Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਵਰਲਡ ਅਰਥ ਡੇ ਅਤੇ ਜਲ ਬਚਾਓ ਸਬੰਧੀ ਗਤੀਵਿਧੀ ਕਰਵਾਈ ਗਈ

ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਵਰਲਡ ਅਰਥ ਡੇ ਅਤੇ ਜਲ ਬਚਾਓ ਸਬੰਧੀ ਗਤੀਵਿਧੀ ਕਰਵਾਈ ਗਈ

ਗੜ੍ਹਦੀਵਾਲਾ 30 ਅਪ੍ਰੈਲ (ਚੌਧਰੀ) 

: ਅੱਜ ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਜੀ ਦੀ ਅਗਵਾਈ ਹੇਠ ਵਰਲਡ ਅਰਥ ਡੇ ਅਤੇ ਜਲ ਬਚਾਓ ਸਬੰਧੀ ਇੱਕ ਗਤੀਵਿਧੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜਮਾਤ ਪੰਜਵੀਂ ਤੋਂ ਲੈ ਕੇ ਅੱਠਵੀਂ ਦੇ ਵਿਦਿਆਰਥੀਆਂ ਦੁਆਰਾ ਪੇਂਟਿੰਗ ਕਰਕੇ ਤਸਵੀਰਾਂ ਬਣਾਈਆਂ ਗਈਆਂ ਜਿਸ ਵਿੱਚ ਉਹਨਾਂ ਨੇ ਅਰਥ ਡੇ ਅਤੇ ਜਲ ਬਚਾਓ ਸਬੰਧੀ ਬਹੁਤ ਹੀ ਰੋਚਕ ਅਤੇ ਦਿਲਚਸਪ ਚਿੱਤਰਕਾਰੀ ਕਰਕੇ ਸਭ ਦਾ ਮਨ ਮੋਹ ਲਿਆ।

ਰਥ ਡੇ 22 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਮਨਾਉਣ ਦਾ ਅਸਲ ਕਾਰਨ ਇਹ ਹੈ ਕਿ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੁਰਖਿਆ ਨਾਲ ਸੰਬੰਧਿਤ ਗੱਲਾਂ ਬਾਰੇ ਜਾਣਕਾਰੀ ਦੇਣੀ ਅਤੇ ਕਿਸ ਤਰ੍ਹਾਂ ਅਸੀਂ ਆਪਣੇ ਵਾਤਾਵਰਣ ਨੂੰ ਸਾਫ ਅਤੇ ਸ਼ੁੱਧ ਰੱਖ ਸਕਦੇ ਹਾਂ ਅਤੇ ਪਾਣੀ ਦੀ ਦੁਰਵਰਤੋਂ ਨੂੰ ਰੋਕ ਕੇ ਆਪਣੀ ਧਰਤੀ ਨੂੰ ਸੁਰੱਖਿਤ ਰੱਖ ਸਕਦੇ ਹਾਂ। ਧਰਤੀ ਦਿਵਸ ਪੂਰੇ ਸੰਸਾਰ ਦੇ ਵਿੱਚ ਮਨਾਇਆ ਜਾਣ ਵਾਲਾ ਦਿਨ ਹੈ ਧਰਤੀ ਹੀ ਇੱਕ ਅਜਿਹਾ ਗ੍ਰਹਿ ਹੈ ਜਿੱਥੇ ਜੀਵਨ ਸੰਭਵ ਹੈ ਸੋ ਸਾਡਾ ਫਰਜ ਬਣਦਾ ਹੈ ਕਿ ਅਸੀਂ ਆਪਣੀ ਧਰਤੀ ਨੂੰ ਸਾਫ ਸੁਥਰਾ ਹੱਖੀਏ। ਇਸੇ ਕਰਕੇ ਸਕੂਲ ਦੇ ਵਿੱਚ ਇੱਕ ਗਤੀਵਿਧੀ ਕਰਵਾਈ ਗਈ ਸੀ ਜਿਸ ਦੁਆਰਾ ਵਿਦਿਆਰਥੀਆਂ ਨੇ ਆਪਣੇ ਮਨੋਭਾਵਨਾਵਾਂ ਨੂੰ ਚਿੱਤਰਾਂ ਦੇ ਵਿੱਚ ਅੰਕਿਤ ਕਰਕੇ ਪੇਸ਼ ਕੀਤਾ ਜਿਸ ਵਿੱਚ ਉਹਨਾਂ ਨੇ ਆਪਣੀ ਧਰਤੀ ਨੂੰ ਸਾਫ ਸੁਥਰਾ ਰੱਖਣ ਦੀ ਗੱਲ ਕੀਤੀ ਹੈ ਅਤੇ ਪਾਣੀ ਬਚਾਉਣ ਬਾਰੇ ਵੀ ਦਿਖਾਇਆ ਹੈ। ਸਾਡੀ ਧਰਤੀ ਜਿੰਨੀ ਸੋਹਣੀ ਹੋਵੇਗੀ ਉਨਾ ਹੀ ਵਧੀਆ ਜੀਵਨ ਹੋਵੇਗਾ |ਸਾਡੀ ਧਰਤੀ ਤੇ ਹਰਿਆਲੀ ਨਾਲ ਹੀ ਮਨੁੱਖੀ ਜੀਵਨ ਸੁਰੱਖਿਆ ਹੈ।

ਇਸ ਸਬੰਧ ਵਿੱਚ ਸਕੂਲ ਦੇ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਜੀ ਨੇ ਵੀ ਬੱਚਿਆਂ ਨੂੰ ਵਾਤਾਵਰਣ ਸੰਬੰਧਿਤ ਕੁਝ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਆਪਣੇ ਆਲੇ ਦੁਆਲੇ ਦੇ ਵਾਤਾਵਰਣ ਨੂੰ ਸਾਫ ਰੱਖਣ ਦੀ ਜ਼ਿੰਮੇਵਾਰੀ ਸਾਡੀ ਹੈ । ਸੋ ਸਭ ਤੋਂ ਪਹਿਲਾਂ ਸ਼ੁਰੂਆਤ ਅਸੀਂ ਹੀ ਕਰਨੀ ਹੈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਸਾਡਾ ਵਾਤਾਵਰਨ ਸਾਫ ਹਵਾ ਨਾਲ ਭਰ ਜਾਵੇ। ਰੁੱਖਾਂ ਦੀ ਕਟਾਈ ਨੂੰ ਖਤਮ ਕਰਨਾ ਚਾਹੀਦਾ ਹੈ ਅਤੇ ਜਲ ਦੀ ਬਰਬਾਦੀ ਨੂੰ ਵੀ ਰੋਕਣਾ ਚਾਹੀਦਾ ਹੈ।