Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਡੀ ਸੀ ਨੇ ਰੇਤ ਮਾਈਨਿੰਗ ਸਾਈਟਾਂ ਦੀ ਕੀਤੀ ਅਚਨਚੇਤ ਚੈਕਿੰਗ

ਡੀ ਸੀ ਨੇ ਰੇਤ ਮਾਈਨਿੰਗ ਸਾਈਟਾਂ ਦੀ ਕੀਤੀ ਅਚਨਚੇਤ ਚੈਕਿੰਗ

ਡੀ ਸੀ ਨੇ ਰੇਤ ਮਾਈਨਿੰਗ ਸਾਈਟਾਂ ਦੀ ਕੀਤੀ ਅਚਨਚੇਤ ਚੈਕਿੰਗ

ਅਧਿਕਾਰੀਆਂ ਨੂੰ ਖਣਨ ਕਾਰਜਾਂ ’ਤੇ ਨਿਗਰਾਨੀ ਰੱਖਣ ਦੇ ਆਦੇਸ਼ ਦਿੱਤੇ

ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ )ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੈਂਦੀਆਂ ਮਾਈਨਿੰਗ ਸਾਈਟਾਂ ਦੀ ਅਚਨਚੇਤ ਚੈਕਿੰਗ ਕੀਤੀ।

ਡਿਪਟੀ ਕਮਿਸ਼ਨਰ ਜੋ ਕਿ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੇ ਚੇਅਰਮੈਨ ਵੀ ਹਨ, ਨੇ ਅਧਿਕਾਰੀਆਂ ਸਮੇਤ ਬੇਗੋਵਾਲ, ਬੁਰਜ ਟਹਿਲ ਦਾਸ ਅਤੇ ਰੈਲ ਬ੍ਰਾਮਦ ਥਾਂਵਾਂ ਦੀ ਚੈਕਿੰਗ ਕੀਤੀ।

ਮਾਈਨਿੰਗ ਅਧਿਕਾਰੀਆਂ ਨੇ ਚੇਅਰਮੈਨ ਨੂੰ ਦੱਸਿਆ ਕਿ ਬੁਰਜ ਟਹਿਲ ਦਾਸ ਅਤੇ ਬੇਗੋਵਾਲ ਮਾਈਨਿੰਗ ਸਾਈਟ ਵਾਤਾਵਰਣ ਕਲੀਅਰੈਂਸ ਦੀ ਮਿਆਦ ਖਤਮ ਹੋਣ ਕਾਰਨ ਇੱਥੇ ਖਣਨ ਕਾਰਜ ਨਹੀਂ ਹੋ ਰਹੇ। ਇਸ ਤੋਂ ਇਲਾਵਾ ਰੈਲ ਬ੍ਰਾਮਦ ਸਾਈਟਾਂ ਸੁਚਾਰੂ ਢੰਗ ਨਾਲ ਚੱਲ ਰਹੀ ਹੈ।

ਸ੍ਰੀ ਰੰਧਾਵਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਕਾਨੂੰਨੀ ਮਾਈਨਿੰਗ ਕਾਰਜ ਪ੍ਰਭਾਵਿਤ ਨਾ ਹੋਣ ਤਾਂ ਜੋ ਆਮ ਲੋਕਾਂ ਨੂੰ ਸਸਤੇ ਰੇਟਾਂ ’ਤੇ ਰੇਤਾ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਐਨ.ਪੀ.ਐਸ ਰੰਧਾਵਾ ਨੇ ਸਪੱਸ਼ਟ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡੀ ਸੀ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਐਸ.ਡੀ.ਐਮਜ਼ ਦੇ ਨਾਲ ਉਨ੍ਹਾਂ ਦੇ ਪੁਲਿਸ ਹਮਰੁਤਬਾ ਰੈਂਕ ਦੇ ਸਾਂਝੇ ਦਸਤੇ ਪਹਿਲਾਂ ਹੀ ਗਠਿਤ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਦੋਸ਼ੀਆਂ ਵਿਰੁੱਧ ਤੁਰੰਤ ਐਫ ਆਈ ਆਰ ਦਰਜ ਕਰਨ।