Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ

DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ

ਗੜ੍ਹਦੀਵਾਲਾ 18 ਜੁਲਾਈ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਆਈਸਕ੍ਰੀਮ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਖੁਸ਼ਗਵਾਰ ਅਤੇ ਯਾਦਗਾਰ ਅਨੁਭਵ ਪ੍ਰਦਾਨ ਕਰਨਾ ਸੀ। ਸਮਾਗਮ ਦੌਰਾਨ ਸਕੂਲ ਦਾ ਮਾਹੌਲ ਖੁਸ਼ੀ, ਉਤਸ਼ਾਹ ਅਤੇ ਰੌਣਕ ਨਾਲ ਭਰਿਆ ਹੋਇਆ ਸੀ।ਇਹ ਗਤੀਵਿਧੀ ਕਲਾਸ ਅਧਿਆਪਕਾ ਸੁਸ਼ਮਾ ਦੇਵੀ (ਕਲਾਸ ਪਹਿਲੀ ਰੋਜ), ਜਸਵਿੰਦਰ ਕੌਰ (ਕਲਾਸ ਪਹਿਲੀ ਲੋਟਸ) ਅਤੇ ਰੀਟਾ ਸ਼ਰਮਾ (ਕਲਾਸ ਦੁਜੀ) ਦੀ ਦੇਖ-ਰੇਖ ਹੇਠ ਬਹੁਤ ਹੀ ਸੁਚੱਜੇ ਅਤੇ ਸਫ਼ਲ ਢੰਗ ਨਾਲ ਨੇਪਰੇ ਚੜਾਈ ਗਈ।

ਬੱਚਿਆਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਵੱਖ-ਵੱਖ ਸੁਆਦਾਂ ਵਾਲੀਆਂ ਆਈਸਕ੍ਰੀਮਾਂ ਦਾ ਆਨੰਦ ਮਾਣਿਆ ਇਸ ਮੌਕੇ ਉਨ੍ਹਾਂ ਲਈ ਮਨੋਰੰਜਕ ਖੇਡਾਂ ਅਤੇ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਬੱਚਿਆ ਨੇ ਬੜੇ ਚਾਅ ਨਾਲ ਭਾਗ ਲਿਆ। ਨੰਨੋ-ਮੁਨੇ ਵਿਦਿਆਰਥੀਆਂ ਦੇ ਚਿਹਰਿਆਂ ‘ਤੇ ਖੁਸ਼ੀ ਦੀ ਚਮਕ ਦੇਖਣਯੋਗ ਸੀ। ਬੱਚਿਆਂ ਨੇ ਗੀਤ ਗਾਏ, ਹੱਸ-ਖੇਡ ਕੇ ਸਮਾਂ ਬਿਤਾਇਆ ਅਤੇ ਇਸ ਵਿਸ਼ੇਸ਼ ਦਿਨ ਦਾ ਭਰਪੂਰ ਆਨੰਦ ਮਾਣਿਆ।

ਸਕੂਲ ਦੇ ਪ੍ਰਿੰਸੀਪਲ  ਸ਼ੇਖਰ ਮੋਦਗਿਲ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਸਹਿ-ਪਾਠਕ੍ਰਮ ਗਤੀਵਿਧੀਆਂ ਵੀ ਬਹੁਤ ਮਹੱਤਵਪੂਰਨ ਹਨ, ਕਿਉਂਕਿ ਇਹ ਬੱਚਿਆਂ ਦੇ ਮਾਨਸਿਕ ਅਤੇ ਸਮਾਜਿਕ ਵਿਕਾਸ ਵਿੱਚ ਸਹਾਇਕ ਹੁੰਦੀਆਂ ਹਨ। ਉਨ੍ਹਾਂ ਨੇ ਅਧਿਆਪਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰਗਰਾਮ ਬੱਚਿਆਂ ਵਿੱਚ ਸਕੂਲ ਪ੍ਰਤੀ ਪਿਆਰ ਅਤੇ ਉਤਸ਼ਾਹ ਵਧਾਉਂਦੇ ਹਨ।

ਅੰਤ ਵਿੱਚ ਬੱਚਿਆਂ ਨੇ ਆਈਸਕ੍ਰੀਮ ਪਾਰਟੀ ਲਈ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਇਹ ਸਮਾਗਮ ਬੱਚਿਆਂ ਲਈ ਖੁਸ਼ੀਆਂ ਅਤੇ ਮਿੱਠੀਆਂ ਯਾਦਾਂ ਨਾਲ ਭਰਿਆ ਇੱਕ ਯਾਦਗਾਰ ਦਿਨ ਸਾਬਤ ਹੋਇਆ।