Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਦੀਆਂ ਖੇਡਾਂ ‘ਚ ਮਾਰੀ ਬਾਜ਼ੀ

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਦੀਆਂ ਖੇਡਾਂ ‘ਚ ਮਾਰੀ ਬਾਜ਼ੀ

ਗੜ੍ਹਦੀਵਾਲਾ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਦੀਆ ਖੇਡਾਂ ਵਿੱਚ ਬਾਜੀ ਮਾਰ ਕੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਨ ਨੇ ਇਸ ਮੌਕੇ ਤੇ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ |

ਮਿਤੀ 19 ਤੇ 20/8/25 ਨੂੰ ਕਰਵਾਈਆਂ ਜਾ ਰਹੀਆਂ ਜਿਲਾ ਪੱਧਰੀ ਖੇਡਾਂ ਜੋ ਕਿ ਸਰਕਾਰੀ ਹਾਈ ਸਕੂਲ ਭੇਖੋਵਾਲ ਵਿਖੇ ਹੋ ਰਹੀਆਂ ਸਨ ਵਿੱਚ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਵਾਲੀਬਾਲ ਖੇਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਪੇਸ਼ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਗੜਦੀਵਾਲਾ ਜੈਨਲ ਵਾਲੀਬਾਲ ਟੀਮ ਅੰਡਰ- 17 ਵਿੱਚ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਪੇਸ਼ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਖੇਡ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਨਾਮ ਰਵਜੋਤ ਸਿੰਘ, ਦਿਲਪ੍ਰੀਤ ਸਿੰਘ, ਨਵਜੋਤ ਸਿੰਘ ਸਿਮਰਪ੍ਰੀਤ ਸਿੰਘ ਸਨ। ਇਹ ਸਾਰੇ ਵਿਦਿਆਰਥੀ ਬਹੁਤ ਹੀ ਹੋਣਹਾਰ ਅਤੇ ਮਿਹਨਤੀ ਸਨ ਜਿਨਾਂ ਦੀ ਮਿਹਨਤ ਸਦਕਾ ਹੀ ਅੱਜ ਉਹਨਾਂ ਨੇ ਇਹ ਦਿਨ ਲਿਖਿਆ ਹੈ|

ਇਹਨਾਂ ਵਿਦਿਆਰਥੀਆ ਵਿੱਚੋਂ ਰਵਜੋਤ ਸਿੰਘ ਅਤੇ ਨਵਜੋਤ ਸਿੰਘ ਪੰਜਾਬ ਲੈਵਲ ਦੇ ਲਈ ਚੁਣੇ ਗਏ ਹਨ ਅਤੇ ਇਹ ਉਹਨਾ ਦੇ ਲਈ ਇੱਕ ਸੁਭਾਗਾ ਮੌਕਾ ਹੈ ਕਿ ਉਹ ਆਪਣੀ ਮਿਹਨਤ ਦੇ ਜੋਹਰ ਦਿਖਾਉਣ ਅਤੇ ਆਪਣਾ ਨਾਮ ਰੋਸਨ ਕਰਨ। ਬੱਚਿਆਂ ਦੀ ਇੰਨੀ ਮਿਹਨਤ ਦਾ ਸਾਰਾ ਸਰੈਅ ਉਹਨਾ ਦੇ ਹੋਣਹਾਰ ਅਧਿਆਪਕ ਮੈਡਮ ਮਨਪ੍ਰੀਤ ਕੌਰ ਡੀ.ਪੀ ਅਤੇ ਸਰ ਰਮਨਦੀਪ ਸਿੰਘ ਡੀ.ਪੀ ਨੂੰ ਜਾਂਦਾ ਹੈ ਉਨਾਂ ਨੇ ਸਾਰੇ ਵਿਦਿਆਰਥੀਆਂ ਨੂੰ ਬਹੁਤ ਹੀ ਮਿਹਨਤ ਕਰਵਾਈ ਸੀ ਜਿਸ ਸਦਕਾ ਉਹਨਾਂ ਨੇ ਇਹ ਮੁਕਾਮ ਹਾਸਲ ਕੀਤਾ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਵੀ ਸਾਰੇ ਵਿਦਿਆਰਥੀਆ ਨੂੰ ਅਤੇ ਅਧਿਆਪਕਾਂ ਨੂੰ ਇਸ ਮੌਕੇ ਤੇ ਵਧਾਈ ਦਿੱਤੀ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਜੀ ਨੇ ਬੱਚਿਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਵੱਧ ਤੋਂ ਵੱਧ ਮਿਹਨਤ ਕਰਨ ਤਾਂ ਜੋ ਅੱਗੇ ਹੋਣ ਜਾ ਰਹੀਆ ਸਾਰੀਆ ਖੇਡਾਂ ਦੇ ਵਿੱਚ ਉਹ ਕਿਸੇ ਮੁਕਾਮ ਤੇ ਪਹੁੰਚਣ ਅਤੇ ਆਪਣਾ ਆਪਣੇ ਪਰਿਵਾਰ ਦਾ ਅਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕਰ ਸਕਣ।