Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing DAV ਪਬਲਿਕ ਸਕੂਲ ‘ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ

DAV ਪਬਲਿਕ ਸਕੂਲ ‘ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ

ਗੜ੍ਹਦੀਵਾਲਾ 2 ਸਤੰਬਰ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ ਵਿੱਚ ਪ੍ਰਿੰਸੀਪਲ ਸ਼ੇਖਰ ਮੋਦਗਿੱਲ ਦੀ ਅਗਵਾਈ ਹੇਠ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲੇ ਦਾ ਆਯੋਜਨ ਕੀਤਾ ਗਿਆ।

ਇਸ ਮੁਕਾਬਲੇ ਵਿੱਚ ਸਕੂਲ ਦੇ ਚਾਰਾਂ ਸਦਨਾ-ਗੰਗਾ ਸਦਨ ਯਮੁਨਾ ਸਦਨ ਰਾਵੀ ਸਦਨ ਅਤੇ ਸਤਲੁਜ ਸਦਨ-ਨੇ ਭਾਗ ਲਿਆ। ਇਸ ਵਿੱਚ ਨੌਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਮੁਕਾਬਲੇ ਦਾ ਆਯੋਜਨ ਰਾਵੀ ਸਦਨ ਦੇ ਇੰਚਾਰਜ ਸੰਨੀ ਫਰਵਾਹਾ ਅਤੇ ਉਹਨਾਂ ਦੇ ਸਾਥੀ ਅਧਿਆਪਕ, ਦੀਪਕ ਕੁਮਾਰ, ਜਸਪਾਲ ਸਿੰਘ, ਨੀਲਮ ਬਾਲਾ, ਨੀਰਜ ਕੁਮਾਰੀ ਅਤੇ ਮੰਚ ਦਾ ਸੰਚਾਲਨ ਅਧਿਆਪਕ ਜਸਪਾਲ ਸਿੰਘ ਅਤੇ ਮੈਡਮ ਅਰਪਨਾ ਨੇ ਕੀਤਾ।

ਮੁਕਾਬਲੇ ਵਿੱਚ ਰਾਵੀ ਸਦਨ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਟੀਮ ਵਿੱਚ ਰਿਧੀ ਸ਼ਰਮਾ (ਨਵੀਂ), ਲਵਪ੍ਰੀਤ ਕੌਰ (ਦਸਵੀਂ), ਪਾਇਲ(ਗਿਆਰਵੀ) ਅਤੇ ਸੁਖਪ੍ਰੀਤ ਕੌਰ (ਬਾਰਵੀਂ) ਨੇ ਭਾਗ ਲਿਆ।

ਸਤਲਜ ਸਦਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਿਸ ਵਿੱਚ ਈਸਾ ਠਾਕੁਰ (ਨੌਵੀਂ), ਰਾਜਵੀਰ ਕੌਰ (ਦਸਵੀ) ਅਮਨਦੀਪ ਕੌਰ (ਗਿਆਰਵੀ) ਅਤੇ ਯਸ਼ਪ੍ਰੀਤ ਸਿੰਘ ਸ਼ਾਮਲ ਸਨ।

ਹਮੂਦਨ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਟੀਮ ਵਿੱਚ ਜੇਵਰਧਨ(ਨੌਵੀਂ) ਇਸਾਤ ਰਾਣਾ (ਦਸਵੀ), ਗੁਰਮੇਲਪ੍ਰੀਤ ਕੌਰ (ਗਿਆਰਵੀ)ਅਤੇ ਜਸਨਪ੍ਰੀਤ ਕੌਰ ਨੇ ਭਾਗ ਲਿਆ।

ਗੰਗਾ ਸਦਨ ਚੌਥੇ ਸਥਾਨ ‘ਤੇ ਰਿਹਾ। ਇਸ ਵਿੱਚ ਨਕਸ ਡਡਵਾਲ(ਨੌਵੀਂ),ਕੁਲਵੀਰ ਸਿੰਘ (ਦਸਵੀ)ਨਬਿਆ(ਨੌਵੀਂ )ਅਤੇ ਸਮਰਦੀਪ ਸਿੰਘ (ਬਾਰਵੀ)ਨੇ ਭਾਗ ਲਿਆ।

ਮੁਕਾਬਲੇ ਦੇ ਜੱਜਾਂ ਦੀ ਭੂਮਿਕਾ ਅਧਿਆਪਕ ਸੁਭਾਸ਼ ਚੰਦਰ ਅਤੇ ਅਧਿਆਪਕ ਸਾਜਨ ਸੰਧੂ ਨੇ ਨਿਭਾਈ। ਉਨ੍ਹਾਂ ਨੇ ਅੰਤ ਵਿੱਚ ਨਤੀਜਿਆਂ ਦਾ ਐਲਾਨ ਕੀਤਾ। ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਮਿਹਨਤ ਨਾਲ ਭਾਗ ਲੈ ਕੇ ਮੁਕਾਬਲੇ ਨੂੰ ਸਫਲ ਬਣਾਇਆ।

ਅੰਤ ਵਿੱਚ ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਪਹਿਲਾ, ਦੂਜਾ ਅਤੇ ਤੀਜਾ ਅਤੇ ਚੌਥਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਵਿੱਚ ਵਿਸਿਆ ਪ੍ਰਤੀ ਰੁਚੀ ਪੈਦਾ ਕਰਦੇ ਹਨ ਅਤੇ ਉਨ੍ਹਾਂ ਦੀ ਲੁਕਵੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਮਦਦਗਾਰ ਸਾਬਤ ਹੁੰਦੇ ਹਨ।ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜਰ ਸੀ।