Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਦਾ ਵਿੱਦਿਅਕ ਟੂਰ ਲਗਾਇਆ ਸੇਫ ਸਕੂਲ ਵਾਹਨ ਪਾਲਿਸੀ ਤਹਿਤ 38 ਸਕੂਲੀ ਬੱਸਾਂ ਦੀ ਜਾਂਚ, 13 ਦੇ ਕੱਟੇ ਚਲਾਨ "ਪ੍ਰੋਸੈਸ ਡਿਜ਼ਾਈਨ,ਸਿਮੂਲੇਸ਼ਨ ਅਤੇ ਕਨਸੈਪਟ ਪ੍ਰੋਟੋਟਾਈਪਿੰਗ" ਵਿਸ਼ੇ ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ *ਸੰਗੀਤਾ ਕੁਮਾਰੀ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਅਤੇ ਕੁਲਦੀਪ ਕੁਮਾਰ ਵਾਈਸ ਚੇਅਰਮੈਨ ਚੁਣੇ ਗਏ* *ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਨਵ-ਨਿਯੁਕਤ ਪ੍ਰਧਾਨ ਦਿਸ਼ਾਤ ਬਹਿਲ ਅਤੇ ਵਾਈਸ ਪ੍ਰਧਾਨ ਮੋਨਿਕਾ ਗੁਪਤਾ ਵਲੋਂ ਆਪਣਾ ਆਹੁਦਾ... ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 650ਵੇਂ ਪ੍ਰਕਾਸ਼ ਪੁਰਬ ਦੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ *ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਮਿਹਨਤ ਅਤੇ ਇੱਕਜੁੱਟਤਾ ਨਾਲ ਕੰਮ ਕਰ ਰਹੇ ਹਨ - ... ਡਿਪਟੀ ਮੈਡੀਕਲ ਕਮੀਸ਼ਨਰ ਹੁਸ਼ਿਆਰਪੁਰ ਵੱਲੋਂ ਸੀ.ਐਚ.ਸੀ ਭੂੰਗਾ ਵਿਖੇ ਅਚਨਚੇਤ ਚੈਕਿੰਗ
ADVERTISEMENT
You are currently viewing ਡਿਲੀਵਰੀ ਦੌਰਾਨ ਮੌ+ਤ ਨੇ ਖੋਲ੍ਹੀ ਸਿਹਤ ਪ੍ਰਬੰਧਾਂ ਦੀ ਪੋਲ,ਲਾਪਰਵਾਹੀ ਦੇ ਦੋਸ਼ਾਂ ਹੇਠ ਪਰਿਵਾਰ ਵੱਲੋਂ ਗਾਂਧੀ ਚੌਕ ‘ਚ ਲਾ+ਸ਼ ਰੱਖ ਕੇ ਧਰਨਾ

ਡਿਲੀਵਰੀ ਦੌਰਾਨ ਮੌ+ਤ ਨੇ ਖੋਲ੍ਹੀ ਸਿਹਤ ਪ੍ਰਬੰਧਾਂ ਦੀ ਪੋਲ,ਲਾਪਰਵਾਹੀ ਦੇ ਦੋਸ਼ਾਂ ਹੇਠ ਪਰਿਵਾਰ ਵੱਲੋਂ ਗਾਂਧੀ ਚੌਕ ‘ਚ ਲਾ+ਸ਼ ਰੱਖ ਕੇ ਧਰਨਾ

ਬਟਾਲਾ (ਅਵਿਨਾਸ਼ ਸ਼ਰਮਾ)

: ਬਟਾਲਾ ਦੇ ਨੇੜਲੇ ਪਿੰਡ ਕਾਲਾ ਕਾਲਾਵਾਲੀ ਦੀ ਇੱਕ ਮਹਿਲਾ ਦੀ ਸਿਵਲ ਹਸਪਤਾਲ ਵਿੱਚ ਡਿਲੀਵਰੀ ਦੌਰਾਨ ਮੌ+ਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਸਿਹਤ ਵਿਭਾਗ ਦੇ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜੇ ਹੋ ਗਏ ਹਨ। ਮ੍ਰਿ+ਤਕਾ ਦੇ ਪਰਿਵਾਰ ਨੇ ਇਲਾਜ ਦੌਰਾਨ ਹਸਪਤਾਲ ਸਟਾਫ਼ ਵੱਲੋਂ ਭਾਰੀ ਲਾਪਰਵਾਹੀ ਦੇ ਦੋਸ਼ ਲਗਾਉਂਦੇ ਹੋਏ ਇਨਸਾਫ਼ ਦੀ ਮੰਗ ਲਈ ਬਟਾਲਾ ਦੇ ਗਾਂਧੀ ਚੌਕ ਵਿੱਚ ਲਾਸ਼ ਰੱਖ ਕੇ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਹਿਲਾ ਰੁਪਿੰਦਰ ਕੌਰ ਦੀ ਡਿਲੀਵਰੀ ਹੋਣੀ ਸੀ, ਜਿਸ ਨੂੰ 1 ਜਨਵਰੀ ਨੂੰ ਕਸਬਾ ਕਾਦੀਆਂ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦੋਸ਼ਾਂ ਅਨੁਸਾਰ, ਜਦੋਂ ਡਿਲੀਵਰੀ ਲਈ ਓਪਰੇਸ਼ਨ ਥੀਏਟਰ ਵਿੱਚ ਪ੍ਰਕਿਰਿਆ ਚੱਲ ਰਹੀ ਸੀ ਤਾਂ ਅਚਾਨਕ ਬਿਜਲੀ ਚਲੀ ਗਈ, ਜਿਸ ਨਾਲ ਓ.ਟੀ. ਵਿੱਚ ਅਫ਼ਰਾਤਫ਼ਰੀ ਦਾ ਮਾਹੌਲ ਬਣ ਗਿਆ। ਹਸਪਤਾਲ ਵਿੱਚ ਜਨਰੇਟਰ ਜਾਂ ਬਿਜਲੀ ਬੈਕਅੱਪ ਦਾ ਕੋਈ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਡਾਕਟਰਾਂ ਨੇ ਮੋਬਾਈਲ ਫੋਨਾਂ ਦੀ ਰੌਸ਼ਨੀ ਵਿੱਚ ਡਿਲੀਵਰੀ ਕਰਵਾਈ।

