Prime Punjab Times

Latest news
ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ
ADVERTISEMENT
You are currently viewing ਡੀ.ਏ.ਵੀ.ਪਬਲਿਕ ਸਕੂਲ ਦੇ ਵਾਲੀਬਾਲ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ

ਡੀ.ਏ.ਵੀ.ਪਬਲਿਕ ਸਕੂਲ ਦੇ ਵਾਲੀਬਾਲ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ

ਗੜ੍ਹਦੀਵਾਲਾ 5 ਅਗਸਤ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਹੋਰ ਮਹੱਤਵਪੂਰਨ ਉਪਲਬਧੀ ਹਾਸਲ ਕਰਦੇ ਹੋਏ ਜ਼ੋਨਲ ਵਾਲੀਬਾਲ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਟੂਰਨਾਮੈਂਟ 29 ਜੁਲਾਈ 2026 ਨੂੰ ਗੌਰਮੈਂਟ ਹਾਈ ਸਕੂਲ, ਭਾਨਾ ਗੜ੍ਹਦੀਵਾਲਾ ਵਿਖੇ ਆਯੋਜਿਤ ਕੀਤਾ ਗਿਆ।

ਸਕੂਲ ਦੀ ਅੰਡਰ-17 ਲੜਕਿਆਂ ਦੀ ਵਾਲੀਬਾਲ ਟੀਮ ਨੇ ਕਠਿਨ ਮੁਕਾਬਲਿਆਂ ਦਾ ਸਾਹਮਣਾ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਟੀਮ ਦੇ ਖਿਡਾਰੀਆਂ ਨਵਜੋਤ ਸਿੰਘ, ਦਿਲਪ੍ਰੀਤ ਸਿੰਘ, ਸਿਮਰਨਪ੍ਰੀਤ ਸਿੰਘ, ਅਰੁਣ ਕੁਮਾਰ, ਯੁਵਰਾਜ, ਸੁਪਪ੍ਰੀਤ, ਗੁਰਦੇਵ ਸਿੰਘ, ਵੰਸ਼ ਠਾਕੁਰ, ਰਾਜਵੀਰ ਸਿੰਘ, ਜਸਪ੍ਰੀਤ ਸਿੰਘ, ਮਨਜੋਤ ਸਿੰਘ ਨੇ ਬੇਹੱਦ ਉਤਸ਼ਾਹ, ਖੇਡ ਭਾਵਨਾ ਅਤੇ ਦ੍ਰਿੜ ਇਰਾਦੇ ਨਾਲ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਸ ਉਪਲਬਧੀ ‘ਤੇ ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦਗਿੱਲ ,ਅਧਿਆਪਕਾਂ ਅਤੇ ਮਾਪਿਆਂ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ। ਪ੍ਰਿੰਸੀਪਲ ਸਾਹਿਬ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਕੋਚਾਂ ਦੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ। ਬੱਚਿਆਂ ਦੀ ਜਿੱਤ ਦਾ ਸਿਹਰਾ ਡੀ ਪੀ ਸਾਹਿਬਾਨਾ ਮੈਡਮ ਮਨਪ੍ਰੀਤ ਕੌਰ ਅਤੇ ਰਮਨਦੀਪ ਸਿੰਘ ਨੂੰ ਜਾਂਦਾ ਹੈ।

ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਚੇਅਰਮੈਨ  ਅਰਵਿੰਦ ਘਈ ਨੇ ਵੀ ਜੇਤੂ ਬੱਚਿਆਂ ਨੂੰ ਸ਼ਾਬਾਸ਼ ਦਿੱਤੀ ਅਤੇ ਸਾਰੇ ਸਕੂਲ ਨੂੰ ਵਧਾਈ ਵੀ ਦਿੱਤੀ

ਸਕੂਲ ਪਰਿਵਾਰ ਨੂੰ ਆਪਣੇ ਇਨ੍ਹਾਂ ਹੋਣਹਾਰ ਖਿਡਾਰੀਆਂ ‘ਤੇ ਮਾਣ ਹੈ, ਜਿਨ੍ਹਾਂ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਸੰਸਥਾ ਦਾ ਨਾਮ ਉੱਚਾ ਕੀਤਾ ਹੈ।