Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਮਾਨ ਕੈਬਨਿਟ ਦੀ ਪਹਿਲੀ ਮੀਟਿੰਗ ਵਿੱਚ 25000 ਸਰਕਾਰੀ ਨੌਕਰੀਆਂ ਦੇਣ ਵਾਲਾ ਫੈਸਲਾ ਸ਼ਲਾਘਾਯੋਗ : ਸਤਨਾਮ ਸਿੰਘ ਜਲਵਾਹਾ*

ਮਾਨ ਕੈਬਨਿਟ ਦੀ ਪਹਿਲੀ ਮੀਟਿੰਗ ਵਿੱਚ 25000 ਸਰਕਾਰੀ ਨੌਕਰੀਆਂ ਦੇਣ ਵਾਲਾ ਫੈਸਲਾ ਸ਼ਲਾਘਾਯੋਗ : ਸਤਨਾਮ ਸਿੰਘ ਜਲਵਾਹਾ*

ਮਾਨ ਕੈਬਨਿਟ ਦੀ ਪਹਿਲੀ ਮੀਟਿੰਗ ਵਿੱਚ 25000 ਸਰਕਾਰੀ ਨੌਕਰੀਆਂ ਦੇਣ ਵਾਲਾ ਫੈਸਲਾ ਸ਼ਲਾਘਾਯੋਗ:- ਸਤਨਾਮ ਸਿੰਘ ਜਲਵਾਹਾ

ਨਵਾਂਸ਼ਹਿਰ 21 ਮਾਰਚ (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਪੰਜਾਬ ਦੇ ਵਾਈਸ ਪ੍ਰਧਾਨ ਅਤੇ ਸੂਬਾ ਬੁਲਾਰੇ ਸਤਨਾਮ ਸਿੰਘ ਜਲਵਾਹਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਬਣੀ ਮਾਨ ਸਰਕਾਰ ਵੱਲੋਂ ਇਤਿਹਾਸ ਸਿਰਜਦੇ ਹੋਏ ਜੋ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਜੋ ਪਹਿਲਾਂ ਫੈਸਲਾ 25000 ਸਰਕਾਰੀ ਨੌਕਰੀਆਂ ਦੇਣ ਦਾ ਕੀਤਾ ਗਿਆ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ।ਇਸ ਫੈਸਲੇ ਤੋਂ ਬਾਅਦ ਹੁਣ ਪੰਜਾਬ ਦੇ ਹਰ ਇੱਕ ਨੌਜਵਾਨ ਨੂੰ ਨਵੀਂ ਬਣੀ ਮਾਨ ਸਰਕਾਰ ਉਤੇ ਪੂਰਾ ਭਰੋਸਾ ਹੋ ਗਿਆ ਹੈ ਕਿ ਜੋ ਪੰਜਾਬ ਵਿੱਚ ਮਾਨ ਸਰਕਾਰ ਬਣੀ ਹੈ ਉਹ ਉਨ੍ਹਾਂ ਨੂੰ ਰੁਜ਼ਗਾਰ ਜ਼ਰੂਰ ਮੁਹੱਈਆ ਕਰਾਏਗੀ ਅਤੇ ਇਹ ਮਾਨ ਸਰਕਾਰ ਪੰਜ ਸਾਲਾਂ ਵਿੱਚ ਪੰਜਾਬ ਨੂੰ ਰੰਗਲਾ ਪੰਜਾਬ ਬਣਾਕੇ ਇਤਿਹਾਸ ਸਿਰਜਣ ਵਿੱਚ ਪਿਛੇ ਨਹੀਂ ਹਟੇਗੀ, ਅੱਜ ਤੱਕ ਜਿੰਨੀਆਂ ਵੀ ਸਰਕਾਰਾਂ ਪੰਜਾਬ ਵਿੱਚ ਬਣੀਆਂ ਹਨ ਉਹ ਵੋਟਾਂ ਤੋਂ ਬਾਅਦ ਅਲੋਪ ਹੋ ਜਾਂਦੀਆਂ ਸਨ ਪਰ ਹੁਣ ਮੁਖ ਮੰਤਰੀ ਸ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿੱਚ ਬਣੀ ਪੰਜਾਬ ਸਰਕਾਰ ਹਰ ਰੋਜ਼ ਲੋਕਾਂ ਵਿੱਚ ਆਪਣੇ ਕੀਤੇ ਵਾਅਦੇ ਪੂਰੇ ਕਰਨ ਲਈ ਹਮੇਸ਼ਾ ਤੱਤਪਰ ਰਹੇਗੀ। ਹੁਣ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਭਵਿੱਖ ਨੂੰ ਮੁੱਖ ਰੱਖਦਿਆਂ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਉਨ੍ਹਾਂ ਦੇ ਭਵਿੱਖ ਦੀ ਚਿੰਤਾ ਹੁਣ ਪੰਜਾਬ ਸਰਕਾਰ ਕਰੇਗੀ। ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰੀ ਖ਼ਤਮ ਕਰਨ, ਚੰਗੀਆਂ ਸਿਹਤ ਸਹੂਲਤਾਂ ਦੇਣ, ਸਿੱਖਿਆ ਵਿੱਚ ਵਿਸ਼ਵਪੱਧਰੀ ਸੁਧਾਰ ਕਰਨ, ਨਸ਼ਾਖੋਰੀ ਖਤਮ ਕਰਨ ਅਤੇ ਰਿਸ਼ਵਤਖੋਰੀ ਨੂੰ ਜੜ ਤੋਂ ਖ਼ਤਮ ਕਰਨ ਲਈ ਕੀਤੇ ਵਾਅਦੇ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਇਮਾਨਦਾਰ ਰਾਜ ਸਥਾਪਤ ਕੀਤਾ ਜਾਵੇਗਾ ਅਤੇ ਆਮ ਲੋਕਾਂ ਨੂੰ ਪਹਿਲ ਦੇ ਆਧਾਰ ਉੱਤੇ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਆਉਣ ਵਾਲੇ ਇੱਕ ਮਹੀਨੇ ਦੇ ਅੰਦਰ ਅੰਦਰ ਲੋਕਾਂ ਨੂੰ ਪੰਜਾਬ ਵਿੱਚ ਕ੍ਰਾਂਤੀਕਾਰੀ ਬਦਲਾਵ ਦੇਖਣ ਨੂੰ ਮਿਲੇਗਾ। ਪੰਜਾਬ ਦੇ ਲੋਕਾਂ ਵਿੱਚ ਬਹੁਤ ਖੁਸ਼ੀ ਦੀ ਲਹਿਰ ਹੈ ਅਤੇ ਮਾਨ ਸਰਕਾਰ ਆਮ ਲੋਕਾਂ ਦੀ ਹਰ ਉਮੀਦ ਉਤੇ ਖਰੀ ਉਤਰੇਗੀ।