Prime Punjab Times

Latest news
ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ*
ADVERTISEMENT
You are currently viewing ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ

ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ

ਗੜ੍ਹਦੀਵਾਲਾ 17 ਅਪ੍ਰੈਲ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਸਕੂਲ ਖੇਡਾਂ ਹੁਸ਼ਿਆਰਪੁਰ (2025-26 )ਅਤੇ ਪੰਜਾਬ ਰਾਜ ਅੰਤਰ-ਜ਼ਿਲਾ ਪੱਧਰ ਦੀਆਂ ਸਕੂਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਉਪਲਬਧੀ ‘ਤੇ ਸਕੂਲ ਵਿੱਚ ਵਿਸ਼ੇਸ਼ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਦੌਰਾਨ ਪ੍ਰਿੰਸੀਪਲ ਸ਼ੇਖਰ ਮੋਦਗਿੱਲ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਇਹਦਾ ਖੇਡਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆ ਦੇ ਨਾਲ:- ਰਵਜੋਤ ਸਿੰਘ, ਨਵਜੋਤ ਸਿੰਘ, ਪਾਰਕਾ ਸ਼ਰਮਾ, ਦਿਲਪ੍ਰੀਤ ਸਿੰਘ, ਦਿਲਕਸ਼ ਸਿੰਘ, ਯੁਵਰਾਜ ਸਿੰਘ, ਆਰੀਅਨ ਸ਼ਰਮਾ, ਸਿਮਰਨਪ੍ਰੀਤ ਸਿੰਘ ਅਤੇ ਯਸ਼ ਸੁਧੀਰ ਭੌਸਲੇ ਸ਼ਾਮਿਲ ਸਨ।

ਇਸ ਮੌਕੇ ‘ਤੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਅਟੁੱਟ ਹਿੱਸਾ ਹਨ ਅਤੇ ਇਹ ਸਰੀਰਕ ਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਇਹ ਵਿਦਿਆਰਥੀ ਹੋਰਾਂ ਲਈ ਪ੍ਰੇਰਣਾ ਦਾ ਸਰੋਤ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਵੱਡੀਆਂ ਕਾਮਯਾਬੀਆਂ ਹਾਸਲ ਕਰਨਗੇ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਜਿੱਤ ਦਾ ਸਿਹਰਾ ਉਹਨਾਂ ਦੇ ਹੋਣਹਾਰ ਅਤੇ ਕਾਬਲ ਡੀ.ਪੀ ਸਾਹਿਬਾਨਾਂ ਮੈਡਮ ਮਨਪ੍ਰੀਤ ਕੌਰ ਅਤੇ ਰਮਨਦੀਪ ਸਿੰਘ ਸਰ ਨੂੰ ਜਾਂਦਾ ਹੈ,ਜਿਨਾਂ ਦੀ ਮਿਹਨਤ ਸਦਕਾ ਇਹਨਾਂ ਸਾਰੇ ਵਿਦਿਆਰਥੀਆਂ ਨੇ ਜੀ ਜਾਨ ਲਗਾ ਕੇ ਮਿਹਨਤ ਕੀਤੀ ਅਤੇ ਵਧੀਆ ਨਤੀਜੇ ਪੇਸ਼ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ।

ਸਮਾਰੋਹ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਸਾਹਿਬ ਦੇ ਦੁਆਰਾ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਸਕੂਲ ਦਾ ਸਟਾਫ਼ ਅਤੇ ਹੋਰ ਵਿਦਿਆਰਥੀ ਵੀ ਮੌਜੂਦ ਸਨ, ਜਿਨ੍ਹਾਂ ਨੇ ਜੇਤੂਆਂ ਲਈ ਤਾਲੀਆ ਵਜਾ ਕੇ ਉਨ੍ਹਾਂ ਦਾ ਮਨੋਬਲ ਵਧਾਇਆ।

error: copy content is like crime its probhihated