Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਡੀ.ਏ.ਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਨੇ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਦੇ ਕੇ ਨੈਸ਼ਨਲ ਪੱਧਰ ਲਈ ਆਪਣੀ ਥਾਂ ਬਣਾਈ

ਡੀ.ਏ.ਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਨੇ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਦੇ ਕੇ ਨੈਸ਼ਨਲ ਪੱਧਰ ਲਈ ਆਪਣੀ ਥਾਂ ਬਣਾਈ

ਗੜ੍ਹਦੀਵਾਲਾ 10 ਅਕਤੂਬਰ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਰਾਜ ਪੱਧਰ ਦੀਆਂ ਖੇਡਾਂ ਦੇ ਵਿੱਚ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਰਿਹਾ। ਜਿਸ ਵਿੱਚ ਬਹੁਤ ਹੀ ਹੋਣਹਾਰ ਵਿਦਿਆਰਥੀਆਂ ਨੇ ਨੈਸ਼ਨਲ ਪੱਧਰ ਆਪਣੀ ਥਾਂ ਬਣਾਈ। ਸਕੂਲ ਦੇ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਜਿਹੜੇ ਵਿਦਿਆਰਥੀ ਖੇਡਣ ਗਏ ਸਨ ਉਹਨਾਂ ਸਾਰਿਆ ਦੀ ਹਸਲਾ ਅਫਜਾਈ ਕਰਦੇ ਹੋਏ ਉਹਨਾਂ ਨੂੰ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ ਅਤੇ ਜਿਹੜੇ ਵਿਦਿਆਰਥੀ ਨੈਸ਼ਨਲ ਪੱਧਰ ਦੇ ਲਈ ਚੁਣੇ ਗਏ ਹਨ ਉਨਾਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਹੋਰ ਮਿਹਨਤ ਨਾਲ ਤਿਆਰੀ ਕਰਨ ਤੇ ਆਪਣਾ ਆਪਣੇ ਮਾਂ ਬਾਪ ਦਾ ਅਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕਰਨ।

ਡੀ. ਏ.ਵੀ ਸਟੇਟ ਲੈਵਲ ਟੂਰਨਾਮੈਂਟ, ਜੋ ਕਿ ਡੀ.ਏ.ਵੀ ਬੀ.ਆਰ.ਐਸ ਨਗਰ ਲੁਧਿਆਣਾ ਵਿੱਚ ਕਰਵਾਈਆਂ ਗਈਆਂ ਸੀ,ਅੰਡਰ -17 ਵਿੱਚ ਵਾਲੀਵਾਲ ਦੇ ਮੁੰਡਿਆ ਨੇ ਬਹੁਤ ਹੀ ਵਧੀਆ ਪ੍ਰਦਰਸ਼ਨ ਪੇਸ਼ ਕਰਕੇ ਪਹਿਲਾਂ ਸਥਾਨ ਹਾਸਿਲ ਕੀਤਾ ਅਤੇ ਆਪਣੇ ਸਕੂਲ ਦਾ ਨਾਮ ਰੋਸਨ ਕੀਤਾ। ਵਾਲੀਵਾਲ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਵਿੱਚ ਰਵਜੋਤ ਸਿੰਘ, ਹਰਮਨਦੀਪ ਸਿੰਘ, ਦਕਸ਼, ਸਿਮਰਪ੍ਰੀਤ, ਅਨੁਜ ਸ਼ਰਮਾ, ਨਵਜੋਤ ਸਿੰਘ, ਦਿਲਪ੍ਰੀਤ ਸਿੰਘ ਸਨ. ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਪ੍ਰਦਰਸ਼ਨ ਪੇਸ਼ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਆਪਣਾ ਅਤੇ ਆਪਣੇ ਮਾਂ ਬਾਪ ਦਾ ਨਾਮ ਰੋਸ਼ਨ ਕੀਤਾ। ਵਾਲੀਵਾਲ ਦੇ ਸਾਰੇ ਵਿਦਿਆਰਥੀ ਨੈਸ਼ਨਲ, ਪੱਧਰ ਦੇ ਲਈ ਚੁਣੇ ਗਏ ਅਤੇਇਸ ਤੋਂ ਇਲਾਵਾ ਤਾਈਕਵਾਡੇ ਦੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਵਿੱਚ ਪਾਰਿਕਾ ਸ਼ਰਮਾ ਨੇ ਦੂਸਰਾ ਸਥਾਨ ਹਾਸਲ ਕਰਕੇ ਨੈਸ਼ਨਲ ਲੈਵਲ ਦੇ ਲਈ ਆਪਣਾ ਸਥਾਨ ਹਾਸਿਲ ਕੀਤਾ।

