Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਡੇਰਾ ਬਾਬਾ ਨਾਨਕ ’ਚ ਦਿਨ ਦਿਹਾੜੇ ਕਤਲ : ਧਮਕੀਆਂ ਦੇ ਬਾਵਜੂਦ ਸੁਰੱਖਿਆ ਹਟਾਈ ਗਈ, ਬੇਦੀ ਮੈਡੀਕਲ ਸਟੋਰ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ :ਪੁਲਿਸ ਦੇ ਗੈਂਗਸਟਰ ਵਿਰੋਧੀ ਦਾਵਿਆਂ ’ਤੇ ਵੱਡਾ ਸਵਾਲ
Oplus_131072

ਡੇਰਾ ਬਾਬਾ ਨਾਨਕ ’ਚ ਦਿਨ ਦਿਹਾੜੇ ਕਤਲ : ਧਮਕੀਆਂ ਦੇ ਬਾਵਜੂਦ ਸੁਰੱਖਿਆ ਹਟਾਈ ਗਈ, ਬੇਦੀ ਮੈਡੀਕਲ ਸਟੋਰ ਮਾਲਕ ਦੀ ਗੋਲੀਆਂ ਮਾਰ ਕੇ ਹੱਤਿਆ :ਪੁਲਿਸ ਦੇ ਗੈਂਗਸਟਰ ਵਿਰੋਧੀ ਦਾਵਿਆਂ ’ਤੇ ਵੱਡਾ ਸਵਾਲ

ਬਟਾਲਾ, 28 ਜਨਵਰੀ (ਅਵਿਨਾਸ਼ ਸ਼ਰਮਾ)

: ਡੇਰਾ ਬਾਬਾ ਨਾਨਕ ਤੋਂ ਇੱਕ ਵੱਡੀ ਤੇ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਬਾਜ਼ਾਰ ਜੋੜੀਆਂ ਵਿੱਚ ਸਥਿਤ ਬੇਦੀ ਮੈਡੀਕਲ ਸਟੋਰ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਅੰਧਾਧੁੰਦ ਫਾਇਰਿੰਗ ਕਰਕੇ ਸਟੋਰ ਦੇ ਮਾਲਕ ਰਣਬੀਰ ਸਿੰਘ ਉਰਫ਼ ਬੇਦੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦਿਨ ਦਿਹਾੜੇ ਹੋਏ ਇਸ ਕਤਲ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਮੈਡੀਕਲ ਸਟੋਰ ਤੇ ਤਾਬੜਤੋੜ ਗੋਲੀਆਂ ਚਲਾਈਆਂ। ਸਾਡੇ ਸੂਤਰਾਂ ਮੁਤਾਬਕ ਗੰਭੀਰ ਜ਼ਖ਼ਮੀ ਹਾਲਤ ਵਿੱਚ ਰਣਬੀਰ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮੌਕੇ ਤੋਂ ਚਾਰ ਖੋਖੇ ਬਰਾਮਦ ਹੋਏ ਹਨ।

ਇਸ ਵਾਰਦਾਤ ਨੇ ਪੁਲਿਸ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ ਕਿਉਂਕਿ ਸਾਲ 2024 ਵਿੱਚ ਵੀ ਇਸੇ ਬੇਦੀ ਮੈਡੀਕਲ ਸਟੋਰ ’ਤੇ ਫਾਇਰਿੰਗ ਹੋ ਚੁੱਕੀ ਸੀ, ਜਿਸ ਦੌਰਾਨ ਰਣਬੀਰ ਸਿੰਘ ਬੇਦੀ ਜ਼ਖ਼ਮੀ ਹੋਇਆ ਸੀ। ਉਸ ਸਮੇਂ ਉਸਨੂੰ ਪੁਲਿਸ ਸੁਰੱਖਿਆ ਵੀ ਮੁਹੱਈਆ ਕਰਵਾਈ ਗਈ ਸੀ, ਜੋ ਕੁਝ ਸਮੇਂ ਬਾਅਦ ਵਾਪਸ ਲੈ ਲਈ ਗਈ।

