Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਅਧਿਆਪਕ ਦਿਵਸ ਨੂੰ ਸਮਰਪਿਤ ਲੇਖ-ਲਿਖਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ

ਅਧਿਆਪਕ ਦਿਵਸ ਨੂੰ ਸਮਰਪਿਤ ਲੇਖ-ਲਿਖਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ

ਗੜ੍ਹਦੀਵਾਲਾ (ਚੌਧਰੀ) 

9 ਸਤੰਬਰ : ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਲੇਖ-ਲਿਖਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।  ਇਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਹਨਾਂ ਮੁਕਾਬਲਿਆਂ ਵਿੱਚ ਬੀ. ਏ. (ਸਮੈਸਟਰ- ਪਹਿਲਾ) ਦੇ ਵਿਦਿਆਰਥੀਆਂ ਉਜਾਲਾ, ਭੀਮ ਯਾਦਵ ਅਤੇ ਰਾਜਦੀਪ ਕੌਰ ਨੇ ਅਧਿਆਪਕ ਦਿਵਸ ਸੰਬੰਧੀ ਆਪਣੇ- ਆਪਣੇ ਵਿਚਾਰ ਪੇਸ਼ ਕੀਤੇ। ਲੇਖ- ਲਿਖਣ ਮੁਕਾਬਲੇ ਵਿੱਚ ਬੀ.ਏ. (ਸਮੈਸਟਰ-ਤੀਸਰਾ) ਦੇ ਵਿਦਿਆਰਥੀਆਂ ਕਸ਼ਿਸ਼ ਠਾਕੁਰ, ਪ੍ਰਿਅੰਕਾ ਅਤੇ ਹਰਪ੍ਰੀਤ ਕੌਰ ਨੇ ਕ੍ਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਵਿਭਾਗ ਦੇ ਮੁੱਖੀ ਡਾ. ਮਲਕੀਤ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅਧਿਆਪਕ ਦਿਵਸ ਹਰ ਸਾਲ 05, ਸਤੰਬਰ ਨੂੰ ਭਾਰਤ ਦੇ ਦੂਸਰੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਨੂੰ ਸਮਰਪਿਤ ਕਰਕੇ ਮਨਾਇਆ ਜਾਂਦਾ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਜੀਵਨ ਅਤੇ ਭਵਿੱਖ ਨੂੰ ਬਣਾਉਣ ਵਿਚ ਅਧਿਆਪਕ ਅਤੇ ਸਿੱਖਿਅਕਾਂ ਦਾ ਵਡਮੁੱਲਾ ਯੋਗਦਾਨ ਹੁੰਦਾ ਹੈ। ਇਸ ਲਈ ਵਿਦਿਆਰਥੀਆਂ ਨੂੰ ਆਪਣੇ ਫ਼ਰਜ਼ਾਂ ਨੂੰ ਪਹਿਚਾਣਦੇ ਹੋਏ ਅਧਿਆਪਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਕੋਲੋਂ ਸਿੱਖਿਆ ਅਤੇ ਗਿਆਨ ਹਾਸਿਲ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਡਾ. ਦਿਲਬਾਰਾ ਸਿੰਘ, ਡਾ. ਸਤਵੰਤ ਕੌਰ ਡਾ. ਰਵਿੰਦਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।