Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਪੱਧਰ ਦੀਆਂ ਖੇਡਾਂ ‘ਚ ਮਾਰੀਆਂ ਮੱਲਾਂ 

DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਪੱਧਰ ਦੀਆਂ ਖੇਡਾਂ ‘ਚ ਮਾਰੀਆਂ ਮੱਲਾਂ 

ਗੜ੍ਹਦੀਵਾਲਾ 24 ਸਤੰਬਰ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਪੱਧਰ ਦੀਆਂ ਖੇਡਾਂ ਵਿੱਚ ਬਾਜ਼ੀ ਮਾਰ ਕੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਨ ਨੇ ਇਸ ਮੌਕੇ ਤੇ ਸਾਰੇ ਵਿਦਿਆਰਥੀ ਨੂੰ ਮੁਬਾਰਕਾਂ ਦਿੱਤੀਆਂ ਅਤੇ ਅੱਗੇ ਆਉਣ ਵਾਲੀਆਂ ਸਾਰੀਆਂ ਖੇਡਾਂ ਦੇ ਲਈ ਉਸ ਨੂੰ ਹੋਰ ਮਿਹਨਤ ਕਰਨ ਦੇ ਲਈ ਪ੍ਰੇਰਨਾ ਦਿੱਤੀ। ਉਨ੍ਹਾਂ ਦੱਸਿਆ ਕਿ ਮਿਤੀ 16-9-2025 ਨੂੰ ਪੰਜਾਬ ਸਕੂਲ ਗੇਮਸ ਜੋਨ ਲੈਵਲ 2025 ਦੀਆਂ ਅਥਲੈਟਿਕਸ, ਸੀਨੀਅਰ ਸੈਕੰਡਰੀ ਸਕੂਲ ਗੜਦੀਵਾਲਾ ਵਿਖੇ ਆਯੋਜਿਤ ਕਰਵਾਈਆਂ ਗਈਆਂ ਸਨ। ਇਹਨਾਂ ਖੇਡਾਂ ਵਿੱਚ ਸਾਡੇ ਸਕੂਲ ਦੇ ਦੇ ਹੋਣਹਾਰ ਵਿਦਿਆਰਥੀਆਂ ਰਵਜੋਤ ਸਿੰਘ ਹਰਮਨਦੀਪ ਸਿੰਘ ਅਤੇ ਬਿਕਰਮਜੀਤ ਸਿੰਘ ਵੱਲੋਂ ਭਾਗ ਲਿਆ ਗਿਆ ਸੀ| ਰਵਜੋਤ ਸਿੰਘ ਬਹੁਤ ਹੀ ਹੋਣਹਾਰ ਅਤੇ ਮਿਹਨਤੀ ਵਿਦਿਆਰਥੀ ਹੈ,ਜਿਸ ਨੇ ਹਾਈ ਜੰਪ (ਅੰਡਰ- 17) ਅਤੇ ਜੈਵਲਿਨ ਥਰੋ (ਅੰਡਰ-17) ਵਿੱਚ ਪਹਿਲਾ ਸਥਾਨ ਅਤੇ ਹਰਮਨਦੀਪ ਸਿੰਘ ਨੇ ਡਿਸਕਸ ਥਰੋ (ਅੰਡਰ-17) ਵਿੱਚ ਦੂਸਰਾ ਸਥਾਨ ਹਾਸਲ ਕਰਕੇ ਆਪਣਾ,ਆਪਣੇ ਸਕੂਲ ਦਾ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹਰਮਨਦੀਪ ਬਹੁਤ ਹੀ ਮਿਹਨਤੀ ਵਿਦਿਆਰਥੀ ਹੈ|

ਬੱਚਿਆਂ ਦੀ ਇੰਨੀ ਮਿਹਨਤ ਦਾ ਸਾਰਾ ਸਰੇਅ ਉਹਨਾਂ ਦੇ ਹੋਣਹਾਰ ਅਧਿਆਪਕ ਮੈਡਮ ਮਨਪ੍ਰੀਤ ਕੌਰ ਡੀ.ਪੀ ਅਤੇ ਸਰ ਰਮਨਦੀਪ ਸਿੰਘ ਡੀ.ਪੀ ਨੂੰ ਜਾਂਦਾ ਹੈ ਉਨਾਂ ਨੇ ਸਾਰੇ ਵਿਦਿਆਰਥੀਆਂ ਨੂੰ ਬਹੁਤ ਹੀ ਮਿਹਨਤ ਕਰਵਾਈ ਸੀ ਜਿਸ ਸਦਕਾ ਉਹਨਾਂ ਨੇ ਇਹ ਮੁਕਾਮ ਹਾਸਲ ਕੀਤਾ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਵੀ ਵਿਦਿਆਰਥੀਆਂ ਨੂੰ ਅਤੇ ਅਧਿਆਪਕਾਂ ਨੂੰ ਇਸ ਮੌਕੇ ਤੇ ਵਧਾਈ ਦਿੱਤੀ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਬੱਚਿਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਵੱਧ ਤੋਂ ਵੱਧ ਮਿਹਨਤ ਕਰਨ ਤਾਂ ਜੋ ਅੱਗੇ ਹੋਣ ਜਾ ਰਹੀਆਂ ਸਾਰੀਆਂ ਖੇਡਾਂ ਦੇ ਵਿੱਚ ਉਹ ਕਿਸੇ ਮੁਕਾਮ ਤੇ ਪਹੁੰਚਣ ਅਤੇ ਆਪਣਾ ਆਪਣੇ ਪਰਿਵਾਰ ਦਾ ਅਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕਰ ਸਕਣ।