ਇਸ ਦੇ ਨਾਲ ਹੀ ਡੀ.ਏ.ਵੀ ਸਟੇਟ ਲੈਵਲ ਟੂਰਨਾਮੈਂਟ, ਐਥਲੈਟਿਕਸ ਦੇ ਵਿੱਚ ਜੇ ਕਿ ਪੁਲਿਸ ਡੀਏਵੀ ਪਬਲਿਕ ਸਕੂਲ ਲੁਧਿਆਣਾ ਵਿਖੇ, ਕਰਵਾਇਆ ਗਿਆ ਸੀ ਉਸ ਵਿੱਚ ਵੀ ਬਹੁਤ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਜਿੱਤ ਹਾਸਲ ਕਰਕੇ ਨੈਸ਼ਨਲ ਲੈਵਲ ਦੇ ਲਈ ਆਪਣੀ ਥਾਂ ਬਣਾਈ। ਅੰਡਰ- 17 ਵਿੱਚ ਰਵਜੋਤ ਸਿੰਘ ਨੇ ਹਾਈ ਜੰਪ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣਾ ਆਪਣੇ ਮਾਂ ਬਾਪ ਦਾ ਅਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ ਅਤੇ ਇਹ ਵਿਦਿਆਰਥੀ ਨੈਸ਼ਨਲ ਪੱਧਰ ਦੀਆਂ ਖੇਡਾਂ ਦੇ ਲਈ ਵੀ ਚੁਣਿਆ ਗਿਆ। ਅੰਡਰ 14 ਦੇ ਵਿੱਚ ਆਰੀਅਨ ਸ਼ਰਮਾ ਨੇ ਲੌਗ ਜੰਪ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ ਅਤੇ 100 ਮੀਟਰ ਦੀ ਦੌੜ ਵਿੱਚ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਨੈਸ਼ਨਲ ਪੱਧਰ ਦੀਆਂ ਖੇਡਾਂ ਵਿੱਚ ਆਪਣਾ ਨਾਮ ਸ਼ਾਮਿਲ ਕਰਵਾਇਆ।

ਇਹਨਾਂ ਸਾਰੇ ਵਿਦਿਆਰਥੀਆਂ ਦੀ ਜਿੱਤ ਸੋਹਰਾ ਡੀ.ਪੀ ਮੈਡਮ ਮਨਪ੍ਰੀਤ ਕੌਰ ਜੀ. ਡੀ.ਪੀ ਸਰ ਰਮਨਦੀਪ ਸਿੰਘ ਜੀ ਦੇ ਸਿਰ ਵੱਜਦਾ ਹੈ, ਉਹਨਾਂ ਦੀ ਮਿਹਨਤ ਸਦਕਾ ਸਭ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਪੇਸ ਕੀਤਾ । ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਸਾਰੇ ਵਿਦਿਆਰਥੀਆਂ ਨੂੰ ਅਤੇ ਉਹਨਾਂ ਦੇ ਮਾਤਾ ਪਿਤਾ ਅਤੇ ਡੀ.ਪੀ ਅਧਿਆਪਕ ਸਾਹਿਬਾਨਾਂ ਨੂੰ ਵਧਾਈ ਦਿੱਤੀ ਤੇ ਨੈਸ਼ਨਲ ਪੱਧਰ ਦੇ ਲਈ ਚੁਣੇ ਗਏ ਸਾਰੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਹੋਰ ਮਿਹਨਤ ਕਰਨ ਅਤੇ ਆਪਣਾ ਆਪਣੇ ਮਾਤਾ ਪਿਤਾ ਅਤੇ ਆਪਣੇ ਸਕੂਲ ਦਾ ਨਾਮ ਰੋਸਨ ਕਰਨ।