Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ ‘ਚ ਮਾਰੀਆਂ ਮੱਲ੍ਹਾਂ

DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ ‘ਚ ਮਾਰੀਆਂ ਮੱਲ੍ਹਾਂ

ਗੜ੍ਹਦੀਵਾਲਾ 29 ਅਗਸਤ (ਚੌਧਰੀ / ਪ੍ਰਦੀਪ ਕੁਮਾਰ) 

: ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ (ਹੁਸ਼ਿਆਰਪੁਰ) ਦੇ ਅੰਡਰ-17 ਵਰਗ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਪੰਜਾਬ ਸਕੂਲ ਖੇਡਾਂ ਜ਼ਿਲ੍ਹਾ ਪੱਧਰੀ (2026-27) ਵੁਸੂ ਮੁਕਾਬਲੇ ਦੇ -52 ਕਿਲੋਗ੍ਰਾਮ ਭਾਰ ਵਰਗ ਵਿੱਚ ਪਹਿਲਾ ਸਥਾਨ  ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲਾ 25-08-2026 (ਮੰਗਲਵਾਰ) ਨੂੰ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ, ਗੜ੍ਹਦੀਵਾਲਾ ਵਿਖੇ ਕਰਵਾਇਆ ਗਿਆ।

ਸਾਨੂੰ ਇਹ ਵੀ ਸਾਂਝਾ ਕਰਦਿਆਂ ਬੇਹੱਦ ਮਾਣ ਮਹਿਸੂਸ ਹੋ ਰਿਹਾ ਹੈ ਕਿ ਸਾਡੇ ਹੋਣਹਾਰ ਵਿਦਿਆਰਥੀ ਰਾਜਵੀਰ ਸਿੰਘ (U-17 ਲੜਕੇ, -56ਕਿਲੋਗ੍ਰਾਮ ਵਰਗ) ਨੇ ਪੰਜਾਬ ਸਕੂਲ ਖੇਡਾਂ (2026-27) ਦੇ ਜ਼ਿਲ੍ਹਾ ਪੱਧਰੀ ਵੁਸੂ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਇਹ ਮੁਕਾਬਲਾ 25 ਅਗਸਤ 2026 (ਮੰਗਲਵਾਰ) ਨੂੰ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ, ਗੜ੍ਹਦੀਵਾਲਾ ਵਿਖੇ ਕਰਵਾਇਆ ਗਿਆ।

ਰਾਜਵੀਰ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਮੁਬਾਰਕਾਂ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ।ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਦਿਲਕਸ਼ ਸਿੰਘ ਦੀ ਸਟੇਟ ਪੱਧਰੀ ਮੁਕਾਬਲੇ ਲਈ ਚੋਣ ਹੋਈ ਹੈ। ਇਸ ਤੋਂ ਇਲਾਵਾ ਇਸ ਸ਼ਾਨਦਾਰ ਪ੍ਰਦਰਸ਼ਨ ਤੇ ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦਗਿੱਲ  ਨੇ ਅਧਿਆਪਕ, ਮਾਪਿਆਂ ਤੇ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੂੰ ਵਧਾਈ ਦਿੱਤੀ ਅਤੇ ਉਸ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਕਿਹਾ ਕੀ ਇਹ ਵਿਦਿਆਰਥੀਆਂ ਦੀ ਮਿਹਨਤ ਅਤੇ ਕੋਚ ਸਾਹਿਬਾਨਾਂ ਦੀ ਮਿਹਨਤ ਦਾ ਨਤੀਜਾ ਹੈ।ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਚੇਅਰਮੈਨ  ਅਰਵਿੰਦ ਘਈ  ਨੇ ਜੇਤੂ ਵਿਦਿਆਰਥੀਆ ਨੂੰ ਵੀ ਸ਼ਾਬਾਸ਼ ਅਤੇ ਸਾਰੇ ਸਕੂਲ ਨੂੰ ਵਧਾਈ ਦਿੱਤੀ। ਸਕੂਲ ਪਰਿਵਾਰ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀਆ ਤੇ ਮਾਣ ਹੈ, ਜਿਸ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਡੀ ਏ ਵੀ ਸੰਸਥਾ ਦਾ ਮਾਣ ਵਧਾਇਆ।

ਅਸੀਂ ਦਿਲਕਸ਼ ਸਿੰਘ ਨੂੰ ਸਟੇਟ ਪੱਧਰੀ ਮੁਕਾਬਲੇ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦੇ ਹਾਂ ਅਤੇ ਉਸਦੇ ਉਜਵਲ ਭਵਿੱਖ ਦੀ ਕਾਮਨਾ ਕਰਦੇ ਹਾਂ। ਵਧਾਈਆਂ ਦਿਲਕਸ਼ ਅਤੇ ਰਾਜਵੀਰ ਸਿੰਘ । ਇਸੇ ਤਰ੍ਹਾਂ ਮਿਹਨਤ ਕਰਦੇ ਰਹੇ ਅਤੇ ਸਕੂਲ ਦਾ ਨਾਮ ਰੌਸ਼ਨ ਕਰਦੇ ਰਹੋ।