Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਦੀਆਂ ਖੇਡਾਂ ‘ਚ ਮਾਰੀ ਬਾਜ਼ੀ

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਦੀਆਂ ਖੇਡਾਂ ‘ਚ ਮਾਰੀ ਬਾਜ਼ੀ

ਗੜ੍ਹਦੀਵਾਲਾ 16 ਸਤੰਬਰ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿੱਚ ਬਾਜ਼ੀ ਮਾਰ ਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਨ ਨੇ ਇਸ ਮੌਕੇ ਤੇ ਸਾਰੇ ਵਿਦਿਆਰਥੀ ਨੂੰ ਮੁਸ਼ਾਰਕਾਂ ਦਿੱਤੀਆਂ ਅਤੇ ਅੱਗੇ ਆਉਣ ਵਾਲੀਆਂ ਸਾਰੀਆਂ ਖੇਡਾਂ ਦੇ ਲਈ ਉਸ ਨੂੰ ਹੋਰ ਮਿਹਨਤ ਕਰਨ ਦੇ ਲਈ ਪ੍ਰੇਰਨਾ ਦਿੱਤੀ।

ਮਿਤੀ 10-9-2025 ਨੂੰ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿੱਚ ਸਾਡੇ ਸਕੂਲ ਦੇ ਦੋ ਹੋਣਹਾਰ ਵਿਦਿਆਰਥੀਆਂ ਨੇ ਤਾਈਕਵਾਡੇ ਦੀ ਖੇਡ ਵਿੱਚ ਭਾਗ ਲਿਆ। ਜਿਸ ਵਿੱਚ ਪਾਰਿਕਾ ਸ਼ਰਮਾ ਨੇ ਅੰਡਰ- 14 ਵਿੱਚ ਖੇਡਿਆ ਅਤੇ ਪਹਿਲਾ ਸਥਾਨ ਹਾਸਲ ਕੀਤਾ। ਪਾਰਿਕਾ ਸ਼ਰਮਾ ਨੂੰ ਸਟੇਟ ਲੈਵਲ ਦੇ ਲਈ ਵੀ ਚੁਣਿਆ ਗਿਆ ਜਿਹੜਾ ਕਿ ਉਸਦੇ ਲਈ ਉਸਦੇ ਮਾਪਿਆਂ ਲਈ ਅਤੇ ਅਧਿਆਪਕਾਂ ਦੇ ਲਈ ਇੱਕ ਮਾਣਯੋਗ ਪਲ ਸੀ। ਇਸ ਤੋਂ ਇਲਾਵਾ ਯਸ਼ ਸੁਧੀਰ ਫੈਸਲੇ ਨੇ ਵੀ ਇਸੇ ਖੇਡ ਵਿੱਚ ਭਾਗ ਲਿਆ ਅਤੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਦੇ ਕੇ ਦੂਸਰਾ ਸਥਾਨ ਹਾਸਲ ਕੀਤਾ। ਇਹ ਦੋਨੋਂ ਵਿਦਿਆਰਥੀ ਬਹੁਤ ਹੀ ਹੋਣਹਾਰ ਅਤੇ ਮਿਹਨਤੀ ਸਨ ਪੜ੍ਹਾਈ ਦੇ ਨਾਲ ਨਾਲ ਇਹਨਾਂ ਨੇ ਲਗਾਤਾਰ ਖੇਡਾਂ ਦੇ ਵਿੱਚ ਵੀ ਭਾਗ ਲਿਆ।

ਬੱਚਿਆਂ ਦੀ ਇੰਨੀ ਮਿਹਨਤ ਦਾ ਸਾਰਾ ਸਰੈਅ ਉਹਨਾਂ ਦੇ ਹੋਣਹਾਰ ਅਧਿਆਪਕ ਮੈਡਮ ਮਨਪ੍ਰੀਤ ਕੌਰ ਡੀ.ਪੀ ਅਤੇ ਸਰ ਰਮਨਦੀਪ ਸਿੰਘ ਡੀ.ਪੀ ਨੂੰ ਜਾਂਦਾ ਹੈ ਉਨਾਂ ਨੇ ਸਾਰੇ ਵਿਦਿਆਰਥੀਆਂ ਨੂੰ ਬਹੁਤ ਹੀ ਮਿਹਨਤ ਕਰਵਾਈ ਸੀ ਜਿਸ ਸਦਕਾ ਉਹਨਾਂ ਨੇ ਇਹ ਮੁਕਾਮ ਹਾਸਲ ਕੀਤਾ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਜੀ ਨੇ ਵੀ ਵਿਦਿਆਰਥੀਆ ਨੂੰ ਅਤੇ ਅਧਿਆਪਕਾਂ ਨੂੰ ਇਸ ਮੌਕੇ ਤੇ ਵਧਾਈ ਦਿੱਤੀ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਬੱਚਿਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਵੱਧ ਤੋਂ ਵੱਧ ਮਿਹਨਤ ਕਰਨ ਤਾਂ ਜੇ ਅੱਗੇ ਹੋਣ ਜਾ ਰਹੀਆਂ ਸਾਰੀਆਂ ਖੇਡਾਂ ਦੇ ਵਿੱਚ ਉਹ ਕਿਸੇ ਮੁਕਾਮ ਤੇ ਪਹੁੰਚਣ ਅਤੇ ਆਪਣਾ ਆਪਣੇ ਪਰਿਵਾਰ ਦਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕਰ ਸਕਣ।

error: copy content is like crime its probhihated