Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ

DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ

ਗੜ੍ਹਦੀਵਾਲਾ 16 ਅਕਤੂਬਰ (ਚੌਧਰੀ / ਪ੍ਰਦੀਪ ਕੁਮਾਰ

: ਅੱਜ ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਸ਼ੇਖਰ ਮੋਦਗਿਲ ਦੀ ਪ੍ਰਧਾਨਗੀ ਹੇਠ ਅਧਿਆਪਕ-ਮਾਪੇ ਮਿਲਣੀ ਦਾ ਆਯੋਜਨ ਕੀਤਾ ਗਿਆ। ਇਹ ਮਿਲਣੀ ਨਰਸਰੀ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਲਈ ਕਰਵਾਈ ਗਈ।

ਇਸ ਮੌਕੇ ਅਧਿਆਪਕਾਂ ਨੇ ਆਪਣੇ-ਆਪਣੇ ਵਰਗਾਂ ਵਿੱਚ ਮਾਪਿਆ ਨਾਲ ਮੀਟਿੰਗ ਕੀਤੀ ਅਤੇ ਵੱਖ-ਵੱਖ ਵਿਸ਼ਿਆ ‘ਤੇ ਵਿਸਥਾਰਪੂਰਵਕ ਚਰਚਾ ਕੀਤੀ। ਇਹ ਮਿਲਣੀ ਛਿਮਾਹੀ ਪ੍ਰੀਖਿਆ ਦੇ ਨਤੀਜਿਆਂ ਨਾਲ ਸਬੰਧਿਤ ਸੀ। ਮਾਪਿਆਂ ਨੂੰ ਵਿਦਿਆਰਥੀਆਂ ਦੀਆਂ ਉੱਤਰ-ਪੁਸਤਕਾਂ ਦਿਖਾਈਆਂ ਗਈਆਂ। ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ ਅਤੇ ਘੱਟ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਮੀਟਿੰਗ ਦੌਰਾਨ ਅਧਿਆਪਕਾਂ ਨੇ ਮਾਪਿਆਂ ਨੂੰ ਵਿਦਿਆਰਥੀਆਂ ਦੇ ਪ੍ਰੀਖਿਆ ਨਤੀਜਿਆਂ, ਵਿੱਦਿਅਕ ਪ੍ਰਾਪਤੀਆਂ, ਅਨੁਸ਼ਾਸਨ, ਵਿਵਹਾਰ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਉਨ੍ਹਾਂ ਦੇ ਪ੍ਰਦਰਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀਆਂ ਕਮਜ਼ੋਰੀਆ ਨੂੰ ਦੂਰ ਕਰਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਮਹੱਤਵਪੂਰਨ ਸੁਝਾਅ ਵੀ ਸਾਂਝੇ ਕੀਤੇ ਗਏ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦਗਿਲ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੇ ਉੱਜਵਲ ਭਵਿੱਖ ਦੇ ਨਿਰਮਾਣ ਵਿੱਚ ਸਕੂਲ ਅਤੇ ਪਰਿਵਾਰ ਦੋਵਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਮਾਪਿਆਂ ਅਤੇ ਅਧਿਆਪਕਾਂ ਦੇ ਆਪਸੀ ਸਹਿਯੋਗ ਨਾਲ ਹੀ ਬੱਚਿਆਂ ਦਾ ਵਿੱਦਿਅਕ, ਨੈਤਿਕ ਅਤੇ ਮਾਨਸਿਕ ਵਿਕਾਸ ਸੰਭਵ ਹੈ। ਉਨ੍ਹਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਉਨ੍ਹਾਂ ਨੂੰ ਹਰ ਖੇਤਰ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ।

ਮਾਪਿਆਂ ਨੇ ਵੀ ਸਕੂਲ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਆਪਣੇ ਕੀਮਤੀ ਸੁਝਾਅ ਸਾਂਝੇ ਕੀਤੇ। ਇਸ ਤਰ੍ਹਾਂ ਇਹ ਅਧਿਆਪਕ-ਮਾਪੇ ਮਿਲਣੀ ਸਫ਼ਲਤਾਪੂਰਵਕ ਸੰਪੰਨ ਹੋਈ, ਜਿਸ ਵਿੱਚ ਸਮੂਹ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ।