Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਡੀ ਸੀ ਅਤੇ ਐਸ ਐਸ ਪੀ ਨੇ ਉਦਯੋਗਪਤੀਆਂ ਨਾਲ ਕੀਤੀ ਮੀਟਿੰਗ

ਡੀ ਸੀ ਅਤੇ ਐਸ ਐਸ ਪੀ ਨੇ ਉਦਯੋਗਪਤੀਆਂ ਨਾਲ ਕੀਤੀ ਮੀਟਿੰਗ

ਡੀ ਸੀ ਅਤੇ ਐਸ ਐਸ ਪੀ ਨੇ ਉਦਯੋਗਪਤੀਆਂ ਨਾਲ ਕੀਤੀ ਮੀਟਿੰਗ

ਹੁਨਰਮੰਦ ਮਾਨਵੀ ਸ਼ਕਤੀ ਦੀ ਲੋੜ ਅਤੇ ਕਾਨੂੰਨ ਤੇ ਵਿਵਸਥਾ ਬਾਰੇ ਸੁਝਾਅ ਮੰਗੇ

ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ ) : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਸੀਨੀਅਰ ਪੁਲਿਸ ਕਪਤਾਨ ਸੰਦੀਪ ਕੁਮਾਰ ਸ਼ਰਮਾ ਨੇ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਦੇ ਉਦਯੋਗਿਕ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਅਤੇ ਮਾਨਵੀ ਸ਼ਕਤੀ ਦੀ ਲੋੜ, ਅਮਨ-ਕਾਨੂੰਨ ਵਿੱਚ ਸੁਧਾਰ ਅਤੇ ਹੋਰ ਕੰਮਾਂ ਲਈ ਉਨ੍ਹਾਂ ਤੋਂ ਸੁਝਾਅ ਮੰਗੇ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਨਅਤੀ ਪ੍ਰਤੀਨਿਧਾਂ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਨੇ ਬੇਰੋਜ਼ਗਾਰ ਨੌਜਵਾਨਾਂ ਨੂੰ, ਉਨ੍ਹਾਂ ਦੇ ਕੰਮਾਂ ਦੀ ਪ੍ਰਕਿਰਤੀ ਅਤੇ ਲੋੜ ਅਨੁਸਾਰ ਹੁਨਰਮੰਦ ਬਣਾ ਕੇ ਰੋਜ਼ਗਾਰ ਦੇ ਮੌਕੇ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਦੀ ਮੰਗ ਕੀਤੀ।
ਐਨ.ਪੀ.ਐਸ.ਰੰਧਾਵਾ ਨੇ ਉਦਯੋਗਪਤੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਜਿਸ ਕਿਸਮ ਦੇ ਹੁਨਰਮੰਦ ਕਾਮਿਆਂ ਦੀ ਲੋੜ ਹੈ, ਇਸ ਸਬੰਧੀ ਡਾਟਾ ਮੁਹੱਈਆ ਕਰਵਾਉਣ ਤਾਂ ਜੋ ਪ੍ਰਸ਼ਾਸਨ ਉਸ ਅਨੁਸਾਰ ਕੰਮ ਕਰ ਸਕੇ ਅਤੇ ਹੁਨਰ ਵਿਕਾਸ ਕੇਂਦਰਾਂ ਵਿੱਚ ਨਵੇਂ ਕੋਰਸ ਸ਼ੁਰੂ ਕੀਤੇ ਜਾ ਸਕਣ। ਡਿਪਟੀ ਕਮਿਸ਼ਨਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪ੍ਰਸ਼ਾਸਨ ਅਤੇ ਉਦਯੋਗਪਤੀਆਂ ਦੇ ਸਾਂਝੇ ਯਤਨਾਂ ਨਾਲ ਸੂਬੇ ਵਿੱਚੋਂ ਬੇਰੋਜ਼ਗਾਰੀ ਨੂੰ ਨੱਥ ਪਾਈ ਜਾ ਸਕਦੀ ਹੈ ਅਤੇ ਨੌਕਰੀਆਂ ਦੀ ਭਾਲ ਕਰਨ ਵਾਲੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਦੇ ਹਨ।
ਉਨ੍ਹਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਨੂੰ ਨਿਰਦੇਸ਼ ਦਿੱਤੇ ਕਿ ਉਦਯੋਗਪਤੀਆਂ ਦੀਆਂ ਲੋੜਾਂ ਬਾਰੇ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇ ਤਾਂ ਜੋ ਪ੍ਰਸ਼ਾਸਨ ਸਥਾਨਕ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਹੁਨਰੀ ਸਿਖਲਾਈ ਪ੍ਰੋਗਰਾਮ ਨੂੰ ਅੰਤਮ ਰੂਪ ਦੇ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਖਟਕੜ ਕਲਾਂ ਅਤੇ ਜ਼ਿਲ੍ਹੇ ਦੇ ਹੋਰ ਹਿੱਸਿਆਂ ਵਿੱਚ ਹੁਨਰ ਕੇਂਦਰ ਖੋਲ੍ਹਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਹੁਨਰਮੰਦ ਅਤੇ ਸਿੱਖਿਅਤ ਮਨੁੱਖੀ ਸ਼ਕਤੀ ਬਣਾਉਣ ਲਈ ਮਾਹਿਰਾਂ ਵੱਲੋਂ ਸਿਖਲਾਈ ਦਿੱਤੀ ਜਾਵੇਗੀ।
ਇਸ ਦੌਰਾਨ ਸੀਨੀਅਰ ਪੁਲਿਸ ਕਪਤਾਨ ਸੰਦੀਪ ਕੁਮਾਰ ਸ਼ਰਮਾ ਨੇ ਉਦਯੋਗਪਤੀਆਂ ਤੋਂ ਆਪਣੇ ਯੂਨਿਟਾਂ ਵਿੱਚ ਨਿਰਵਿਘਨ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਆਵਾਜਾਈ ਅਤੇ ਕਾਨੂੰਨ ਵਿਵਸਥਾ ਵਿੱਚ ਹੋਰ ਸੁਧਾਰ ਕਰਨ ਲਈ ਸੁਝਾਅ ਮੰਗੇ। ਉਨ੍ਹਾਂ ਕਿਹਾ ਕਿ ਪੁਲਿਸ ਉਨ੍ਹਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਉਦੇਸ਼ ਪ੍ਰਸ਼ਾਸਨ ਅਤੇ ਉਦਯੋਗ ਵਿਚਲੇ ਪਾੜੇ ਨੂੰ ਪੂਰਨਾ ਹੈ।
ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਦੋਵਾਂ ਨੇ ਭਰੋਸਾ ਦਿਵਾਇਆ ਕਿ ਉਦਯੋਗਪਤੀਆਂ ਦੇ ਸਾਰੇ ਮਸਲੇ ਜਲਦੀ ਹੱਲ ਕੀਤੇ ਜਾਣਗੇ।ਇਸ ਮੌਕੇ ਸਹਾਇਕ ਕਮਿਸ਼ਨਰ ਦੀਪਾਂਕਰ ਗਰਗ, ਜੀ ਐਮ ਡੀ ਆਈ ਸੀ ਅਰਸ਼ਜੀਤ ਸਿੰਘ ਆਦਿ ਹਾਜ਼ਰ ਸਨ।