Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਰਕਾਰ ਪੱਧਰ ’ਤੇ ਪੱਖ ਪੇਸ਼ ਕਰਨ ਲਈ 7 ਮੈਂਬਰੀ ਕਮੇਟੀ ਗਠਿਤ ਕਰਨ ਦਾ ਫੈਸਲਾ

ਸਰਕਾਰ ਪੱਧਰ ’ਤੇ ਪੱਖ ਪੇਸ਼ ਕਰਨ ਲਈ 7 ਮੈਂਬਰੀ ਕਮੇਟੀ ਗਠਿਤ ਕਰਨ ਦਾ ਫੈਸਲਾ

ਸਰਕਾਰ ਪੱਧਰ ’ਤੇ ਪੱਖ ਪੇਸ਼ ਕਰਨ ਲਈ 7 ਮੈਂਬਰੀ ਕਮੇਟੀ ਗਠਿਤ ਕਰਨ ਦਾ ਫੈਸਲਾ

– ਡਿਪਟੀ ਕਮਿਸ਼ਨਰ ਨੇ ਕੰਢੀ ਨਹਿਰ ਸਬੰਧੀ ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਸਰਪੰਚਾਂ ਦੀ ਬਣਾਈ ਸਬ-ਕਮੇਟੀ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ, 27 ਜੂਨ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਪਿੰਡਾਂ ਦੇ ਸਰਪੰਚਾਂ ਦੀ ਬਣਾਈ ਸਬ-ਕਮੇਟੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰਾਂ ਦੀ 7 ਮੈਂਬਰੀ ਕਮੇਟੀ ਗਠਿਤ ਕਰਨ ਦਾ ਫੈਸਲਾ ਲਿਆ ਗਿਆ, ਜੋ ਸਰਬ ਸੰਮਤੀ ਨਾਲ ਕੰਢੀ ਨਹਿਰ ਦਾ ਕੰਮ ਸ਼ੁਰੂ ਕਰਵਾਉਣ ਲਈ ਸਰਕਾਰ ਪੱਧਰ ’ਤੇ ਆਪਣਾ ਪੱਖ ਪੇਸ਼ ਕਰੇਗੀ। ਇਸ ਮੌਕੇ ਐਸ.ਐਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੰਢੀ ਨਹਿਰ ਸਬੰਧੀ ਗਠਿਤ ਕੀਤੀ ਜਾ ਰਹੀ ਇਸ 7 ਮੈਂਬਰੀ ਕਮੇਟੀ ਦੀ ਜਲਦੀ ਹੀ ਮੀਟਿੰਗ ਕਰਵਾਈ ਜਾਵੇਗੀ, ਤਾਂ ਜੋ ਕਮੇਟੀ ਆਪਣਾ ਪੱਖ ਸਰਕਾਰ ਅੱਗੇ ਪੇਸ਼ ਕਰ ਸਕੇ ਅਤੇ ਸਰਬ ਸੰਮਤੀ ਨਾਲ ਕੰਢੀ ਨਹਿਰ ਦਾ ਕੰਮ ਜਲਦੀ ਸ਼ੁਰੂ ਹੋ ਸਕੇ। ਉਨ੍ਹਾਂ ਕਿਹਾ ਕਿ ਕੰਢੀ ਨਹਿਰ ਦੇ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਸਹੂਲਤ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਤਲਵਾੜਾ ਤੋਂ ਬਲਾਚੌਰ ਟੇਲ ਤੱਕ ਪਾਣੀ ਪਹੁੰਚਾਉਣ ਲਈ ਵਿਭਾਗ ਵਲੋਂ ਕੰਢੀ ਨਹਿਰ ਨੂੰ ਵਿਸ਼ੇਸ਼ ਤੌਰ ’ਤੇ ਡਿਜ਼ਾਇਨ ਕੀਤਾ ਗਿਆ ਹੈ, ਜਿਸ ਆਧਾਰ ’ਤੇ ਇਸ ਦਾ ਕੰਮ ਕਰਵਾਇਆ ਜਾਣਾ ਹੈ। ਇਸ ਮੌਕੇ ਕੰਢੀ ਕੈਨਾਲ ਦੇ ਅਧਿਕਾਰੀਆਂ ਵਲੋਂ ਕੰਢੀ ਨਹਿਰ ਦੇ ਡਿਜ਼ਾਇਨ ਬਾਰੇ ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰਾਂ ਨੂੰ ਬਾਰੀਕੀ ਨਾਲ ਜਾਣੂ ਕਰਵਾਇਆ ਗਿਆ।
ਇਸ ਮੌਕੇ ਐਸ.ਈ. ਸ੍ਰੀ ਵਿਜੇ ਗਿੱਲ, ਕਾਰਜਕਾਰੀ ਇੰਜੀਨੀਅਰ ਕੰਢੀ ਕੈਨਾਲ ਮੰਡਲ ਸ੍ਰੀ ਅਮਿਤ ਸੱਭਰਵਾਲ, ਪ੍ਰਧਾਨ ਦੋਆਬਾ ਕਿਸਾਨ ਕਮੇਟੀ ਸ੍ਰੀ ਜੰਗਵੀਰ ਸਿੰਘ ਚੌਹਾਨ, ਕਨਵੀਨਰ ਕੰਢੀ ਸੰਘਰਸ਼ ਕਮੇਟੀ ਸ੍ਰੀ ਦਰਸ਼ਨ ਸਿੰਘ ਮੱਟੂ, ਡਾ. ਚਮਨ ਲਾਲ ਵਸ਼ਿਸ਼ਟ, ਸ਼ੇਰੇ ਪੰਜਾਬ ਕਿਸਾਨ ਯੂਨੀਅਨ ਦੇ ਸਕੱਤਰ ਸ੍ਰੀ ਪਰਮਜੀਤ ਸਿੰਘ ਬੱਬਰ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰ ਅਤੇ ਨੁਮਾਇੰਦੇ ਹਾਜ਼ਰ ਸਨ।