Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing *ਬਹਿਸ ਲਈ ਵੰਗਾਰਦੇ ਆਗੂਆਂ ਨੂੰ ਘਰਾਂ ‘ਚ ਡੱਕਣਾ ਸਰਕਾਰ ਦਾ ਸ਼ਰਮਨਾਕ ਕਾਰਾ : ਪ੍ਰਿੰਸ ਗੜਦੀਵਾਲਾ, ਪੰਕਜ ਕੁਮਾਰ ਸ਼ਰਮਾ*

*ਬਹਿਸ ਲਈ ਵੰਗਾਰਦੇ ਆਗੂਆਂ ਨੂੰ ਘਰਾਂ ‘ਚ ਡੱਕਣਾ ਸਰਕਾਰ ਦਾ ਸ਼ਰਮਨਾਕ ਕਾਰਾ : ਪ੍ਰਿੰਸ ਗੜਦੀਵਾਲਾ, ਪੰਕਜ ਕੁਮਾਰ ਸ਼ਰਮਾ*

ਗੜ੍ਹਦੀਵਾਲਾ (ਪ੍ਰਦੀਪ ਕੁਮਾਰ ) 

2 ਅਕਤੂਬਰ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਾਈਸ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਅਤੇ ਬਲਾਕ ਭੂੰਗਾ ਦੇ ਵਾਈਸ ਪ੍ਰਧਾਨ ਪੰਕਜ ਕੁਮਾਰ ਸ਼ਰਮਾ ਨੇ ਸਾਂਝੇ ਬਿਆਨ ਦੇ ਉੱਤੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਦਿਨੀ ਪੰਜਾਬ ਦੇ ਲੋਕਾਂ ਨੂੰ ਸਮੂਹਿਕ ਬਹਿਸ ਲਈ ਸੱਦਾ ਦਿੱਤਾ ਸੀ| ਜਿਸ ਦੇ ਲਈ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜੁਆਇੰਟ ਸੂਬਾ ਸਕੱਤਰ ਬਿਕਰਮਜੀਤ ਸਿੰਘ ਕੱਦੋਂ ਜਦੋਂ ਆਪਣੇ ਸਾਥੀਆਂ ਨਾਲ ਇਸ ਵਿੱਚ ਹਿੱਸਾ ਲੈਣ ਲਈ ਜਾਣ ਲੱਗੇ ਤਾਂ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਤਾਂ ਸਾਰੇ ਪੰਜਾਬ ਦੇ ਲੋਕਾਂ ਨੂੰ ਖੁੱਲੀ ਬਹਿਸ ਲਈ ਸੱਦਾ ਦੇ ਰਹੀ ਹੈ, ਅਤੇ ਦੂਜੇ ਪਾਸੇ ਬਹਿਸ ਕਰਨ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਜਿਸ ਨਾਲ ਸਰਕਾਰ ਦੀ ਕਹਿਣੀ ਅਤੇ ਕਥਨੀ ਦੇ ਵਿੱਚ ਸਪਸ਼ਟ ਅੰਤਰ ਨਜ਼ਰ ਆ ਰਿਹਾ ਹੈ ਅਤੇ ਇਸ ਤੋਂ ਇਹ ਵੀ ਸਪਸ਼ਟ ਹੈ ਕਿ ਸਰਕਾਰ ਪੰਜਾਬ ਦੇ ਲੋਕਾਂ ਤੇ ਮੁਲਾਜ਼ਮਾਂ ਦੀ ਗੱਲ ਤੱਕ ਵੀ ਸੁਣਨਾ ਨਹੀਂ ਚਾਹੁੰਦੀ ਹੈ | ਉਹਨਾਂ ਅੱਗੇ ਕਿਹਾ ਕਿ ਸਰਕਾਰ ਲਈ ਇਸ ਤਰ੍ਹਾਂ ਕਰਨਾ ਬਹੁਤ ਨਿੰਦਣਯੋਗ ਕੰਮ ਹੈ | ਉਹਨਾਂ ਇਹ ਵੀ ਕਿਹਾ ਕਿ ਸਰਕਾਰ ਜਲਦੀ ਤੋਂ ਜਲਦੀ ਆਪਣੇ ਵਾਅਦੇ ਪੂਰੇ ਕਰੇ ਨਹੀਂ ਤਾਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦਾ ਹਰੇਕ ਸਾਥੀ ਆਉਣ ਵਾਲੇ ਸਮੇਂ ਵਿੱਚ ਆਪਣੇ ਪਰਿਵਾਰ ਸਮੇਤ ਸੰਘਰਸ਼ ਕਰੇਗਾ |