Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ

ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ

ਗੜ੍ਹਦੀਵਾਲਾ 5 ਅਕਤੂਬਰ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਮਿਤੀ-05/10/2024 ਨੂੰ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਅਧਿਆਪਕ ਮਾਪੇ ਮਿਲਣੀ ਦੀ ਸ਼ੁਰੂਆਤ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ  ਦੀ ਅਗਵਾਈ ਹੇਠ ਸਫਲਤਾ ਪੂਰਵਕ ਕੀਤੀ ਗਈ।

ਮਾਪੇ ਅਧਿਆਪਕ ਮਿਲਣੀ ਜਮਾਤ ਨਰਸਰੀ ਤੋਂ ਲੈ ਕੇ ਗਿਆਰਵੀਂ ਤੱਕ ਦੇ ਵਿਦਿਆਰਥੀਆਂ ਦੀ ਸੀ। ਇਸ ਮੌਕੇ ਤੇ ਬੱਚੇ ਆਪਣੇ ਮਾਪਿਆਂ ਦੇ ਨਾਲ ਪਹੁੰਚੇ । ਅਧਿਆਪਕਾਂ ਨੇ ਆਪਣੀ-ਆਪਣੀ ਜਮਾਤ ਦੇ ਵਿਦਿਆਰਥੀਆਂ ਬਾਰੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਕਿ ਉਹਨਾਂ ਦੇ ਬੱਚਿਆਂ ਨੇ ਜਮਾਤ ਦੇ ਹਰ ਇੱਕ ਵਿਸ਼ੇ ਵਿੱਚ ਕਿਸ ਤਰ੍ਹਾਂ ਦੇ ਅੰਕ ਹਾਸਲ ਕੀਤੇ ਹਨ। ਅਧਿਆਪਕਾਂ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਉਤਸਾਹਿਤ ਕੀਤਾ ਅਤੇ ਅੱਗੋਂ ਹੋਰ ਵਧੀਆ ਨੰਬਰ ਲੈਣ ਦੇ ਲਈ ਵੀ ਪ੍ਰੇਰਨਾ ਦਿੱਤੀ ਅਤੇ ਬਾਕੀ ਸਾਰੇ ਵਿਦਿਆਰਥੀ ਜਿਨਾਂ ਦੇ ਘੱਟ ਨੰਬਰ ਆਏ ਸਨ ਉਹਨਾਂ ਨੂੰ ਵੀ ਪ੍ਰੇਰਨਾ ਦਿੱਤੀ ਕਿ ਉਹ ਅੱਗੋਂ ਹੋਰ ਮਿਹਨਤ ਕਰਨ ਤਾਂ ਜੋ ਉਹ ਵੀ ਵਧੀਆ ਅੰਕ ਪ੍ਰਾਪਤ ਕਰਨ ਅਤੇ ਆਪਣੇ ਮਾਂ ਬਾਪ ਅਤੇ ਸਕੂਲ ਦਾ ਨਾਮ ਰੌਸ਼ਨ ਕਰ ਸਕਣ।

ਅਧਿਆਪਕਾਂ ਨੇ ਬੱਚਿਆਂ ਅਤੇ ਉਨਾਂ ਦੇ ਮਾਤਾ ਪਿਤਾ ਨੂੰ ਦੱਸਿਆ ਕਿ ਕਿਸ ਵਿਸ਼ੇ ਵਿੱਚ ਬੱਚਿਆਂ ਨੂੰ ਹੋਰ ਜਿਆਦਾ ਮਿਹਨਤ ਦੀ ਲੋੜ ਹੈ ਤਾਂ ਜੋ ਉਹਨਾਂ ਦੇ ਅੰਕ ਵਧੀਆ ਆ ਸਕਣ। ਅਧਿਆਪਕਾਂ ਵੱਲੋਂ ਮਾਪਿਆਂ ਨੂੰ ਉਹਨਾ ਦੇ ਬੱਚਿਆਂ ਦੀਆਂ ਸਕਾਰਾਤਮਕ ਅਤੇ ਨਕਾਰਾਤਮਕ ਦੋਨੋ ਤਰ੍ਹਾਂ ਦੀਆਂ ਆਦਤਾਂ ਬਾਰੇ ਜਾਣੂ ਕਰਵਾਇਆ ਗਿਆ ਤਾਂ ਜੋ ਮਾਪੇ ਵੀ ਆਪਣੇ ਬੱਚਿਆਂ ਨੂੰ ਸਮਝਾ ਕੇ ਉਹਨਾਂ ਦੇ ਵਿੱਚ ਬਦਲਾਓ ਲਿਆ ਸਕਣ । ਕਈ ਬੱਚਿਆਂ ਦੇ ਮਾਪਿਆਂ ਨੇ ਵੀ ਆਪਣੇ ਆਪਣੇ ਸੁਝਾਅ ਅਧਿਆਪਕਾਂ ਸਾਹਮਣੇ ਰੱਖੇ।

ਅੰਤ ਵਿਚ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਵੀ ਸਾਰੇ ਵਿਦਿਆਰਥੀਆਂ ਨੂੰ ਪ੍ਰੇਰਣਾ ਦਿੱਤੀ ਕਿ ਉਹ ਸਲਾਨਾ ਇਮਤਿਹਾਨ ਦੇ ਲਈ ਹੋਰ ਜਿਆਦਾ ਮਿਹਨਤ ਕਰਨ ਅਤੇ ਵਧੀਆ ਅੰਕ ਪ੍ਰਾਪਤ ਕਰਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕਰਨ। ਮਾਪੇ ਅਧਿਆਪਕ ਮਿਲਣੀ ਬਹੁਤ ਹੀ ਸਫਲਤਾ ਪੂਰਵਕ ਸੰਪੂਰਨ ਹੋਈ। ਇਸ ਮੌਕੇ ਤੇ ਸਕੂਲ ਦੇ ਸਾਰੇ ਅਧਿਆਪਕ ਹਾਜ਼ਰ मਨ ।

error: copy content is like crime its probhihated