Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

ਗੜ੍ਹਦੀਵਾਲਾ 13 ਅਪ੍ਰੈਲ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਹੀ ਧੂਮਧਾਮ ਨਾਲ ਮਨਾਇਆ ਗਿਆ।ਇਸ ਮੌਕੇ ਸਕੂਲ ਵਿੱਚ ਵਿਦਿਆਰਥੀਆਂ ਵੱਲੋਂ ਰੰਗ-ਬਿਰੰਗੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਪੰਜਾਬੀ ਲੋਕ ਨੱਚ,ਗਿੱਧਾ ਅਤੇ ਭੰਗੜਾ ਖਾਸ ਆਕਰਸ਼ਣ ਰਹੇ। ਵਿਦਿਆਰਥੀਆਂ ਨੇ ਪੰਜਾਬੀ ਸਭਿਆਚਾਰ ਅਤੇ ਰਿਵਾਜਾਂ ਨੂੰ ਦਰਸਾਉਂਦਿਆਂ ਮਨਮੋਹਕ ਪ੍ਰਸਤੁਤੀਆਂ ਦਿੱਤੀਆਂ। ਇਸ ਪ੍ਰੋਗਰਾਮ ਦਾ ਆਯੋਜਨ ਦੂਸਰੇ ਸਦਨ ਯਮੁਨਾ ਸਦਨ ਦੇ ਦੁਆਰਾ ਕਰਵਾਇਆ ਗਿਆ ਸੀ।

ਜਮਾਤ ਨਰਸਰੀ ਤੋਂ ਲੈ ਕੇ ਜਮਾਤ ਬਾਰਵੀਂ ਤੱਕ ਸਾਰੇ ਵਿਦਿਆਰਥੀਆਂ ਨੇ ਹੁੰਮ ਹੁਮਾ ਕੇ ਵਿਸਾਖੀ ਦੇ ਤਿਉਹਾਰ ਦੀ ਗਤੀਵਿਧੀ ਦੇ ਵਿੱਚ ਭਾਗ ਲਿਆ। ਸਾਰੇ ਬੱਚੇ ਬਹੁਤ ਹੀ ਸੋਹਣੇ ਸੋਹਣੇ ਕੱਪੜੇ ਪਾ ਕੇ ਆਏ ਹੋਏ ਸਨ । ਕਾਰਜਕ੍ਰਮ ਦੌਰਾਨ ਵਿਦਿਆਰਥੀਆਂ ਵੱਲੋਂ ਵਿਸਾਖੀ ਦੇ ਮਹੱਤਵ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਕਿਸਾਨਾਂ ਦੀ ਮਿਹਨਤ ਨੂੰ ਸਲਾਮ ਕੀਤਾ ਗਿਆ। ਕੁਝ ਵਿਦਿਆਰਥੀਆਂ ਨੇ ਮਹਾਨ ਵਿਅਕਤੀਆਂ ਦੇ ਜੀਵਨ ਬਾਰੇ ਵੀ ਵਿਚਾਰ ਪ੍ਰਗਟ ਕੀਤੇ। ਜਿਸ ਨਾਲ ਪ੍ਰੋਗਰਾਮ ਨੂੰ ਸਿੱਖਿਆਤਮਕ ਰੂਪ ਵੀ ਮਿਲਿਆ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦਗਿਲ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਅਨੁਸ਼ਾਸਨ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਸਾਰੇ ਨੇ ਮਿਲ ਕੇ ਖੁਸ਼ੀ ਅਤੇ ਉਤਸ਼ਾਹ ਨਾਲ ਇਸ ਤਿਉਹਾਰ ਨੂੰ ਮਨਾਇਆ।ਇਸ ਤਰ੍ਹਾਂ ਸਕੂਲ ਵਿੱਚ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ ਵਿਦਿਆਰਥੀਆਂ ਲਈ ਯਾਦਗਾਰ ਬਣ ਗਿਆ।