Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

: ਅੱਜ ਮਿਤੀ 22 ਜਨਵਰੀ 26 ਨੂੰ ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਪ੍ਰਿੰਸੀਪਲ ਸ਼ੇਖਰ ਮੋਦਗਿੱਲ ਦੀ ਅਗਵਾਈ, ਹਠ ਬਸੰਤ ਪੰਚਮੀ ਦਾ ਪਾਵਨ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਾਗਣ ਨੂੰ ਪੀਲੇ ਰੰਗ ਦੇ ਫੁੱਲਾਂ, ਗੁਬਾਰਿਆਂ ਅਤੇ ਰੰਗ-ਬਿਹਗੋ ਪੋਸਟਰਾਂ ਨਾਲ ਸੁਹਾਵਣਾ ਢੰਗ ਨਾਲ ਸਜਾਇਆ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੀਲੇ ਰੰਗ ਦੇ ਕੱਪੜੇ ਪਹਿਨ ਕੇ ਤਿਉਹਾਰ ਦੀ ਰੌਣਕ ਨੂੰ ਹੋਰ ਵੀ ਵਧਾਇਆ। ਜਮਾਤ ਨਰਸਰੀ ਤੋਂ ਲੈ ਕੇ ਜਮਾਤ ਦੂਸਰੀ ਤੱਕ ਦੇ ਵਿਦਿਆਰਥੀ ਵੀ ਪੀਲੇ ਰੰਗ ਦੇ ਹੀ ਵਸਤਰ ਪਹਿਨ ਕੇ ਆਏ ਹੋਏ ਸਨ।

ਸਮਾਰੋਹ ਦੀ ਸ਼ੁਰੂਆਤ ਸਵੇਰ ਦੀ ਸਭਾ ਦੌਰਾਨ ਮਾਂ ਸਰਸਵਤੀ ਦੀ ਵੰਦਨਾ ਨਾਲ ਹੋਈ। ਵਿਦਿਆਰਥੀਆਂ ਵੱਲੋਂ ਭਜਨ, ਕਵਿਤਾਵਾਂ ਅਤੇ ਨ੍ਰਿਤ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ। ਬੱਚਿਆਂ ਨੇ ਆਪਣੇ ਭਾਸ਼ਣਾ ਰਾਹੀ ਬਸੰਤ ਪੰਚਮੀ ਦੇ ਧਾਰਮਿਕ ਅਤੇ ਸਾਂਸਕ੍ਰਿਤਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਦਿਨ ਨੂੰ ਵਿਦਿਆ, ਬੁੱਧੀ ਅਤੇ ਗਿਆਨ ਦੀ ਦੇਵੀ ਮਾਂ ਸਰਸਵਤੀ ਨਾਲ ਜੋੜਿਆ।

ਇਸ ਮੌਕੇ ਅਧਿਆਪਕਾ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੀ ਮਹੱਤਤਾ ਬਾਰੇ ਸਮਝਾਇਆ ਅਤੇ ਕਿਹਾ ਕਿ ਦਸੰਤ ਪੰਚਮੀ ਨਵੀਂ ਸ਼ੁਰੂਆਤ ਉਤਸ਼ਾਹ ਅਤੇ ਸਕਾਰਾਤਮਕ ਸੋਚ ਦਾ ਪ੍ਰਤੀਕ ਹੈ। ਸਕੂਲ ਦੇ ਪ੍ਰਿੰਸਿਪਲ ਸਾਹਿਬਾਨ ਨੇ ਆਪਣੇ ਸੰਬੋਧਨ ਵਿੱਚ ਬੱਚਿਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸੱਭਿਆਚਾਰਕ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਤੀਸਰੇ ਸਦਨ ਰਾਵੀ ਸਦਨ ਦੇ ਦੁਆਰਾ ਇੱਕ ਪ੍ਰਤੀਯੋਗਿਤਾ ਵੀ ਆਯੋਜਿਤ ਕੀਤੀ ਗਈ ਸੀ ਜਿਸ ਵਿੱਚ ਜਮਾਤ ਛੇਵੀਂ ਤੋਂ ਲੈ ਕੇ ਜਮਾਤ ਨੇਵੀ ਤੱਕ ਦੇ ਵਿਦਿਆਰਥੀਆਂ ਦੁਆਰਾ ਪਤੰਗ ਉਡਾਉਣ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਚਾਰੇ ਸਦਨਾਂ ਦੇ ਚਾਰ ਚਾਰ ਬੱਚਿਆ ਨੇ ਭਾਗ ਲਿਆ ਸੀ ਅਤੇ ਉਹਨਾਂ ਨੇ ਪਤੰਗ ਉਡਾਏ ਅਤੇ ਦੂਸਰੇ ਹਾਊਸ ਦੇ ਵਿਦਿਆਰਥੀਆਂ ਦਾ ਪਤੰਗ ਕੱਟਿਆ ਜਿਸ ਸਦਕਾ ਉਹਨਾਂ ਦੀ ਪ੍ਰਤਿਯੋਗਿਤਾ ਦਾ ਰਿਜਲਟ ਜੱਜ ਸਾਹਿਬਾਨਾਂ ਦੇ ਦੁਆਰਾ ਕੱਢਿਆ ਗਿਆ ਜੱਜ ਸਾਹਿਬਾਨਾਂ ਦੀ ਭੂਮਿਕਾ ਸੰਦੀਪ ਸਭ ਅਤੇ ਰਮਨਦੀਪ ਸਰ ਦੇ ਦੁਆਰਾ ਨਿਭਾਈ ਗਈ ਉਹਨਾਂ ਨੇ ਬੱਚਿਆ ਦੀ ਬਹੁਤ ਹੰਸਲਾ ਅਫਜਾਈ ਕੀਤੀ। ਇਸ ਮੌਕੇ ਐਕਟੀਵਿਟੀ ਇਨਚਾਰਜ ਮੈਡਮ ਰਮਨਦੀਪ ਕੌਰ ਵੀ ਉੱਥੇ ਹੀ ਹਾਜ਼ਰ ਸਨ। ਉਨਾਂ ਨੇ ਸਾਰੇ ਹਾਊਸ ਮੈਂਬਰਾਂ ਦਾ ਵਿਦਿਆਰਥੀਆਂ ਦਾ ਤਹਿ ਦਿਲੋ ਧੰਨਵਾਦ ਕੀਤਾ ਕਿ ਉਨਾਂ ਨੇ ਬਹੁਤ ਹੀ ਵਧੀਆ ਤਰੀਕੇ ਦੇ ਨਾਲ ਇਸ ਗਤੀਵਿਧੀ ਨੂੰ ਪੂਰਾ ਕੀਤਾ ।ਇਸ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਵੀ ਉੱਤੇ ਹਾਜ਼ਰ ਸਨ।

ਸਮਾਰੋਹ ਦੇ ਅੰਤ ਵਿੱਚ ਸਭ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਇਕ ਦੂਜੇ ਨੂੰ ਬਸੰਤ ਪੰਚਮੀ ਦੀਆਂ ਵਧਾਈਆਂ ਦਿੱਤੀਆਂ। ਪੂਰਾ ਸਕੂਲ ਖੁਸ਼ੀਆਂ ਅਤੇ ਉਲਾਸ ਨਾਲ ਗੂੰਜ ਉਠਿਆ ਅਤੇ ਇਹ ਸਮਾਰੋਹ ਯਾਦਗਾਰ ਬਣ ਗਿਆ।

error: copy content is like crime its probhihated