Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਵਿਦਿਆਰਥੀਆਂ ਦਾ ਜਿਲਾ ਪੱਧਰ ਦੀਆਂ ਖੇਡਾਂ ‘ਚ ਰਿਹਾ ਸ਼ਾਨਦਾਰ ਪ੍ਰਦਰਸ਼ਨ

ਵਿਦਿਆਰਥੀਆਂ ਦਾ ਜਿਲਾ ਪੱਧਰ ਦੀਆਂ ਖੇਡਾਂ ‘ਚ ਰਿਹਾ ਸ਼ਾਨਦਾਰ ਪ੍ਰਦਰਸ਼ਨ

ਗੜ੍ਹਦੀਵਾਲਾ 21 ਅਕਤੂਬਰ (ਚੌਧਰੀ) 

: ਲਾਲਾ ਜਗਤ ਨਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰ ਦੀਆਂ ਐਥਲੈਟਿਕਸ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਪੇਸ਼ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਜੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਹੋਰ ਮਿਹਨਤ ਤੇ ਤਰੱਕੀ ਕਰਨ ਦਾ ਆਸ਼ੀਰਵਾਦ ਦਿੱਤਾ।

ਜਿਲਾ ਪੱਧਰ ਦੀਆਂ ਅਥਲੈਟਿਕਸ ਖੇਡਾਂ ਜੋ ਕਿ ਗੌਰਮੈਂਟ ਕਾਲਜ ਟਾਂਡਾ ਵਿਖੇ ਕਰਵਾਈਆਂ ਜਾ ਰਹੀਆਂ ਸਨ ਉਹਨਾਂ ਵਿੱਚ ਅੰਡਰ -14 ਵਿੱਚੋਂ ਆਰੀਅਨ ਸ਼ਰਮਾ ਨੇ ਲੌਂਗ ਜੰਪ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਅਤੇ ਸਟੇਟ ਲੈਵਲ ਦੇ ਲਈ ਆਪਣੀ ਜਗ੍ਹਾ ਬਣਾਈ। ਪਾਰਿਕਾ ਸ਼ਰਮਾ ਨੇ ਅੰਡਰ-14 ਹਾਈ ਜੰਪ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-17 ਵਿੱਚ ਰਵਜੋਤ ਸਿੰਘ ਨੇ ਹਾਈ ਜੰਪ ਵਿੱਚੋਂ ਦੂਸਰਾ ਸਥਾਨ ਹਾਸਲ ਕਰਕੇ ਸਟੇਟ ਲੈਵਲ ਦੇ ਲਈ ਆਪਣੀ ਜਗ੍ਹਾ ਬਣਾਈ। ਇਹਨਾਂ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਅਤੇ ਆਪਣੇ ਸਕੂਲ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ । ਇਹਨਾਂ ਦੀ ਮਿਹਨਤ ਦਾ ਸਹਿਰਾ ਇਹਨਾਂ ਦੇ ਡੀਪੀ ਸਾਹਿਬਾਨਾ ਮਨਪ੍ਰੀਤ ਕੌਰ ਜੀ ਅਤੇ ਸਰ ਰਮਨਦੀਪ ਸਿੰਘ ਜੀ ਦੇ ਸਿਰ ਵੱਜਦਾ ਹੈ।

ਸਕੂਲ ਦੇ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਸਾਰੇ ਵਿਦਿਆਰਥੀਆਂ ਨੂੰ ਉਹਨਾਂ ਦੇ ਮਾਤਾ ਪਿਤਾ ਨੂੰ ਅਤੇ ਸਕੂਲ ਦੇ ਸਾਰੇ ਅਧਿਆਪਕ ਸਾਹਿਬਾਨਾਂ ਨੂੰ ਮੁਬਾਰਕਬਾਦ ਦਿੱਤੀ।