Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਅਧਿਆਪਕਾਂ ਨੂੰ ਵਧੀਆ ਕਾਰਗੁਜ਼ਾਰੀ ਲਈ ਕੀਤਾ ਗਿਆ ਸਨਮਾਨਿਤ

ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਅਧਿਆਪਕਾਂ ਨੂੰ ਵਧੀਆ ਕਾਰਗੁਜ਼ਾਰੀ ਲਈ ਕੀਤਾ ਗਿਆ ਸਨਮਾਨਿਤ

ਗੜ੍ਹਦੀਵਾਲਾ 2 ਅਪ੍ਰੈਲ (ਚੌਧਰੀ / ਪ੍ਰਦੀਪ ਕੁਮਾਰ ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਸਕੂਲ ਅਧਿਆਪਕਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਮਦੇਨਜ਼ਰ ਰੱਖਦੇ ਹੋਏ ਇਕ ਵਿਸ਼ੇਸ਼ ਸਨਮਾਨ ਸਮਾਗਮ ਆਯੋਜਿਤ ਕੀਤਾ ਗਿਆ। ਇਹ ਸਨਮਾਨ ਸਮਾਗਮ  ਅਰਵਿੰਦ ਘਈ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਆਪਣੀ ਮਿਹਨਤ, ਲਗਨ ਅਤੇ ਸਮਰਪਣ ਨਾਲ ਸਕੂਲ ਦੇ ਨਤੀਜਿਆਂ ਅਤੇ ਵਿਦਿਆਰਥੀਆਂ ਦੀ ਪ੍ਰਗਤੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਜਿਨਾਂ ਵਿੱਚ ਸੁਭਾਸ਼ ਚੰਦਰ, ਸਨੀ ਫਰਵਾਹਾ ਅਤੇ ਸੁਸ਼ਮਾ ਦੇਵੀ ਸ਼ਾਮਿਲ ਸਨ ।

ਇਸ ਮੌਕੇ ਤੇ ਡੀਏਵੀ ਸੀ.ਐਮ.ਸੀ ਨਿਊ ਦਿੱਲੀ ਦੇ ਸਿਕਰੇਟਰੀ  ਅਰਵਿੰਦ ਘਈ (ਚੇਅਰਮੈਨ)ਅਤੇ ਏ.ਆਰ.ਓ ਅਤੇ ਮੈਨੇਜਰ ਡਾਕਟਰ ਅੰਜਨਾ ਗੁਪਤਾ, ਮੈਡਮ ਰਸ਼ਮੀ ਮੋਹੰਗੀ, ਐਲ.ਐਮ.ਸੀ ਮੈਂਬਰ ਸੰਜੀਵ ਸ਼ਰਮਾ ਅਤੇ ਦੀਪਕ ਜੈਨ ਅਤੇ ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦਗਿਲ ਹਾਜ਼ਰ ਸਨ। ਜਿਨਾਂ ਨੇ ਇਸ ਮੌਕੇ ਤੇ ਅਧਿਆਪਕਾਂ ਦੀ ਭਰਪੂਰ ਸਰਾਹਨਾ ਕਰਦੇ ਹੋਏ ਕਿਹਾ ਕਿ ਅਧਿਆਪਕ ਕਿਸੇ ਵੀ ਸੰਸਥਾ ਦੀ ਰੀੜ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਵਿਦਿਆਰਥੀ ਉੱਚਾਈਆਂ ਤੱਕ ਪਹੁੰਚਦੇ ਹਨ। ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਦੀ ਲਗਾਤਾਰ ਕੋਸ਼ਿਸ਼ਾਂ ਨਾਲ ਹੀ ਸਕੂਲ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉਪਲਬਧੀਆਂ ਹਾਸਲ ਕੀਤੀਆਂ ਹਨ।

ਇਸ ਮੌਕੇ ਉਕਤ ਅਧਿਆਪਕਾਂ ਨੂੰ ਸਰਟੀਫਿਕੇਟ, ਮੈਡਲ ਅਤੇ ਸਨਮਾਨ ਚਿੰਨ੍ਹ ਦੇ ਕੇ ਨਵਾਜਿਆ ਗਿਆ। ਸਕੂਲ ਦੇ ਪ੍ਰਿੰਸੀਪਲ  ਸ਼ੇਖਰ ਮੋਦਗਿੱਲ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਵੀ ਅਧਿਆਪਕਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਹੋਰ ਉਤਸ਼ਾਹਿਤ ਕਰੇਗਾ ਅਤੇ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਮਿਹਨਤ ਜਾਰੀ ਰੱਖਣਗੇ।

ਅੰਤ ਵਿੱਚ ਪ੍ਰਿੰਸੀਪਲ ਨੇ ਸਭ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਨਿਰੰਤਰ ਯਤਨ ਕਰਨ ਦੀ ਅਪੀਲ ਕੀਤੀ ਅਤੇ ਸਕੂਲ ਦੇ ਨਾਮ ਨੂੰ ਹੋਰ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ।