Prime Punjab Times

Latest news
*ਮਨੀਸ਼ ਗੁਪਤਾ ਨੂੰ ਪੰਜਾਬ ਸਰਕਾਰ ਵਲੋਂ ਅਗਰਵਾਲ ਭਲਾਈ ਬੋਰਡ ਹਲਕਾ ਉੜਮੁੜ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਤੇ ਅਗਰਵਾਲ ਸ... *ਜਲ ਸਪਲਾਈ ਕਾਮਿਆਂ ਵੱਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ; 3 ਅਗਸਤ ਨੂੰ ਮੁੱਖ... ​ਕੰਢੀ ਦੇ ਪਿੰਡ ਸੰਸਾਰਪੁਰ 'ਚ ਲਗਾਇਆ ਮਹੀਨਾਵਾਰ ਆਯੁਰਵੈਦਿਕ ਮੈਡੀਕਲ ਕੈਂਪ *ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼* ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ *ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ... DTF टीचर्स दल बुल्लोवाल और होशियारपुर की अहम बैठक हुई सफाई कर्मचारियों पर हुए लाठीचार्ज के विरोध में हाजीपुर चौक में पुतला फूंक किया रोष प्रदर्शन 
ADVERTISEMENT
You are currently viewing DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਪ੍ਰਿਥਵੀ ਦਿਵਸ ਮੌਕੇ ਸਕੂਲ ਵਿੱਚ ਭਾਸ਼ਣ  ਅਤੇ ਪੋਸਟਰ ਮੇਕਿੰਗ ਗਤੀਵਿਧੀਆਂ ਦਾ ਸ਼ਾਨਦਾਰ ਆਯੋਜਨ

DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਪ੍ਰਿਥਵੀ ਦਿਵਸ ਮੌਕੇ ਸਕੂਲ ਵਿੱਚ ਭਾਸ਼ਣ ਅਤੇ ਪੋਸਟਰ ਮੇਕਿੰਗ ਗਤੀਵਿਧੀਆਂ ਦਾ ਸ਼ਾਨਦਾਰ ਆਯੋਜਨ

ਗੜ੍ਹਦੀਵਾਲਾ 22 ਅਪ੍ਰੈਲ (ਚੌਧਰੀ) 

: ਅੱਜ ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿੱਚ ਪ੍ਰਿਥਵੀ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਪਰਿਆਵਰਣ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ‘ਤੇ ਸਕੂਲ ਵਿੱਚ ਵੱਖ-ਵੱਖ ਰਚਨਾਤਮਕ ਅਤੇ ਗਿਆਨਵਰਧਕ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਬੜੇ ਚਾਵ ਨਾਲ ਭਾਗ ਲਿਆ।

ਪ੍ਰੋਗਰਾਮ ਦੀ ਸ਼ੁਰੂਆਤ ਸਵੇਰੇ ਦੀ ਸਭਾ ਨਾਲ ਹੋਈ, ਜਿਸ ਵਿੱਚ ਅਧਿਆਪਕਾਂ ਵੱਲੋਂ ਪ੍ਰਿਥਵੀ ਦਿਵਸ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਭਾਸ਼ਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਇਹ ਸਾਰੇ ਵਿਦਿਆਰਥੀ ਅਲੱਗ ਅਲੱਗ ਜਮਾਤਾਂ ਦੇ ਸਨਜਿਵੇਂ ਜਸਪ੍ਰੀਤ ਕੌਰ, ਕਾਬਿਆ,ਅਵਨੀ, ਯਸਨਪ੍ਰੀਤ, ਨਿਸ਼ਠਾ, ਅਰਸ਼ਿਤਾ ਵਰਮਾ, ਯਸ਼ਮੀਤਾ, ਅਨਵੀ, ਸੁਖਪ੍ਰੀਤ ਕੌਰ, ਵਰਿੰਦਾ ਆਦਿ। ਵਿਦਿਆਰਥੀਆਂ ਨੇ ਪ੍ਰਦੂਸ਼ਣ ਦੇ ਨੁਕਸਾਨ, ਪਲਾਸਟਿਕ ਦੇ ਘੱਟ ਵਰਤੋਂ, ਪਾਣੀ ਦੀ ਬਚਤ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ‘ਤੇ ਆਪਣੇ ਵਿਚਾਰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਗਟ ਕੀਤੇ। ਉਨ੍ਹਾਂ ਦੇ ਵਿਚਾਰਾਂ ਨੇ ਸਭ ਨੂੰ ਸੋਚਣ ‘ਤੇ ਮਜਬੂਰ ਕਰ ਦਿੱਤਾ ਕਿ ਪ੍ਰਿਥਵੀ ਦੀ ਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਇਸ ਤੋਂ ਬਾਅਦ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਸਾਨਦਾਰ  ਪ੍ਰਦਰਸ਼ਨ ਕੀਤਾ।ਬੱਚਿਆਂ ਨੇ ਰੰਗ ਬਿਰੰਗੇ ਅਤੇ ਸੁਨੇਹੇ ਭਰੇ  ਪੋਸਟਰ ਬਣਾ ਕੇ  “Save Earth”, “Plant More Trees”, “Say No to Plastic” ਅਤੇ “Protect Our Environment” ਵਰਗੇ ਮਹੱਤਵਪੂਰਨ ਸੰਦੇਸ਼ ਦਿੱਤੇ। ਇਸ ਗਤੀਵਿਧੀ ਵਿੱਚ ਵੱਖ-ਵੱਖ ਜਮਾਤਾਂ ਦੇ ਬੱਚਿਆਂ ਨੇ ਭਾਗ ਲਿਆ ਅਤੇ ਉਨਾਂ ਦੇ ਪੋਸਟਰ ਬਹੁਤ ਹੀ ਵਧੀਆ ਅਤੇ ਸੋਹਣੇ ਸਨ। ਇਹ ਪੋਸਟਰ ਸਕੂਲ ਦੇ ਪ੍ਰਗਣ ਵਿੱਚ ਪ੍ਰਦਰਸ਼ਿਤ ਕੀਤੇ ਗਏ, ਜਿਸ ਨਾਲ ਹਰ ਕਿਸੇ ਨੂੰ ਪ੍ਰੇਰਨਾ ਮਿਲੀ।

ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦਗਿਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੇ ਅਸੀਂ ਅੱਜ ਤੋਂ ਹੀ ਪ੍ਰਕ੍ਰਿਤੀ ਦੀ ਸੰਭਾਲ ਨਹੀਂ ਕਰਾਂਗੇ ਤਾਂ ਆਉਣ ਵਾਲੀ ਪੀੜ੍ਹੀ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਿਨਚਰੀ ਵਿੱਚ ਛੋਟੀਆਂ-ਛੋਟੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ, ਜਿਵੇਂ ਕਿ ਪਾਣੀ ਦੀ ਬਚਤ ਕਰਨਾ, ਬਿਜਲੀ ਦਾ ਸਹੀ ਉਪਯੋਗ ਕਰਨਾ ਅਤੇ ਆਲੇ-ਦੁਆਲੇ ਸਫਾਈ ਰੱਖਣਾ।

ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਸਮਝਾਇਆ ਕਿ ਹਰ ਵਿਅਕਤੀ ਦਾ ਛੋਟਾ ਜਿਹਾ ਯੋਗਦਾਨ ਵੀ ਪਰਿਆਵਰਣ ਦੀ ਰੱਖਿਆ ਵਿੱਚ ਵੱਡਾ ਬਦਲਾਅ ਲਿਆ ਸਕਦਾ ਹੈ। ਵਿਦਿਆਰਥੀਆਂ ਨੇ ਵੀ ਇਹ ਸੰਕਲਪ ਲਿਆ ਕਿ ਉਹ ਪ੍ਰਕ੍ਰਿਤੀ ਦੀ ਸੰਭਾਲ ਲਈ ਆਪਣਾ ਯੋਗਦਾਨ ਦੇਣਗੇ।

ਅੰਤ ਵਿੱਚ ਸਾਰੇ ਪ੍ਰੋਗਰਾਮ ਦਾ ਸਮਾਪਨ ਧੰਨਵਾਦ ਦੇ ਸ਼ਬਦਾਂ ਨਾਲ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਪ੍ਰਕ੍ਰਿਤੀ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਇਹ ਪ੍ਰੋਗਰਾਮ ਬਹੁਤ ਹੀ ਪ੍ਰੇਰਣਾਦਾਇਕ ਅਤੇ ਸਫਲ ਰਿਹਾ।

error: copy content is like crime its probhihated