Prime Punjab Times

Latest news
ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ADVERTISEMENT
You are currently viewing DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ ‘ਚ ਰਿਹਾ ਸ਼ਾਨਦਾਰ ਪ੍ਰਦਰਸ਼ਨ

DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ ‘ਚ ਰਿਹਾ ਸ਼ਾਨਦਾਰ ਪ੍ਰਦਰਸ਼ਨ

ਗੜ੍ਹਦੀਵਾਲਾ 25 ਜੁਲਾਈ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀ.ਏ.ਵੀ.ਪਬਲਿਕ ਸਕੂਲ, ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ PSEB ਜ਼ੋਨਲ ਪੱਧਰ ਦੇ ਸ਼ਤਰੰਜ ਟੂਰਨਾਮੈਂਟ (2026-27) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14, ਅੰਡਰ-17 ਅਤੇ ਅੰਡਰ-19 ਲੜਕਿਆਂ ਦੇ ਵਰਗਾਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਇਹ ਟੂਰਨਾਮੈਂਟ 23 ਜੁਲਾਈ 2026 (ਵੀਰਵਾਰ) ਨੂੰ K.R.K. ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਕਰਵਾਇਆ ਗਿਆ।

0 ਅੰਡਰ-14 ਲੜਕਿਆਂ ਦੀ ਟੀਮ ਦੇ ਖਿਡਾਰੀ ਕਾਰੀਕੇ ਪਾਰਮਾਰ, ਵਿਨਾਇਕ ਪਾਰਮਾਰ, ਚੇਤਨ, ਸਮਾਕਸ਼ ਅਤੇ ਪਰਮੇਸ਼ ਡਡਵਾਲ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ।

0 ਅੰਡਰ-17 ਲੜਕਿਆਂ ਦੀ ਟੀਮ ਦੇ ਖਿਡਾਰੀ ਆਰਵ ਮੌਦਗਿੱਲ, ਔਸ਼ਧ ਮੌਦਗਿੱਲ, ਅਲਖ, ਪ੍ਰਤੀਕ ਡਡਵਾਲ ਅਤੇ ਜਤਿਨ ਡਡਵਾਲ ਨੇ ਆਪਣੀ ਯੋਗਤਾ ਅਤੇ ਦ੍ਰਿੜ ਇਰਾਦੇ ਨਾਲ ਜੇਤੂ ਟਰਾਫੀ ਆਪਣੇ ਨਾਮ ਕੀਤੀ।

0 ਅੰਡਰ-19 ਲੜਕਿਆਂ ਦੀ ਟੀਮ ਦੇ ਖਿਡਾਰੀ ਯੁਵਰਾਜ ਸਿੰਘ, ਸੁਖਵਿੰਦਰ ਸਿੰਘ, ਯਸ਼ਨਪ੍ਰੀਤ ਸਿੰਘ, ਕੁਲਬੀਰ ਡਡਵਾਲ ਅਤੇ ਇਸ਼ਾਂਤ ਰਾਣਾ ਨੇ ਬੇਮਿਸਾਲ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ।

ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦਗਿੱਲ ਅਤੇ ਸਟਾਫ ਮੈਂਬਰਾਂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਬੱਚਿਆਂ ਦੀ ਜਿੱਤ ਦਾ ਸਿਹਰਾ ਡੀਪੀ ਸਾਹਿਬਾਨਾ ਮੈਡਮ ਮਨਪ੍ਰੀਤ ਕੌਰ ਰਮਨਦੀਪ ਸਿੰਘ ਅਤੇ ਸ਼ਾਲੂ ਮੈਡਮ ਨੂੰ ਜਾਂਦਾ ਹੈ। ਇਸ ਸ਼ਾਨਦਾਰ ਉਪਲਬਧੀ ਨਾਲ ਸਕੂਲ, ਮਾਪਿਆਂ ਅਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਸਮੂਹ ਜੇਤੂ ਖਿਡਾਰੀਆਂ, ਕੋਚਾਂ ਅਤੇ ਸਕੂਲ ਪਰਿਵਾਰ ਨੂੰ ਇਸ ਸ਼ਾਨਦਾਰ ਸਫਲਤਾ ਲਈ ਹਾਰਦਿਕ ਵਧਾਈ!