Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਅਧਿਆਪਕ ਦਿਵਸ ਨੂੰ ਸਮਰਪਿਤ ਲੇਖ-ਲਿਖਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ

ਅਧਿਆਪਕ ਦਿਵਸ ਨੂੰ ਸਮਰਪਿਤ ਲੇਖ-ਲਿਖਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ

ਗੜ੍ਹਦੀਵਾਲਾ (ਚੌਧਰੀ) 

6 ਸਤੰਬਰ : ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਲੇਖ-ਲਿਖਣ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਹਨਾਂ ਮੁਕਾਬਲਿਆਂ ਵਿੱਚ ਬੀ. ਏ. (ਸਮੈਸਟਰ- ਪਹਿਲਾ) ਦੇ ਵਿਦਿਆਰਥੀਆਂ ਉਜਾਲਾ, ਭੀਮ ਯਾਦਵ ਅਤੇ ਰਾਜਦੀਪ ਕੌਰ ਨੇ ਅਧਿਆਪਕ ਦਿਵਸ ਸੰਬੰਧੀ ਆਪਣੇ- ਆਪਣੇ ਵਿਚਾਰ ਪੇਸ਼ ਕੀਤੇ। ਲੇਖ- ਲਿਖਣ ਮੁਕਾਬਲੇ ਵਿੱਚ ਬੀ.ਏ. (ਸਮੈਸਟਰ-ਤੀਸਰਾ) ਦੇ ਵਿਦਿਆਰਥੀਆਂ ਕਸ਼ਿਸ਼ ਠਾਕੁਰ, ਪ੍ਰਿਅੰਕਾ ਅਤੇ ਹਰਪ੍ਰੀਤ ਕੌਰ ਨੇ ਕ੍ਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਵਿਭਾਗ ਦੇ ਮੁੱਖੀ ਡਾ. ਮਲਕੀਤ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅਧਿਆਪਕ ਦਿਵਸ ਹਰ ਸਾਲ 05, ਸਤੰਬਰ ਨੂੰ ਭਾਰਤ ਦੇ ਦੂਸਰੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਨੂੰ ਸਮਰਪਿਤ ਕਰਕੇ ਮਨਾਇਆ ਜਾਂਦਾ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਜੀਵਨ ਅਤੇ ਭਵਿੱਖ ਨੂੰ ਬਣਾਉਣ ਵਿਚ ਅਧਿਆਪਕ ਅਤੇ ਸਿੱਖਿਅਕਾਂ ਦਾ ਵਡਮੁੱਲਾ ਯੋਗਦਾਨ ਹੁੰਦਾ ਹੈ। ਇਸ ਲਈ ਵਿਦਿਆਰਥੀਆਂ ਨੂੰ ਆਪਣੇ ਫ਼ਰਜ਼ਾਂ ਨੂੰ ਪਹਿਚਾਣਦੇ ਹੋਏ ਅਧਿਆਪਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਕੋਲੋਂ ਸਿੱਖਿਆ ਅਤੇ ਗਿਆਨ ਹਾਸਿਲ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਡਾ. ਦਿਲਬਾਰਾ ਸਿੰਘ, ਡਾ. ਸਤਵੰਤ ਕੌਰ ਡਾ. ਰਵਿੰਦਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।