Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਅਧਿਆਪਕ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਅਧਿਆਪਕ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦਾ ਲੇਖ ਲਿਖਣ ਮੁਕਾਬਲਾ ਕਰਵਾਇਆ

ਗੜ੍ਹਦੀਵਾਲਾ 6 ਸਤੰਬਰ (ਚੌਧਰੀ) 

: ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ‘ਅਧਿਆਪਕ ਦਿਵਸ’ ਨੂੰ ਸਮਰਪਿਤ ਲੇਖ-ਲਿਖਣ ਮੁਕਾਬਲਾ ਕਰਵਾਇਆ ਗਿਆ। ਇਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਪੰਜਾਬੀ ਵਿਭਾਗ ਦੇ ਮੈਡਮ ਡਾ. ਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਮਨਾਉਣ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਅਧਿਆਪਕ ਦਿਵਸ ਹਰ ਸਾਲ 05 ਸਤੰਬਰ ਨੂੰ ਭਾਰਤ ਦੇ ਪਹਿਲੇ ਉਪ-ਰਾਸ਼ਟਰਪਤੀ ਤੇ ਦੂਸਰੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਨੂੰ ਸਮਰਪਿਤ ਕਰਕੇ ਮਨਾਇਆ ਜਾਂਦਾ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਵਿਦਿਆਰਥੀਆਂ ਦੇ ਜੀਵਨ ਵਿੱਚ ਅਧਿਆਪਕ ਅਤੇ ਸਿੱਖਿਅਕਾਂ ਦਾ ਵਡਮੁੱਲਾ ਯੋਗਦਾਨ ਹੁੰਦਾ ਹੈ।ਵਿਦਿਆਰਥੀਆਂ ਨੂੰ ਆਪਣੇ ਫ਼ਰਜ਼ਾਂ ਨੂੰ ਪਹਿਚਾਣਦੇ ਹੋਏ ਅਧਿਆਪਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਉਹਨਾਂ ਕੋਲੋਂ ਵੱਧ ਤੋਂ ਵੱਧ ਗਿਆਨ ਹਾਸਿਲ ਕਰਨਾ ਚਾਹੀਦਾ ਹੈ। ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਸਤਵੰਤ ਕੌਰ, ਸ. ਗੁਰਮੁੱਖਪ੍ਰੀਤ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।