Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਡੀ.ਏ.ਵੀ ਸਪੋਰਟਸ ਐਥਲੈਟਿਕਸ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ

DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਡੀ.ਏ.ਵੀ ਸਪੋਰਟਸ ਐਥਲੈਟਿਕਸ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ

ਗੜ੍ਹਦੀਵਾਲਾ 8 ਅਕਤੂਬਰ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਜਸਪ੍ਰੀਤ ਸਿੰਘ ਅਤੇ ਪਰਮਿੰਦਰ ਸਿੰਘ ਨੇ ਡੀਏਵੀ ਸਪੋਰਟਸ ਪੱਧਰ ਦੀਆਂ ਖੇਡਾਂ ਵਿੱਚ ਬਾਜ਼ੀ ਮਾਰ ਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ | ਪ੍ਰਿੰਸੀਪਲ ਡਾਕਟਰ ਅਮਿਤ ਨਾਗਵਨ ਨੇ ਇਸ ਮੌਕੇ ਤੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਅੱਗੇ ਆਉਣ ਵਾਲੀਆਂ ਸਾਰੀਆਂ ਖੇਡਾਂ ਦੇ ਲਈ ਉਹਨਾ ਨੂੰ ਹੋਰ ਮਿਹਨਤ ਕਰਨ ਦੇ ਲਈ ਪ੍ਰੇਰਨਾ ਦਿੱਤੀ ।

ਮਿਤੀ 03/10/25 ਨੂੰ ਐਸ ਆਰ ਟੀ ਡੀਏਵੀ ਪਬਲਿਕ ਸਕੂਲ ਬਿਲਗਾ ਵਿਖੇ ਕਰਵਾਈਆਂ ਜਾ ਰਹੀਆਂ ਡੀਏਵੀ ਸਪੋਰਟਸ ਕਲਸਟਰ ਲੈਵਲ 2025 ਦੀਆਂ ਖੇਡਾਂ ਵਿੱਚ ਸਾਡੇ ਸਕੂਲ ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਹੋਣਹਾਰ ਵਿਦਿਆਰਥੀਆ ਜਸਪ੍ਰੀਤ ਸਿੰਘ ਨੇ ( ਅੰਡਰ-14 ) ਲੋਗ ਜੰਪ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਅਤੇ 200 ਮੀਟਰ ਦੀ ਰੋਸ ਵਿੱਚੋਂ ਦੂਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਹੀ ਪਰਮਿੰਦਰ ਸਿੰਘ ਨੇ(ਅੰਡਰ- 14) ਨੇ ਡਿਸਕਸ ਥਰੋ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਸ਼ਾਰਟ ਪੁੱਟ ਵਿੱਚੋਂ ਤੀਸਰਾ ਸਥਾਨ ਹਾਸਿਲ ਕੀਤਾ । ਇਹਨਾਂ ਦੋਨਾਂ ਵਿਦਿਆਰਥੀਆਂ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਪੇਸ਼ ਕਰਕੇ ਆਪਣਾ ਆਪਣੇ ਸਕੂਲ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ | ਇਹ ਦੋਨੋਂ ਵਿਦਿਆਰਥੀ ਖੇਡਾਂ ਦੇ ਨਾਲ ਨਾਲ ਪੜ੍ਹਾਈ ਵਿੱਚ ਵੀ ਆਪਣਾ ਨਾਮ ਚਮਕਾ ਰਹੇ ਹਨ|

ਬੱਚਿਆਂ ਦੀ ਇੰਨੀ ਮਿਹਨਤ ਦਾ ਸਾਰਾ ਸਰੈਅ ਉਹਨਾਂ ਦੇ ਹੋਣਹਾਰ ਅਧਿਆਪਕ ਮੈਡਮ ਮਨਪ੍ਰੀਤ ਕੌਰ ਡੀ.ਪੀ ਅਤੇ ਸਰ ਰਮਨਦੀਪ ਸਿੰਘ ਡੀ.ਪੀ ਨੂੰ ਜਾਂਦਾ ਹੈ ਉਨਾਂ ਨੇ ਸਾਰੇ ਵਿਦਿਆਰਥੀਆਂ ਨੂੰ ਬਹੁਤ ਹੀ ਮਿਹਨਤ ਕਰਵਾਈ ਸੀ ਜਿਸ ਸਦਕਾ ਉਹਨਾਂ ਨੇ ਇਹ ਮੁਕਾਮ ਹਾਸਲ ਕੀਤਾ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਵੀ ਵਿਦਿਆਰਥੀਆਂ ਨੂੰ ਅਤੇ ਅਧਿਆਪਕਾਂ ਨੂੰ ਇਸ ਮੌਕੇ ਤੇ ਵਧਾਈ ਦਿੱਤੀ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਬੱਚਿਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਵੱਧ ਤੋਂ ਵੱਧ ਮਿਹਨਤ ਕਰਨ ਤਾਂ ਜੇ ਅੱਗੇ ਹੋਣ ਜਾ ਰਹੀਆਂ ਸਾਰੀਆਂ ਖੇਡਾਂ ਦੇ ਵਿੱਚ ਉਹ ਕਿਸੇ ਮੁਕਾਮ ਤੇ ਪਹੁੰਚਣ ਅਤੇ ਆਪਣਾ ਆਪਣੇ ਪਰਿਵਾਰ ਦਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕਰ ਸਕਣ।