ਪਰਿਵਾਰ ਨੇ ਦਾਅਵਾ ਕੀਤਾ ਕਿ ਇਸ ਘਟੀਆ ਅਤੇ ਅਣਗਹਿਲੇ ਪ੍ਰਬੰਧ ਕਾਰਨ ਇਲਾਜ ਦੌਰਾਨ ਗੰਭੀਰ ਗਲਤੀ ਹੋਈ, ਜਿਸ ਨਾਲ ਮਹਿਲਾ ਨੂੰ ਇੰਫੈਕਸ਼ਨ ਵਧ ਗਿਆ ਅਤੇ ਉਸ ਦੀ ਹਾਲਤ ਲਗਾਤਾਰ ਵਿਗੜਦੀ ਚਲੀ ਗਈ। ਉਨ੍ਹਾਂ ਦੱਸਿਆ ਕਿ ਹਸਪਤਾਲ ਪ੍ਰਬੰਧਕਾਂ ਵੱਲੋਂ ਪਰਿਵਾਰ ਨੂੰ ਅਸਲੀ ਹਾਲਤ ਬਾਰੇ ਗੁੰਮਰਾਹ ਕੀਤਾ ਗਿਆ ਅਤੇ ਸਿਰਫ਼ ਗਲੂਕੋਜ਼ ਲਗਾ ਕੇ ਹਾਲਾਤ ਸੰਭਾਲੇ ਜਾਣ ਦਾ ਭਰਮ ਪੈਦਾ ਕੀਤਾ ਗਿਆ। ਕੁਝ ਸਮੇਂ ਬਾਅਦ ਜਦੋਂ ਮਹਿਲਾ ਦੀ ਹਾਲਤ ਬਹੁਤ ਜ਼ਿਆਦਾ ਨਾਜ਼ੁਕ ਹੋ ਗਈ ਤਾਂ ਡਾਕਟਰਾਂ ਨੇ ਉਸ ਨੂੰ ਬਟਾਲਾ ਦੇ ਸਿਵਲ ਹਸਪਤਾਲ ਲਈ ਰੈਫ਼ਰ ਕਰ ਦਿੱਤਾ, ਪਰ ਰਸਤੇ ਜਾਂ ਇਲਾਜ ਦੌਰਾਨ ਹੀ ਮਹਿਲਾ ਦੀ ਮੌ+ਤ ਹੋ ਗਈ।

ਪੀੜਤ ਪਰਿਵਾਰ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਹਸਪਤਾਲ ਵਿੱਚ ਬਿਜਲੀ, ਜਨਰੇਟਰ ਅਤੇ ਇਲਾਜ ਦੇ ਪ੍ਰਬੰਧ ਢੁਕਵੇਂ ਹੁੰਦੇ ਤਾਂ ਅੱਜ ਮਹਿਲਾ ਜ਼ਿੰਦਾ ਹੁੰਦੀ। ਇਹ ਸਾਰਾ ਹਾਦਸਾ ਡਾਕਟਰਾਂ ਅਤੇ ਹਸਪਤਾਲ ਪ੍ਰਸ਼ਾਸਨ ਦੀ ਲਾਪਰਵਾਹੀ ਦਾ ਨਤੀਜਾ ਹੈ।

ਇਸ ਦਰਮਿਆਨ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਨੇ ਬਟਾਲਾ ਦੇ ਗਾਂਧੀ ਚੌਕ ਵਿੱਚ ਮ੍ਰਿ+ਤਕਾ ਦੀ ਲਾਸ਼ ਰੱਖ ਕੇ ਨਾਅਰੇਬਾਜ਼ੀ ਕੀਤੀ ਅਤੇ ਦੋਸ਼ੀ ਡਾਕਟਰਾਂ ਅਤੇ ਸਟਾਫ਼ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜਦ ਤੱਕ ਦੋਸ਼ੀਆਂ ਖ਼ਿਲਾਫ਼ ਢੁਕਵੀ ਅਤੇ ਸਖ਼ਤ ਕਾਰਵਾਈ ਨਹੀਂ ਹੁੰਦੀ, ਤਦ ਤੱਕ ਲਾ+ਸ਼ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੀ.ਐਸ.ਪੀ. ਸਿਟੀ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਪੀੜਤ ਪਰਿਵਾਰ ਨਾਲ ਗੱਲਬਾਤ ਕੀਤੀ। ਅਧਿਕਾਰੀਆਂ ਵੱਲੋਂ ਨਿਆਂਸੰਗਤ ਜਾਂਚ ਅਤੇ ਕਾਰਵਾਈ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਪਰਿਵਾਰ ਨੇ ਧਰਨਾ ਸਮਾਪਤ ਕਰ ਦਿੱਤਾ। ਪਰ ਇਸ ਦੁਖਦਾਈ ਘਟਨਾ ਨੇ ਇੱਕ ਵਾਰ ਫਿਰ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਪ੍ਰਬੰਧਾਂ ਦੀ ਹਕੀਕਤ ਨੂੰ ਬੇਨਕਾਬ ਕਰ ਦਿੱਤਾ ਹੈ।