Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing DAV ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤਾਈਕਵਾਂਡੋ ‘ਚ ਹਾਸਲ ਕੀਤਾ ਪਹਿਲਾ ਸਥਾਨ

DAV ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤਾਈਕਵਾਂਡੋ ‘ਚ ਹਾਸਲ ਕੀਤਾ ਪਹਿਲਾ ਸਥਾਨ

ਗੜ੍ਹਦੀਵਾਲਾ 25 ਅਗਸਤ (ਚੌਧਰੀ / ਪ੍ਰਦੀਪ ਕੁਮਾਰ ) 

: ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ (ਹੁਸ਼ਿਆਰਪੁਰ) ਦੀ ਅੰਡਰ-14 ਵਰਗ ਦੀ ਹੋਣਹਾਰ ਵਿਦਿਆਰਥਣ ਪਰਿਕਾ ਸ਼ਰਮਾ ਨੇ ਪੰਜਾਬ ਸਕੂਲ ਖੇਡਾਂ 2026-27 ਦੇ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਇਹ ਮੁਕਾਬਲਾ 24 ਅਗਸਤ 2026 (ਸੋਮਵਾਰ) ਨੂੰ ਲਾਜਵੰਤੀ ਆਊਟਡੋਰ ਸਟੇਡੀਅਮ, ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ। ਪਰਿਕਾ ਸ਼ਰਮਾ ਨੇ 38 ਕਿਲੋਗ੍ਰਾਮ ਤੋਂ ਵੱਧ ਭਾਰ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗਾ ਜਿੱਤਿਆ।

ਇਸ ਸ਼ਾਨਦਾਰ ਪ੍ਰਾਪਤੀ ‘ਤੇ ਵਿਦਿਆਰਥਣ ਪਾਰਿਕਾ ਸ਼ਰਮਾ, ਕੋਚਾਂ ਅਤੇ ਸਾਰੇ ਸਕੂਲਾਂ ਨੂੰ ਹਾਰਦਿਕ ਵਧਾਈ ਦਿੱਤੀ ਗਈ। ਇਹ ਜਿੱਤ ਖਿਡਾਰੀਆਂ ਦੀ ਮਿਹਨਤ, ਲਗਨ ਅਤੇ ਖੇਡ ਭਾਵਨਾ ਦਾ ਪ੍ਰਤੀਕ ਹੈ।

ਇਸ ਸ਼ਾਨਦਾਰ ਪ੍ਰਦਰਸ਼ਨ ਤੇ ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੌਦਗਿੱਲ ਨੇ ਅਧਿਆਪਕ, ਮਾਪਿਆਂ ਤੇ ਸਕੂਲ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਸਕੂਲ ਦੇ ਪ੍ਰਿੰਸੀਪਲ ਸ੍ਰੀ ਸ਼ੇਖਰ ਮੋਦਗਿੱਲ ਜੀ ਨੇ ਕਿਹਾ ਕੀ ਇਹ ਵਿਦਿਆਰਥੀਆਂ ਦੀ ਮਿਹਨਤ ਅਤੇ ਕੋਢ ਸਾਹਿਬਾਨਾਂ ਦੀ ਮਿਹਨਤ ਦਾ ਨਤੀਜਾ ਹੈ।

ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਚੇਅਰਮੈਨ ਅਰਵਿੰਦ ਘਈ ਨੇ ਜੇਤੂ ਵਿਦਿਆਰਥੀ ਨੂੰ ਵੀ ਸ਼ਾਬਾਸ਼ ਅਤੇ ਸਾਰੇ ਸਕੂਲ ਨੂੰ ਵਧਾਈ ਦਿੱਤੀ।

ਸਕੂਲ ਪਰਿਵਾਰ ਨੂੰ ਆਪਣੇ ਇਸ ਹੋਣਹਾਰ ਵਿਦਿਆਰਥੀ ਤੇ ਮਾਣ ਹੈ, ਜਿਸ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਡੀ ਏ ਵੀ ਸੰਸਥਾ ਦਾ ਮਾਣ ਵਧਾਇਆ।

ਇਸ ਸ਼ਾਨਦਾਰ ਜਿੱਤ ਤੋਂ ਬਾਅਦ ਪਾਰਿਕਾ ਸ਼ਰਮਾ ਹੁਣ ਸਟੇਟ ਲੈਵਲ ਦੀ ਪ੍ਰਤਿਯੋਗਤਾ ਖੇਡਣ ਲਈ ਜਾਵੇਗੀ। ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦਗਿੱਲ, ਡੀ ਏ ਵੀ ਸੰਸਥਾ ਦੇ ਚੇਅਰਮੈਨ  ਅਰਵਿੰਦ ਘਈ ਅਤੇ ਸਕੂਲ ਦੇ ਸਮੂਹ ਅਧਿਆਪਕ ਸਾਹਿਬਾਨਾਂ ਨੇ ਪਾਰਿਕਾ ਸ਼ਰਮਾ ਦੀ ਹੌਸਲਾ ਅਫ਼ਜਾਈ ਦਿੰਦਿਆਂ ਅਗਲੀ ਪ੍ਰਤੀ ਯੋਗਤਾ ਲਈ ਸ਼ੁਭਕਾਮਨਾਮਾ ਦਿੱਤੀਆਂ।