ਗੜ੍ਹਦੀਵਾਲਾ 3 ਅਗਸਤ (ਚੌਧਰੀ)
: ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ 25 ਜੁਲਾਈ 2026 ਨੂੰ SRT DAV ਬਿਲਗਾ ਵਿਖੇ ਕਰਵਾਏ ਗਏ DAV ਕਲੱਸਟਰ ਲੈਵਲ ਐਥਲੈਟਿਕਸ ਮੀਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਅੰਡਰ-14 ਵਰਗ ਵਿੱਚ ਕਰਨ ਠਾਕੁਰ ਨੇ ਲੰਬੀ ਛਾਲ (Long Jump) ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਜਿੱਤਿਆ। ਇਸ ਤੋਂ ਇਲਾਵਾ ਉਸਨੇ 100 ਮੀਟਰ ਦੌੜ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਅੰਡਰ-17 ਵਰਗ ਵਿੱਚ ਨਵਜੋਤ ਸਿੰਘ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ। ਅਰਿਯਨ ਸ਼ਰਮਾ ਨੇ 100 ਮੀਟਰ ਦੌੜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਅਰੁਣ ਕੁਮਾਰ ਨੇ 400 ਮੀਟਰ ਦੌੜ ਵਿੱਚ ਦੂਜਾ ਅਤੇ 200 ਮੀਟਰ ਦੌੜ ਵਿੱਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਨੂੰ ਮਾਣ ਮਹਿਸੂਸ ਕਰਵਾਇਆ।
ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦਗਿੱਲ ਅਤੇ ਸਟਾਫ਼ ਮੈਂਬਰਾਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਬੱਚਿਆਂ ਦੀ ਜਿੱਤ ਦਾ ਸਿਹਰਾ ਡੀਪੀ ਸਾਹਿਬਾਨਾ ਮੈਡਮ ਮਨਪ੍ਰੀਤ ਕੌਰ ਰਮਨਦੀਪ ਸਿੰਘ ਨੂੰ ਜਾਂਦਾ ਹੈ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਹੈ। ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਮਿਹਨਤ, ਲਗਨ ਅਤੇ ਕੋਚਾਂ ਦੇ ਮਾਰਗਦਰਸ਼ਨ ਦਾ ਨਤੀਜਾ ਹੈ।








