Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਗੜ੍ਹਦੀਵਾਲਾ 16 ਅਪ੍ਰੈਲ (ਚੌਧਰੀ) 

:  ਮਿਤੀ-15 ਅਪ੍ਰੈਲ 2026 ਨੂੰ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ। ਜਿਸ ਵਿੱਚ ਲਾਲਾ ਜਗਤ ਨਾਰਾਇਣ ਡੀ.ਏ.ਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਦਿੱਤਾ । ਇਸ ਇਮਤਿਹਾਨਾਂ ਵਿੱਚ 36 ਬੱਚਿਆਂ ਨੇ ਪੇਪਰ ਦਿੱਤੇ ਸਨ  ਤੇ ਸਾਰੇ ਵਿਦਿਆਰਥੀ ਬਹੁਤ ਹੀ ਵਧੀਆ ਅੰਕ ਲੈ ਕੇ ਪਾਸ ਹੋਏ। ਦਸਵੀਂ ਜਮਾਤ ਵਿੱਚੋਂ 98% ਅੰਕ ਪ੍ਰਾਪਤ ਕਰਕੇ ਜਤਿਨ ਪਾਲ ਵਸ਼ਿਸ਼ਟ ਨੇ ਜਮਾਤ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। 94% ਅੰਕ ਪ੍ਰਾਪਤ ਕਰਕੇ ਯਸ਼ ਸੁਧੀਰ ਭੌਸਲੇ ਨੇ ਜਮਾਤ ਵਿਚ ਦੂਸਰਾ ਸਥਾਨ ਹਾਸਲ ਕੀਤਾ, 91.8% ਅੰਕ ਪ੍ਰਾਪਤ ਕਰਕੇ ਅਰਸ਼ਦੀਪ ਕੌਰ ਨੇ ਜਮਾਤ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ. 87.4% ਅੰਕ ਪ੍ਰਾਪਤ ਕਰਕੇ ਕਨਿਕਾ ਸ਼ਰਮਾ ਨੇ ਜਮਾਤ ਵਿੱਚੋਂ ਚੌਥਾ ਸਥਾਨ ਹਾਸਲ ਕੀਤਾ, 82.6% ਅੰਕ ਪ੍ਰਾਪਤ ਕਰਕੇ ਜਸ਼ਨ ਚੌਧਰੀ ਨੇ ਪੰਜਵਾ ਸਥਾਨ ਹਾਸਿਲ ਕੀਤਾ 79.4%ਅੰਕ ਪ੍ਰਾਪਤ ਕਰਕੇ ਜੀਆ ਮਨਹਾਸ ਨੇ ਛੇਵਾਂ ਸਥਾਨ ਹਾਸਲ ਕੀਤਾ,78.6 %ਅੰਕ ਪ੍ਰਾਪਤ ਕਰਕੇ ਜਾਨਵੀ ਨੇ ਵੀ ਸੱਤਵਾਂ ਸਥਾਨ ਹਾਸਿਲ ਕੀਤਾ 78.4 ਅੰਕ ਪ੍ਰਾਪਤ ਕਰਕੇ ਅਮਨਦੀਪ ਕੌਰ ਨੇ ਅੱਠਵਾਂ ਸਥਾਨ ਹਾਸਲ ਕੀਤਾ। 76.8%ਅੰਕ ਪ੍ਰਾਪਤ ਕਰਕੇ ਦੀਕਸ਼ਾ ਨੇ ਨੌਵਾਂ ਸਥਾਨ ਹਾਸਿਲ ਕੀਤਾ.71.6% ਅੰਕ ਪ੍ਰਾਪਤ ਕਰਕੇ ਕਾਰਤਿਕ ਮਹਿਰਾ ਨੇ ਦਸਵਾਂ ਸਥਾਨ ਹਾਸਲ ਕੀਤਾ ।

ਸਾਰੇ ਵਿਦਿਆਰਥੀਆਂ ਵਿਚ 3 ਵਿਦਿਆਰਥੀਆਂ ਨੇ 90% ਤੋਂ ਉੱਪਰ ਨੰਬਰ ਹਾਸਿਲ ਕੀਤੇ,2 ਵਿਦਿਆਰਥੀ ਨੇ 80 ਪ੍ਰਤੀਸ਼ਤ ਤੋਂ ਉੱਪਰ ਅੰਕ ਹਾਸਲ ਕੀਤੇ,5 ਵਿਦਿਆਰਥੀਆਂ ਨੇ 70% ਤੋਂ ਉੱਪਰ,10 ਵਿਦਿਆਰਥੀਆ ਨੇ 60% ਤੋਂ ਉੱਪਰ ਤੇ 15 ਬੱਚਿਆ ਨੇ 50% ਤੇ ਉਪਰ ਅੰਕ ਹਾਸਲ ਕੀਤੇ।

