Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing DAV ਪਬਲਿਕ ਸਕੂਲ ਗੜਦੀਵਾਲਾ ਵਿੱਚ ਨਵੇਂ ਵਿਦਿਆਰਥੀਆਂ ਦਾ ਗਰਮਜੋਸ਼ੀ ਨਾਲ ਸਵਾਗਤ

DAV ਪਬਲਿਕ ਸਕੂਲ ਗੜਦੀਵਾਲਾ ਵਿੱਚ ਨਵੇਂ ਵਿਦਿਆਰਥੀਆਂ ਦਾ ਗਰਮਜੋਸ਼ੀ ਨਾਲ ਸਵਾਗਤ

ਗੜ੍ਹਦੀਵਾਲਾ 6 ਅਪ੍ਰੈਲ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿੱਚ ਵਿੱਚ ਅੱਜ ਨਵੇਂ ਸੈਸ਼ਨ ਦੀ ਸ਼ੁਰੂਆਤ ਸਮੇਂ ਨਵੇਂ ਦਾਖਲ ਹੋਏ ਵਿਦਿਆਰਥੀਆਂ ਦਾ ਤਹਿ ਦਿਲੋਂ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਵੱਲੋਂ ਇੱਕ ਸੁੰਦਰ ਅਤੇ ਪ੍ਰੇਰਣਾਦਾਇਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਨਵੇਂ ਬੱਚਿਆਂ ਨੂੰ ਸਕੂਲ ਦੇ ਮਾਹੌਲ ਨਾਲ ਜਾਣੂ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਸ੍ਰੀ ਸ਼ੇਖਰ ਮੋਦਗਿੱਲ ਜੀ ਦੇ ਦੁਆਰਾ ਵੀ ਵਿਦਿਆਰਥੀਆਂ ਦਾ ਤਹਿ ਦਿਲੋ ਸਵਾਗਤ ਕੀਤਾ ਗਿਆ। ਉਹਨਾਂ ਨੂੰ ਆਉਣ ਵਾਲੇ ਸਮੇਂ ਦੇ ਲਈ ਆਸ਼ੀਰਵਾਦ ਵੀ ਦਿੱਤਾ ਗਿਆ।

ਸਮਾਗਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਕੀਤੀ ਗਈ ਅਤੇ ਹਰ ਇੱਕ ਜਮਾਤ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਤਿਲਕ ਲਗਾ ਕੇ ਪ੍ਰਸ਼ਾਦ ਵੀ ਦਿੱਤਾ ਗਿਆ ।ਉਹਨਾਂ ਨੂੰ ਆਉਣ ਵਾਲੇ ਸਮੇਂ ਦੇ ਲਈ ਵੀ ਪ੍ਰੇਰਨਾ ਦਿੱਤੀ ਗਈ ਕਿ ਉਹ ਵੱਧ ਤੋਂ ਵੱਧ ਪੜ੍ਹਾਈ ਕਰਨ ਅਤੇ ਵਧੀਆ ਅੰਕ ਲੈ ਕੇ ਆਪਣਾ ਆਪਣੇ ਮਾਤਾ ਪਿਤਾ ਦਾ ਆਪਣੇ ਸਕੂਲ ਦਾ ਨਾਮ ਰੋਸ਼ਨ ਕਰਨ। ਇਸ ਤੋਂ ਬਾਅਦ ਸਕੂਲ ਦੇ ਪ੍ਰਿੰਸੀਪਲ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਸਕੂਲ ਦੀਆਂ ਨੀਤੀਆਂ, ਅਨੁਸ਼ਾਸਨ ਅਤੇ ਪੜ੍ਹਾਈ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਹੀ ਇੱਕ ਐਸੀ ਕੁੰਜੀ ਹੈ ਜੋ ਹਰ ਵਿਦਿਆਰਥੀ ਨੂੰ ਸਫਲਤਾ ਦੇ ਰਾਹ ‘ਤੇ ਲੈ ਜਾਂਦੀ ਹੈ।

ਇਸ ਮੌਕੇ ਅਧਿਆਪਕਾਂ ਵੱਲੋਂ ਵੀ ਨਵੇਂ ਵਿਦਿਆਰਥੀਆਂ ਦਾ ਹੌਸਲਾ ਵਧਾਇਆ ਗਿਆ ਅਤੇ ਉਨ੍ਹਾਂ ਨੂੰ ਸਕੂਲ ਦੀਆ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਸੀਨੀਅਰ ਵਿਦਿਆਰਥੀਆਂ ਨੇ ਵੀ ਆਪਣੇ ਤਜਰਬੇ ਸਾਂਝੇ ਕਰਕੇ ਨਵੇਂ ਬੱਚਿਆਂ ਨੂੰ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੋਤਸਾਹਿਤ ਕੀਤਾ।

ਅੰਤ ਵਿੱਚ, ਨਵੇਂ ਵਿਦਿਆਰਥੀਆਂ ਨੂੰ ਯਾਦਗਾਰੀ ਤੋਹਫੇ ਦਿੱਤੇ ਗਏ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਹ ਸਮਾਗਮ ਸਾਰੇ ਵਿਦਿਆਰਥੀਆਂ ਲਈ ਯਾਦਗਾਰ ਬਣਿਆ ਅਤੇ ਸਕੂਲ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