ਪਰਿਵਾਰਕ ਸਰੋਤਾਂ ਅਤੇ ਨਜ਼ਦੀਕੀ ਲੋਕਾਂ ਅਨੁਸਾਰ ਰਣਬੀਰ ਸਿੰਘ ਲੰਮੇ ਸਮੇਂ ਤੋਂ ਡਰ ਦੇ ਸਾਏ ਹੇਠ ਜੀ ਰਿਹਾ ਸੀ। ਉਸਨੂੰ ਲਗਾਤਾਰ ਧਮਕੀ ਭਰੀਆਂ ਕਾਲਾਂ ਅਤੇ ਫਿਰੌਤੀ ਦੀਆਂ ਮੰਗਾਂ ਮਿਲਦੀਆਂ ਰਹੀਆਂ ਸਨ ਅਤੇ ਉਹ ਕਈ ਵਾਰ ਆਪਣੀ ਜਾਨ ਨੂੰ ਖ਼ਤਰਾ ਹੋਣ ਦੀ ਗੱਲ ਵੀ ਜਾਹਿਰ ਕਰ ਚੁੱਕਾ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਬਟਾਲਾ ਦੇ ਸੀਨੀਅਰ ਪੁਲਿਸ ਅਧਿਕਾਰੀ, ਡੇਰਾ ਬਾਬਾ ਨਾਨਕ ਦੇ ਐਸਐਚਓ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ’ਤੇ ਮੌਜੂਦ ਐਸਐਸਪੀ ਬਟਾਲਾ ਡਾ ਮਹਿਤਾਬ ਸਿੰਘ ਨੇ ਦੱਸਿਆ ਕਿ ਰੀਸੈਂਟ ਸਮੇਂ ਵਿੱਚ ਮ੍ਰਿਤਕ ਨੂੰ ਕੋਈ ਧਮਕੀ ਕਾਲ ਆਉਣ ਬਾਰੇ ਪੁਲਿਸ ਕੋਲ ਜਾਣਕਾਰੀ ਨਹੀਂ ਸੀ। ਉਨ੍ਹਾਂ ਕਿਹਾ ਕਿ 2024 ਦਾ ਪੁਰਾਣਾ ਮਾਮਲਾ ਵੈਰੀਫਾਈ ਕੀਤਾ ਜਾ ਰਿਹਾ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

ਹਾਲਾਂਕਿ ਵੱਡਾ ਸਵਾਲ ਇਹ ਹੈ ਕਿ ਜਦੋਂ ਪਹਿਲਾਂ ਹੀ ਹਮਲਾ ਹੋ ਚੁੱਕਾ ਸੀ ਅਤੇ ਧਮਕੀਆਂ ਦੀ ਗੱਲ ਸਾਹਮਣੇ ਆ ਰਹੀ ਸੀ, ਤਾਂ ਸੁਰੱਖਿਆ ਵਾਪਸ ਕਿਉਂ ਲਈ ਗਈ? ਇੱਕ ਪਾਸੇ ਪੁਲਿਸ ਗੈਂਗਸਟਰਾਂ ਖ਼ਿਲਾਫ਼ ਮੁਹਿੰਮਾਂ ਦੇ ਦਾਵੇ ਕਰ ਰਹੀ ਹੈ, ਦੂਜੇ ਪਾਸੇ ਅਪਰਾਧੀ ਬੇਖੌਫ਼ ਹੋ ਕੇ ਦਿਨ ਦਿਹਾੜੇ ਕਤਲ ਕਰ ਰਹੇ ਹਨ।

ਇਸ ਘਟਨਾ ਤੋਂ ਬਾਅਦ ਸਥਾਨਕ ਵਪਾਰੀਆਂ ਅਤੇ ਲੋਕਾਂ ਵਿੱਚ ਭਾਰੀ ਰੋਸ ਹੈ ਅਤੇ ਇਲਾਕੇ ਦੀ ਸੁਰੱਖਿਆ ਨੂੰ ਲੈ ਕੇ ਡਰ ਦਾ ਮਾਹੌਲ ਬਣਿਆ ਹੋਇਆ ਹੈ।