Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਦਿਨ ਦਿਹਾੜੇ ਨੌਜਵਾਨ ਦੇ ਮਾਰੀਆਂ ਗੋ+ਲੀ+ਆਂ,ਹਸਪਤਾਲ ਲੈਕੇ ਜਾਂਦੇ ਸਮੇਂ ਹੋਈ ਮੌ+ਤ, ਪੁਲਿਸ ਜਾਂਚ ‘ਚ ਜੁੱਟੀ

ਦਿਨ ਦਿਹਾੜੇ ਨੌਜਵਾਨ ਦੇ ਮਾਰੀਆਂ ਗੋ+ਲੀ+ਆਂ,ਹਸਪਤਾਲ ਲੈਕੇ ਜਾਂਦੇ ਸਮੇਂ ਹੋਈ ਮੌ+ਤ, ਪੁਲਿਸ ਜਾਂਚ ‘ਚ ਜੁੱਟੀ

ਆਦਮਪੁਰ 16 ਜਨਵਰੀ (ਚੌਧਰੀ) 

: ਜਲੰਧਰ ਦੇ ਹਲਕਾ ਆਦਮਪੁਰ ਨੇੜੇ ਦਿਨ ਦਿਹਾੜੇ ਇੱਕ ਨੌਜਵਾਨ ਦੀ ਗੋ+ਲੀ+ਆਂ ਮਾਰ ਕੇ ਕ+ਤ+ਲ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਕੇਸਰ ਸਿੰਘ ਧਾਮੀ (26) ਪੁੱਤਰ ਦਲਬੀਰ ਸਿੰਘ ਵਾਸੀ ਸੰਧਰਾ ਸੋਦੀਆਂ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਆਦਮਪੁਰ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਡੀ. ਐੱਸ. ਪੀ. ਰਾਜੀਵ ਕੁਮਾਰ ਨੇ ਦੱਸਿਆ ਕਿ ਕੇਸਰ ਧਾਮੀ ਆਪਣੇ ਦੋ ਦੋਸਤਾਂ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਿਹਾ ਸੀ।ਕੇਸਰ ਸਿੰਘ ਆਪਣੇ ਦੋ ਦੋਸਤਾਂ ਨਾਲ ਮੋਟਰਸਾਈਕਲ ‘ਤੇ ਸਵਾਰ ਸੀ। ਕੇਸਰ ਧਾਮੀ ਦੋ ਦੋਸਤਾਂ ਦੇ ਵਿਚਕਾਰ ਬੈਠਾ ਸੀ। ਜਦੋਂ ਉਹ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇੜੇ ਪਹੁੰਚੇ ਤਾਂ ਦੂਜੇ ਪਾਸਿਓਂ ਮੋਟਰ ਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੇ ਕੇਸਰ ਧਾਮੀ ਦੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ। ਇਸ ਦੌਰਾਨ ਉਨ੍ਹਾਂ ਨੌਜਵਾਨਾਂ ਨੇ ਕੇਸਰ ਸਿੰਘ ਧਾਮੀ ਦੇ ਸਿਰ ਵਿਚ ਗੋਲੀਆਂ ਮਾਰੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਕੇਸਰ ਸਿੰਘ ਧਾਮੀ ਨੂੰ ਹਸਪਤਾਲ ਲੈ ਜਾਂਦੇ ਸਮੇਂ ਉਸ ਦੀ ਰਸਤੇ ਵਿਚ ਹੀ ਮੌਤ ਹੋ ਗਈ। ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।