Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing DAV ਪਬਲਿਕ ਸਕੂਲ ਦੇ ਵਿਦਿਆਰਥੀ ਰਵਜੋਤ ਸਿੰਘ ਨੇ ਐਥਲੈਟਿਕਸ ਪੱਧਰ ਦੀਆਂ ਖੇਤਾਂ ‘ਚ ਚਮਕਾਇਆ ਆਪਣਾ ਨਾਂ 

DAV ਪਬਲਿਕ ਸਕੂਲ ਦੇ ਵਿਦਿਆਰਥੀ ਰਵਜੋਤ ਸਿੰਘ ਨੇ ਐਥਲੈਟਿਕਸ ਪੱਧਰ ਦੀਆਂ ਖੇਤਾਂ ‘ਚ ਚਮਕਾਇਆ ਆਪਣਾ ਨਾਂ 

ਗੜ੍ਹਦੀਵਾਲਾ 1 ਅਕਤੂਬਰ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀ ਰਵਜੋਤ ਸਿੰਘ ਨੇ ਐਥਲੈਟਿਕਸ ਪੱਧਰ ਦੀਆਂ ਖੇਡਾਂ ਵਿੱਚ ਬਾਜੀ ਮਾਰ ਕੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਨ ਨੇ ਇਸ ਮੌਕੇ ਤੇ ਸਾਰੇ ਵਿਦਿਆਰਥੀ ਨੂੰ ਮੁਬਾਰਕਾਂ ਦਿੱਤੀਆਂ ਅਤੇ ਅੱਗੇ ਆਉਣ ਵਾਲੀਆਂ ਸਾਰੀਆਂ ਖੇਡਾਂ ਦੇ ਲਈ ਉਸ ਨੂੰ ਹੋਰ ਮਿਹਨਤ ਕਰਨ ਦੇ ਲਈ ਪ੍ਰੇਰਨਾ ਦਿੱਤੀ |

ਮਿਤੀ 25-9-2025,27/9/25 ਨੂੰ ਪੰਜਾਬ ਸਕੂਲ ਗੇਮਸ ਜੋਨ ਲੈਵਲ 2025 ਦੀਆ ਅਥਲੈਟਿਕਸ, ਗਵਰਮੈਂਟ ਕਾਲਜ ਗਰਾਉਂਡ ਟਾਂਡਾ ਵਿਖੇ ਆਯੋਜਿਤ ਕਰਵਾਈਆਂ ਗਈਆਂ ਸਨ। ਇਹਨਾਂ ਖੇਡਾਂ ਵਿੱਚ ਸਾਡੇ ਸਕੂਲ ਦੇ ਹੋਣਹਾਰ ਵਿਦਿਆਰਥੀ ਰਵਜੋਤ ਸਿੰਘ ਨੇ ਭਾਗ ਲਿਆ ਗਿਆ ਸੀ। ਰਵਜੋਤ ਸਿੰਘ ਬਹੁਤ ਹੀ ਹੋਣਹਾਰ ਅਤੇ ਮਿਹਨਤੀ ਵਿਦਿਆਰਥੀ ਹੈ, ਜਿਸ ਨੇ ਹਾਈ ਜੰਪ (ਅੰਡਰ- 17) ਵਿੱਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਜੈਵਲਿਨ ਥਰੇ (ਅੰਡਰ-17) ਵਿੱਚ ਤੀਸਰਾ ਸਥਾਨ ਹਾਸਲ ਕਰਕੇ ਆਪਣਾ ਆਪਣੇ ਮਾਤਾ ਪਿਤਾ ਦਾ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ | ਇਸ ਦੇ ਨਾਲ ਹੀ ਰਵਜੋਤ ਸਿੰਘ ਸਟੇਟ ਲੈਵਲ ਦੀਆਂ ਖੇਡਾਂ ਦੇ ਲਈ ਚੁਣਿਆ ਗਿਆ । ਇਹ ਉਸ ਦੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ । ਰਵਜੋਤ ਸਿੰਘ ਬਹੁਤ ਹੀ ਮਿਹਨਤੀ ਅਤੇ ਹੋਣਹਾਰ ਵਿਦਿਆਰਥੀ ਹੈ, ਪੜ੍ਹਾਈ ਦੇ ਨਾਲ ਨਾਲ ਉਸ ਨੇ ਆਪਣਾ ਖੇਡਾਂ ਦੇ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਪੇਸ਼ ਕੀਤਾ ਹੈ।

ਰਵਜੋਤ ਸਿੰਘ ਦੀ ਇੰਨੀ ਮਿਹਨਤ ਦਾ ਸਾਰਾ ਸਰੈਅ ਉਹਨਾਂ ਦੇ ਹੋਣਹਾਰ ਅਧਿਆਪਕ ਮੈਡਮ ਮਨਪ੍ਰੀਤ ਕੌਰ ਡੀ.ਪੀ ਅਤੇ ਸਰ ਰਮਨਦੀਪ ਸਿੰਘ ਡੀ.ਪੀ ਨੂੰ ਜਾਂਦਾ ਹੈ ਉਨਾਂ ਨੇ ਸਾਰੇ ਰਵਜੋਤ ਨੂੰ ਬਹੁਤ ਹੀ ਮਿਹਨਤ ਕਰਵਾਈ ਸੀ ਜਿਸ ਸਦਕਾ ਉਹਨਾਂ ਨੇ ਇਹ ਮੁਕਾਮ ਹਾਸਲ ਕੀਤਾ। ਪ੍ਰਿਸੀਪਲ ਡਾਕਟਰ ਅਮਿਤ ਨਾਗਵਾਨ ਨੇ ਵੀ ਵਿਦਿਆਰਥੀ ਨੂੰ ਅਤੇ ਅਧਿਆਪਕਾਂ ਨੂੰ ਇਸ ਮੌਕੇ ਤੇ ਵਧਾਈ ਦਿੱਤੀ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਬੱਚੇ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਵੱਧ ਤੋਂ ਵੱਧ ਮਿਹਨਤ ਕਰੇ ਤਾਂ ਜੇ ਅੱਗੇ ਹੋਣ ਜਾ ਰਹੀਆਂ ਸਾਰੀਆਂ ਖੇਡਾਂ ਦੇ ਵਿੱਚ ਉਹ ਕਿਸੇ ਹੋਰ ਉੱਚ ਮੁਕਾਮ ਤੇ ਪਹੁੰਚ ਸਕੇ ਅਤੇ ਆਪਣਾ ਆਪਣੇ ਪਰਿਵਾਰ ਦਾ ਅਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕਰ ਸਕਣ|