕੀਤੀ ਅਤੇ ਆਉਣ ਵਾਲੀਆਂ ਅਗਲੀਆਂ ਸਾਰੀਆਂ ਖੇਡਾਂ ਦੇ ਵਿੱਚ ਵੀ ਭਾਗ ਲੈਣ ਦੇ ਲਈ ਕਿਹਾ ਅਤੇ ਆਪਣਾ,ਆਪਣੇ ਮਾਤਾ ਪਿਤਾ ਅਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕਰਨ ਦੇ ਲਈ ਕਿਹਾ।