Prime Punjab Times

Latest news
DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ ਸੜਕ ਸੁਰੱਖਿਆ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ-ਵਧੀਕ ਡਿਪਟੀ ਕਮਿਸ਼ਨਰ ਵਰਲਡ ਬੁੱਧਿਸਟ ਫੈਡਰੇਸ਼ਨ ਦੇ ਐਡਵਾਈਜ਼ਰੀ ਬੋਰਡ ਵਿੱਚ ਨਿੱਕੂ ਦਸੂਹਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸ਼ਬਦ ਕੀਰਤਨ 'ਚ ਖਾਲਸਾ ਕਾਲਜ ਨੇ ਤੀਸਰਾ ਸਥਾਨ ਕੀਤਾ ਹਾਸਲ दसूहा के गांव बह मवा के नीरज ने एशियन गेम्स में जीता सिल्वर मैडल,परिवार और गांव में खुशी की लहर ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਡਾ ਪਾਬਲਾ ਨੇ ਹੱਡੀਆਂ ਦੀ ਬੀਮਾਰੀਆਂ ਸਬੰਧੀ ਮਰੀਜ਼ਾਂ ਦੀ ਕੀਤੀ ਜਾਂਚ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਾਕਿਆਂ ਦੀ ਵਿਕਰੀ ਬਾਰੇ ਹਦਾਇਤਾਂ ਜਾਰੀ ਰਾਖੀ ਗੁਪਤਾ ਭੰਡਾਰੀ, ਇਲੈਕਟਰੋਲ ਰੋਲ ਆਬਜਰਵਰ ਬਟਾਲਾ ਪਹੁੰਚੇ,SIR ਦੀ ਚੱਲ ਰਹੀ ਪ੍ਰਕਿਰਿਆ ਦਾ ਕੀਤਾ ਰੀਵਿਊ
ADVERTISEMENT
You are currently viewing DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ ‘ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋਈ ਚੋਣ

DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ ‘ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋਈ ਚੋਣ

ਗੜ੍ਹਦੀਵਾਲਾ 1 ਅਕਤੂਬਰ (ਚੌਧਰੀ / ਪ੍ਰਦੀਪ ਕੁਮਾਰ) 

: ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਅੰਡਰ-14 ਲੜਕੀਆਂ ਵੱਲੋਂ ਨੇ ਡੀ.ਏ.ਵੀ. ਸਟੇਟ ਲੈਵਲ 2026-2) ਤਾਈਕਵਾਂਡੋ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਹ ਮੁਕਾਬਲਾ 29-09-2026, ਮੰਗਲਵਾਰ ਨੂੰ ਡੀ.ਏ.ਵੀ. ਪਬਲਿਕ ਸਕੂਲ, ਪੱਖੋਵਾਲ ਰੋਡ, ਲੁਧਿਆਣਾ ਵਿਖੇ ਕਰਵਾਇਆ ਗਿਆ। ਪੰਜਾਬ ਭਰ ਸਕੂਲਾਂ ਦੇ ਖਿਡਾਰੀਆਂ ਨੂੰ ਪਿੱਛੇ ਛੱਡਦਿਆਂ ਪਾਰਿਕਾ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਗੋਲਡ ਮੈਡਲ ਆਪਣੇ ਨਾਮ ਕੀਤਾ। ਇਸ ਜਿੱਤ ਨਾਲ ਉਸਦੀ ਚੋਣ ਨੈਸ਼ਨਲ ਲੈਵਲ ਲਈ ਹੋ ਗਈ ਹੈ। ਪ੍ਰਿੰਸੀਪਲ ਸ਼ੇਖਰ ਮੋਦਗਿੱਲ ਨੇ ਕਿਹਾ ਕੀ ਇਹ ਵਿਦਿਆਰਥੀਆਂ ਦੀ ਮਿਹਨਤ ਅਤੇ ਕੋਚ ਸਾਹਿਬਾਨਾਂ ਦੀ ਮਿਹਨਤ ਦਾ ਨਤੀਜਾ ਹੈ ਬੱਚਿਆਂ ਦੀ ਜਿੱਤ ਦਾ ਸਿਹਰਾ ਕੋਚ ਸਾਹਿਬਾਨਾਂ ਦੇ ਸਿਰ ਜਾਂਦਾ ਹੈ।ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਨੇ ਪਾਰੀਕਾ, ਉਸਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੱਤੀ ਅਤੇ ਨੈਸ਼ਨਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਚੇਅਰਮੈਨ  ਅਰਵਿੰਦ ਘਈ ਨੇ ਜੇਤੂ ਵਿਦਿਆਰਥਣ ਨੂੰ ਵੀ ਸ਼ਾਬਾਸ਼ ਅਤੇ ਸਾਰੇ ਸਕੂਲ ਨੂੰ ਵਧਾਈ ਦਿੱਤੀ। ਸਕੂਲ ਪਰਿਵਾਰ ਨੂੰ ਆਪਣੇ ਇਸ ਹੋਣਹਾਰ ਵਿਦਿਆਰਥਣ ਤੇ ਮਾਣ ਹੈ, ਜਿਸ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਡੀ ਏ ਵੀ ਸੰਸਥਾ ਦਾ ਮਾਣ ਵਧਾਇਆਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਸਾਰੇ ਜੇਤੂ ਖਿਡਾਰਰਣ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।