ਵਿਸ਼ੇ ਅਨੁਸਾਰ ਪੰਜਾਬੀ ਵਿਚੋਂ 100 ਅੰਗਰੇਜ਼ੀ ਵਿੱਚੋਂ 94 ਹਿੰਦੀ ਵਿੱਚੋਂ 96, ਗਣਿਤ ਵਿੱਚ 97, ਸਾਇੰਸ ਵਿੱਚ 100, ਸਮਾਜਿਕ ਸਿੱਖਿਆ ਵਿੱਚ 100 ਆਈ.ਟੀ ਵਿਸ਼ੇ ਵਿੱਚੋਂ 99 ਅੰਕ ਉੱਚਤਮ ਰਹੇ|

ਪ੍ਰਿੰਸੀਪਲ ਡਾਕਟਰ ਸੇਖਰ ਮੋਦਗਿੱਲ ਦੇ ਮਾਰਗਦਰਸ਼ਨ ਅਨੁਭਵੀ ਤੇ ਮਿਹਨਤੀ ਅਧਿਆਪਕ ਸਾਹਿਬਾਨ ਦੀ ਮਿਹਨਤ ਅਤੇ ਬੱਚਿਆ ਦੀ ਦ੍ਰਿੜ ਮਿਹਨਤ ਦੇ ਵਲ ਸਰੂਪ ਹੀ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸਤ ਰਿਹਾ। ਇਸਦੇ ਨਾਲ ਹੀ ਪ੍ਰਿੰਸੀਪਲ ਸ਼ੇਖਰ ਮੋਦਗਿਲ ਨੇ ਬੱਚਿਆਂ,ਅਧਿਆਪਕਾ ਤੇ ਬੱਚਿਆਂ ਦੇ ਮਾਪਿਆ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਉਨਾਂ ਦੇ ਸੁਨਹਿਰੀ ਭਵਿੱਖ ਲਈ ਸੁਭਕਾਮਨਾਵਾਂ ਦਿੱਤੀਆਂ ਅਤੇ ਹੋਰ ਮਿਹਨਤ ਕਰਕੇ ਬੁਲੰਦੀਆਂ ਹਾਸਿਲ ਕਰਨ ਦੀ ਪ੍ਰੇਰਨਾ ਦਿੱਤੀ। ਵਧੀਆ ਨਤੀਜਾ ਆਉਣ ਤੇ ਸਕੂਲ ਦੇ ਪ੍ਰਿੰਸੀਪਲ  ਸੇਖਰ ਮੋਦਗਿੱਲ, ਚੇਅਰਮੈਨ ਅਰਵਿੰਦ ਘਈ, ਖੇਤਰੀ ਸੰਚਾਲਿਕਾ (ਏ.ਆਰ.ਓ) ਡਾ. ਅੰਜਨਾ ਗੁਪਤਾ, ਮੈਨੇਜਰ ਅਮਰਦੀਪ ਗੁਪਤਾ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਲੱਡੂ ਖਵਾ ਕੇ ਉਹਨਾਂ ਦਾ ਮੂੰਹ ਮਿੱਠਾ ਕੀਤਾ। ਚੇਅਰਮੈਨ ਅਰਵਿੰਦ ਘਈ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਕਿ ਉਹਨਾਂ ਨੇ ਇਸ ਸਾਲ ਬਹੁਤ ਹੀ ਵਧੀਆ ਮਿਹਨਤ ਕੀਤੀ ਹੈ ਅਤੇ ਆਪਣੇ ਸਕੂਲ ਦਾ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰ ਦਿਖਾਇਆ ਹੈ, ਉਨਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਣਾ ਦਿੰਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਾਰੇ ਵਿਦਿਆਰਥੀ ਇਸੇ ਤਰ੍ਹਾਂ ਮਿਹਨਤ ਕਰਨ ਅਤੇ ਆਪਣੇ ਸਕੂਲ ਤਾਂ ਨਾਮ ਰੋਸ਼ਨ ਕਰ ਦਿਖਾਉਣ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਅੱਗੇ ਹੋਰ ਮਿਹਨਤ ਕਰਕੇ ਆਪਣੇ ਅਧਿਆਪਕਾਂ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰਨ ਦੀ ਪ੍ਰੇਰਨਾ ਦਿੱਤੀ। ਉਹਨਾਂ ਨੇ ਬੱਚਿਆਂ ਨੂੰ ਜੀਵਨ ਵਿੱਚ ਨਿਰੰਤਰ ਮਿਹਨਤ ਕਰਨ ਦੇ ਲਈ ਪ੍ਰੇਰਨਾ ਦਿੱਤੀ ਉਹਨਾਂ ਨੇ ਇਹ ਵੀ ਦੱਸਿਆ ਕਿ ਡੀ ਏ ਵੀ ਸਿਰਫ ਵਿੱਦਿਆ ਦੇ ਖੇਤਰ ਵਿੱਚ ਹੀ ਨਹੀਂ ਸਗੋਂ ਹੋਰ ਗਤੀਵਿਧੀਆਂ ਵਿੱਚ ਵੀ ਅੱਗ ਹੈ ਅਤੇ ਆਪਣੀ ਛਾਪ ਛੱਡਦਾ ਰਿਹਾ ਹੈ।