ਗੜ੍ਹਦੀਵਾਲਾ 30 ਮਈ (ਚੌਧਰੀ)
: ਲਾਲਾ ਜਗਤ ਨਾਰਾਇਣ-ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ 30 ਮਈ ਨੂੰ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਅਧਿਆਪਕ ਮਾਪੇ ਮਿਲਣੀ ਦੀ ਸ਼ੁਰੂਆਤ ਪ੍ਰਿੰਸੀਪਲ ਸ਼ੇਖਰ ਮੋਦਗਿਲ ਦੀ ਅਗਵਾਈ ਹੇਠ ਸਫਲਤਾ ਪੂਰਵਕ ਕੀਤੀ ਗਈ ।
ਮਾਪੇ ਅਧਿਆਪਕ ਮਿਲਣੀ ਜਮਾਤ ਨਰਸਰੀ ਤੋਂ ਲੈ ਕੇ ਬਾਰਵੀਂ ਤੱਕ ਦੇ ਵਿਦਿਆਰਥੀਆਂ ਦੀ ਸੀ। ਇਸ ਅਵਸਰ ਤੇ ਬੱਚੇ ਆਪਣੇ ਮਾਪਿਆਂ ਦੇ ਨਾਲ ਪਹੁੰਚੇ । ਅਧਿਆਪਕਾਂ ਨੇ ਆਪਣੀ -ਆਪਣੀ ਜਮਾਤ ਦੇ ਵਿਦਿਆਰਥੀਆਂ ਬਾਰੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਕਿ ਉਹਨਾਂ ਦੇ ਬੱਚਿਆਂ ਨੇ, ਪਿਛਲੀ ਜਮਾਤ ਵਿੱਚੋਂ ਹਰ ਇੱਕ ਵਿਸ਼ੇ ਵਿੱਚ ਕਿਸ ਤਰ੍ਹਾਂ ਦੇ ਅੰਕ ਹਾਸਲ ਕੀਤੇ ਹਨ ਅਤੇ ਹੁਣ ਹੋਈਆਂ ਪ੍ਰੀਓਡਿਕ ਪ੍ਰੀਖਿਆਵਾਂ ਦੇ ਵੀ ਨੰਬਰ ਮਾਪਿਆਂ ਨੂੰ ਦੱਸੇ। ਅਧਿਆਪਕਾਂ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਉਤਸਾਹਿਤ ਕੀਤਾ ਅਤੇ ਅੱਗੋਂ ਹੋਰ ਵਧੀਆ ਨੰਬਰ ਲੈਣ ਦੇ ਲਈ ਵੀ ਪ੍ਰੇਰਨਾ ਦਿੱਤੀ ਅਤੇ ਬਾਕੀ ਸਾਰੇ ਵਿਦਿਆਰਥੀ ਜਿਨਾਂ ਦੇ ਘਟ ਨੰਬਰ ਆਏ ਸਨ ਉਹਨਾਂ ਨੂੰ ਵੀ ਪ੍ਰੇਰਨਾ ਦਿੱਤੀ ਕਿ ਉਹ ਅੱਗੋਂ ਹੋਰ ਮਿਹਨਤ ਕਰਨ ਤਾਂ ਜੋ ਉਹ ਵੀ ਵਧੀਆ ਅੰਕ ਪ੍ਰਾਪਤ ਕਰਨ ਅਤੇ ਆਪਣੇ ਮਾਂ ਬਾਪ ਅਤੇ ਸਕੂਲ ਦਾ ਨਾਮ ਰੌਸ਼ਨ ਕਰ ਸਕਣ।
ਅਧਿਆਪਕਾਂ ਨੇ ਬੱਚਿਆਂ ਅਤੇ ਉਨਾਂ ਦੇ ਮਾਤਾ ਪਿਤਾ ਨੂੰ ਦੱਸਿਆ ਕਿ ਬੱਚਿਆਂ ਨੂੰ ਹਰ ਤਰ੍ਹਾਂ ਦੇ ਟੈਸਟ ਦੇ ਲਈ ਮਿਹਨਤ ਕਰਨੀ ਚਾਹੀਦੀ ਹੈ |ਅਧਿਆਪਕਾਂ ਵੱਲੋਂ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀਆਂ ਸਕਾਰਾਤਮਕ ਅਤੇ ਨਕਾਰਾਤਮਕ ਦੋਨੋਂ ਤਰ੍ਹਾਂ ਦੀਆਂ ਆਦਤਾਂ ਬਾਰੇ ਜਾਣੂ ਕਰਵਾਇਆ ਗਿਆ ਤਾਂ ਜੋ ਮਾਪੇ ਵੀ ਆਪਣੇ ਬੱਚਿਆਂ ਨੂੰ ਸਮਝਾ ਕੇ ਉਹਨਾਂ ਦੇ ਵਿੱਚ ਬਦਲਾਓ ਲਿਆ। ਸਕਣ । ਕਈ ਬੱਚਿਆਂ ਦੇ ਮਾਪਿਆਂ ਨੇ ਵੀ ਆਪਣੇ ਆਪਣੇ ਸੁਝਾਅ ਅਧਿਆਪਕਾਂ ਸਾਹਮਣੇ ਰੱਖੇ।
ਪ੍ਰਿੰਸੀਪਲ ਸ਼ੇਖਰ ਮੋਦਗਿਲ ਨੇ ਵੀ ਸਾਰੇ ਵਿਦਿਆਰਥੀਆਂ ਨੂੰ ਪ੍ਰੇਰਣਾ ਦਿੱਤੀ ਕਿ ਉਹ ਯੂਨਿਟ ਟੈਸਟ ਦੇ ਲਈ ਜਿਆਦਾ ਮਿਹਨਤ ਕਰਨ ਅਤੇ ਵਧੀਆ ਅੰਕ ਪ੍ਰਾਪਤ ਕਰਨ ਲਈ ਪ੍ਰੇਰਨਾ ਦਿੱਤੀ ।ਮਾਪੇ ਅਧਿਆਪਕ ਮਿਲਣੀ ਬਹੁਤ ਹੀ ਸਫਲਤਾ ਪੂਰਵਕ ਸੰਪੂਰਨ ਹੋਈ ਇਸ ਮੌਕੇ ਤੇ ਸਕੂਲ ਦੇ ਸਾਰੇ ਅਧਿਆਪਕ ਹਾਜ਼ਰ ਸਨ ।








