Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਨੇ ਰਾਜ ਪੱਧਰ ਦੀਆਂ ਖੇਡਾਂ ਵਿੱਚ ਮਾਰੀ ਬਾਜੀ 

ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਨੇ ਰਾਜ ਪੱਧਰ ਦੀਆਂ ਖੇਡਾਂ ਵਿੱਚ ਮਾਰੀ ਬਾਜੀ 

ਗੜ੍ਹਦੀਵਾਲਾ 2 ਅਕਤੂਬਰ (ਚੌਧਰੀ) 
:  ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀਆ ਦਾ ਰਾਜ ਪੱਧਰ ਦੀਆਂ ਖੇਡਾਂ ਦੇ ਵਿੱਚ ਬਹੁਤ ਹੀ ਸ਼ਾਨਦਾਰ ਨਤੀਜਾ ਰਿਹਾ । ਸਕੂਲ ਦੇ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਜੀ ਨੇ ਜਿਹੜੇ ਵਿਦਿਆਰਥੀ ਖੇਡਣ ਗਏ ਸਨ ਉਹਨਾਂ ਸਾਰਿਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਉਹਨਾਂ ਨੂੰ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ।
ਇਹ ਖੇਡਾ ਮਿਤੀ 30/9/2024 ਡੀ.ਏ.ਵੀ ਸਟੇਟ ਲੈਵਲ ਟੂਰਨਾਮੈਂਟ, ਜੋ ਕਿ ਡੀ.ਏ.ਵੀ ਬੀ.ਆਰ.ਐਸ ਨਗਰ ਲੁਧਿਆਣਾ ਵਿੱਚ ਕਰਵਾਈਆਂ ਜਾ ਰਹੀਆਂ ਸਨ । ਅੰਡਰ-17 ਵਿੱਚ ਵਾਲੀਵਾਲ ਦੇ ਮੁੰਡਿਆਂ ਨੇ ਬਹੁਤ ਹੀ ਵਧੀਆਂ ਪ੍ਰਦਰਸ਼ਨ ਪੇਸ ਕਰਕੇ ਪਹਿਲਾਂ ਸਥਾਨ ਹਾਸਿਲ ਕੀਤਾ ਅਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ। ਵਾਲੀਵਾਲ ਵਿਚ ਭਾਗ ਲੈਣ ਵਾਲੇ चिरितयीश्री प्रिंस तदमेड सिंधक-ठी सिंध सकार, मिनलौड, अहनसभा बनेड मिंथ ਦਿਲਪ੍ਰੀਤ ਸਿੰਘ ਸਨ, ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਪ੍ਰਦਰਸ਼ਨ ਪੇਸ਼ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਆਪਣਾ ਅਤੇ ਆਪਣੇ ਮਾਂ ਬਾਪ ਦਾ ਨਾਮ ਰੋਸ਼ਨ ਕੀਤਾ। ਬਾਲੀਵਾਲ ਦੇ ਸਾਰੇ ਵਿਦਿਆਰਥੀ ਨੈਸ਼ਨਲ ਲੈਵਲ ਦੇ ਲਈ ਸਲੈਕਟ ਹੋ ਗਏ ਸਨ।
ਇਸ ਤੋਂ ਇਲਾਵਾ ਤਾਈਕਵਾਡੇ ਦੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਵਿੱਚ ਪਾਰਿਕਾ ਸ਼ਰਮਾ ਅਤੇ ਯਸ਼ ਸੁਧੀਰ ਸਲੇ ਨੇ ਭਾਗ ਲਿਆ ਸੀ ਜਿਸ ਵਿੱਚ ਪਾਰਿਕਾ ਸ਼ਰਮਾ ਨੇ ਦੂਸਰਾ ਸਥਾਨ ਹਾਸਲ ਕਰਕੇ ਨੈਸ਼ਨਲ ਲੇਵਲ ਦੇ ਲਈ ਆਪਣਾ ਸਥਾਨ ਹਾਸਿਲ ਕੀਤਾ। ਇਹਨਾ ਸਾਰੇ ਵਿਦਿਆਰਥੀਆ ਨੂੰ ਡੀ.ਪੀ ਮੈਡਮ ਮਨਪ੍ਰੀਤ ਕੌਰ ਡੀ.ਵੀ ਸਰ ਰਮਨਦੀਪ ਸਿੰਘ ਨੇ ਬਹੁਤ ਹੀ ਮਿਹਨਤ ਕਰਵਾਈ ਜਿਸ ਦੇ ਸਦਕਾ ਇਹਨਾਂ ਨੇ ਸ਼ਾਨਦਾਰ ਨਤੀਜਾ ਪੇਸ਼ ਕੀਤਾ । ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਜੀ ਨੇ ਸਾਰੇ ਵਿਦਿਆਰਥੀਆ ਅਤੇ ਉਹਨਾਂ ਦੇ ਮਾਤਾ ਪਿਤਾ ਅਤੇ ਡੀ.ਪੀ ਅਧਿਆਪਕ ਸਾਹਿਬਾਨਾਂ ਨੂੰ ਵਧਾਈ ਦਿੱਤੀ ਤੇ ਅੱਗੇ ਹੋਰ ਮਿਹਨਤ ਕਰਨ ਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕਰਨ ਦੀ ਪ੍ਰੇਰਨਾ ਦਿੱਤੀ।
ਫ਼ੋਟੋ:  ਰਾਜਪਦਰੀ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦੀ ਤਸਵੀਰ ਅਤੇ ਅਧਿਆਪਕ