ਗੜ੍ਹਦੀਵਾਲਾ, 20 ਅਗਸਤ (ਚੌਧਰੀ / ਪ੍ਰਦੀਪ ਕੁਮਾਰ )
: ਲਾਲਾ ਜਗਤ ਨਾਰਾਇਣ ਡੀ.ਏ.ਵੀ. ਪਬਲਿਕ ਸਕੂਲ, ਗੜ੍ਹਦੀਵਾਲਾ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਖੇਡ ਪ੍ਰਤੀਯੋਗਤਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਇਹ ਮੁਕਾਬਲਾ 19 ਅਗਸਤ 2026 ਨੂੰ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ, ਗੜ੍ਹਦੀਵਾਲਾ ਵਿਖੇ ਕਰਵਾਇਆ ਗਿਆ। ਦਿਲਕਸ਼ ਸਿੰਘ ਨੇ ਅੰਡਰ-17 ਉਮਰ ਵਰਗ ਦੇ- 55 ਕਿਲੋਗ੍ਰਾਮ ਭਾਰ ਵਰਗ ਵਿੱਚ ਭਾਗ ਲਿਆ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ।

ਦਿਲਕਸ਼ ਦੀ ਇਸ ਉਪਲਬਧੀ ‘ਤੇ ਸਕੂਲ ਦੇ ਚੇਅਰਮੈਨ ਅਤੇ ਡੀ.ਏ.ਵੀ. ਸੀ.ਐੱਮ.ਸੀ. ਨਵੀਂ ਦਿੱਲੀ ਦੇ ਸਕੱਤਰ ਅਰਵਿੰਦ ਘਈ ਨੇ ਉਸ ਨੂੰ ਵਧਾਈ ਦਿੱਤੀ ਅਤੇ ਉਸ ਦੀ ਹੌਸਲਾ-ਅਫ਼ਜ਼ਾਈ ਕੀਤੀ। ਸਕੂਲ ਦੇ ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਵੀ ਦਿਲਕਸ਼ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਸ ਦੇ ਉਜੱਜਵਲ ਭਵਿੱਖ ਦੀ ਕਾਮਨਾ ਕੀਤੀ।
ਪ੍ਰਿੰਸੀਪਲ ਸ਼ੇਖਰ ਮੋਦਗਿੱਲ ਜੀ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਇਹ ਸਫ਼ਲਤਾਵਾਂ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਕੋਚਾਂ ਦੇ ਯੋਗ ਮਾਰਗਦਰਸ਼ਨ ਦਾ ਨਤੀਜਾ ਹਨ। ਸਕੂਲ ਨੂੰ ਆਪਣੇ ਇਸ ਹੋਣਹਾਰ ਖਿਡਾਰੀ ‘ਤੇ ਮਾਣ ਹੈ, ਜਿਸ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।






